Meeting with Sanyukt Kisan Morcha: ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਯਾਨੀ ਬੁਧਵਾਰ ਨੂੰ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਵਿਚਾਲੇ ਕਿਸਾਨੀ ਮਸਲਿਆਂ 'ਤੇ ਵਿਚਾਰ-ਵਟਾਂਦਰਾ ਹੋਇਆ।
ਦੱਸ ਦੇਈਏ ਕਿ ਮੀਟਿੰਗ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ 15 ਮਈ ਤੱਕ ਡਿਪਟੀ ਕਮਿਸ਼ਨਰਾਂ ਤੋਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਲੈਣ ਵਾਲੇ ਕਿਸਾਨਾਂ ਦੇ ਵੇਰਵੇ ਲੈਣ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਅੱਗੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਨੁਕਸਾਨ ਦੀ ਸਹੀ ਨਿਗਰਾਨੀ ਕਰਨ ਉਪਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ। ਨਾਲ ਹੀ ਕਿਸਾਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab Government ਨੇ ਕਿਸਾਨਾਂ ਦੇ Bank Accounts ਵਿੱਚ ਕੀਤੇ 3000 ਕਰੋੜ ਰੁਪਏ Transfer
ਇਸ ਤੋਂ ਇਲਾਵਾ ਕੰਡਿਆਲੀ ਤਾਰ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਪੱਤਰ ਲਿਖਿਆ ਜਾ ਚੁੱਕਾ ਹੈ। ਕਿਸਾਨ ਨੁਮਾਇੰਦਿਆਂ ਨੇ ਦੱਸਿਆ ਕਿ ਕੰਡਿਆਲੀ ਤਾਰ ਦੇ ਨੇੜੇ ਦੀ ਜ਼ਮੀਨ ਜਾਂ ਤਾਂ ਬੀ.ਐਸ.ਐਫ. ਐਕੁਆਇਰ ਕੀਤੀ ਜਾਵੇ ਜਾਂ ਉਨ੍ਹਾਂ ਨੂੰ ਜ਼ਮੀਨ ਦੇ ਬਦਲੇ ਕਿਸੇ ਹੋਰ ਥਾਂ 'ਤੇ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਰੋਜ਼ੀ-ਰੋਟੀ ਦਾ ਕੰਮ ਜਾਰੀ ਰਹਿ ਸਕੇ।
ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਫਿਲਹਾਲ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਇਸ ਦੀ ਸੂਚੀ ਬਣਾਉਣ ਅਤੇ ਸਾਨੂ ਭੇਜਣ।
ਇਹ ਵੀ ਪੜ੍ਹੋ : PM Kisan 14th Installment: ਇਨ੍ਹਾਂ ਕਿਸਾਨਾਂ ਨੂੰ ਹੀ ਮਿਲਣਗੇ 2000 ਰੁਪਏ
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਲੰਪੀ ਰੋਗ ਕਾਰਨ ਮਰੇ ਪਸ਼ੂਆਂ ਦੇ ਮੁਆਵਜ਼ੇ ਸਬੰਧੀ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਪੱਤਰ ਲਿਖਿਆ ਗਿਆ ਹੈ ਅਤੇ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦਾ ਵੇਰਵਾ ਪ੍ਰਾਪਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
Summary in English: Dhaliwal held a meeting with Sanyukt Kisan Morcha on farming issues