s
  1. Home
  2. ਖਬਰਾਂ

18-20 ਸਤੰਬਰ ਨੂੰ Diamond Jubilee Hockey Tournament

ਟੂਰਨਾਮੈਂਟ ਦੀ ਜੇਤੂ ਟੀਮ ਨੂੰ 25000 ਰੁਪਏ ਦੇ ਨਾਲ ‘ਸ. ਅਰਜਨ ਸਿੰਘ ਭੁੱਲਰ ਕੱਪ’ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਵੀ ਨਕਦ ਰਾਸ਼ੀ ਅਤੇ ਮੈਡਲ ਦਿੱਤੇ ਜਾਣਗੇ।

Gurpreet Kaur
Gurpreet Kaur
ਪੀਏਯੂ ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ

ਪੀਏਯੂ ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ

Hockey Tournament: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਡਾਇਮੰਡ ਜੁਬਲੀ ਵਰ੍ਹੇ ਨੂੰ ਸਮਰਪਿਤ ‘ਪੀ.ਏ.ਯੂ. ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ’ ਨੂੰ 18-20 ਸਤੰਬਰ ਆਯੋਜਿਤ ਕੀਤਾ ਜਾਵੇਗਾ। ਇਹ ਟੂਰਨਾਮੈਂਟ ਪੀ.ਏ.ਯੂ. ਸਪੋਰਟਸ ਐਸੋਸੀਏਸ਼ਨ ਵੱਲੋਂ ਆਯੋਜਿਤ ਕੀਤਾ ਜਾਵੇਗਾ।

ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਵਿਸ਼ਵਜੀਤ ਸਿੰਘ ਹਾਂਸ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ ‘ਸ. ਅਰਜਨ ਸਿੰਘ ਭੁੱਲਰ ਕੱਪ’ ਦਿੱਤਾ ਜਾਵੇਗਾ ਅਤੇ 25000 ਰੁਪਏ ਦੀ ਰਾਸ਼ੀ ਭੇਂਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ 15000 ਅਤੇ 10,000 ਦੀ ਰਾਸ਼ੀ ਤੋਂ ਇਲਾਵਾ ਮੈਡਲਾਂ ਨਾਲ ਸਨਾਮਨਿਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਕੱਪ ਯੂਨੀਵਰਸਿਟੀ ਦੇ ਸਾਬਕਾ ਕੋਚ ਸ. ਹਰਿੰਦਰ ਸਿੰਘ ਭੁੱਲਰ ਦੇ ਪਿਤਾ ਦੀ ਯਾਦ ਵਿੱਚ ਭੇਂਟ ਕੀਤਾ ਜਾਵੇਗਾ।

ਐਸੋਸੀਏਸ਼ਨ ਦੇ ਕਾਰਜਕਾਰੀ ਅਧਿਕਾਰੀ ਸ. ਅਜੈਪਾਲ ਸਿੰਘ ਪੁੰਨੀਆ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਮਾਣਯੋਗ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ, ਜਦੋਂਕਿ ਉਦਘਾਟਨੀ ਸਮਾਰੋਹ ਦੇ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਜੀ ਦਾ ਪੁੱਤਰ ਸਾਬਕਾ ਓਲੰਪੀਅਨ ਅਤੇ ਅਰਜਨ ਐਵਾਰਡ ਜੇਤੂ ਸ਼੍ਰੀ ਅਸ਼ੋਕ ਕੁਮਾਰ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਇਹ ਟੂਰਨਾਮੈਂਟ ਪੀ.ਏ.ਯੂ. ਦੇ ਸ. ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਮੌਜੂਦਾ ਹਾਕੀ ਕੋਚ ਸ. ਗੁਰਤੇਗ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੇ ਵਿੱਚ ਪੰਜਾਬ ਸੂਬੇ ਦੀਆਂ 8 ਨਾਮੀ ਅਕੈਡਮੀਆਂ ਭਾਗ ਲੈ ਰਹੀਆਂ ਹਨ।

ਇਹ ਵੀ ਪੜ੍ਹੋ: 'ਵੱਖ ਵੱਖ ਫਸਲਾਂ ਦੀਆਂ 940 ਕਿਸਮਾਂ ਦੀ ਖੋਜ, ਕੌਮੀ ਪੱਧਰ 'ਤੇ ਕਾਸ਼ਤ ਲਈ 229 ਕਿਸਮਾਂ ਦੀ ਪਛਾਣ'

ਉਹਨਾਂ ਦੱਸਿਆ ਕਿ ਫਾਈਨਲ ਮੈਚ ਦੇ ਵਿੱਚ ਸਾਬਕਾ ਓਲੰਪੀਅਨ ਅਤੇ ਅਰਜਨ ਐਵਾਰਡੀ ਸ. ਸੁਰਿੰਦਰ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਜਦੋਂਕਿ ਡਾ. ਗੋਸਲ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਐਸੋਸੀਏਸ਼ਨ ਦੇ ਸਕੱਤਰ ਡਾ. ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਵਧੀਆ ਖਿਡਾਰੀ, ਸਰਵੋਤਮ ਫੁੱਲ ਬੈਕ, ਫਾਰਵਰਡ, ਗੋਲਕੀਪਰ, ਰੱਖਿਅਕ ਖਿਡਾਰੀ ਅਤੇ ਹਰ ਮੈਚ ਦੇ ਸਰਵੋਤਮ ਖਿਡਾਰੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਯਾਦ ਰਹੇ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਹੁਣ ਤੱਕ 3 ਓਲੰਪੀਅਨ ਪੈਦਾ ਕੀਤੇ ਹਨ ਅਤੇ ਇਸ ਦੇ ਕਈ ਖਿਡਾਰੀ ਹਾਕੀ ਦੇ ਵਿਚ ਦੇਸ਼ ਦਾ ਨਾਂ ਰੌਸ਼ਨ ਕਰ ਸਕੇ ਹਨ।

Summary in English: Diamond Jubilee Hockey Tournament on 18-20 September

Like this article?

Hey! I am Gurpreet Kaur. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters