Krishi Vigyan Kendra Moga: ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਅਧੀਨ ਕੰਮ ਕਰਦੇ ਕ੍ਰਿਸ਼ੀ ਵਿਗਿਆਨ ਕੇਂਦਰ (Krishi Vigyan Kendra), ਬੁੱਧ ਸਿੰਘ ਵਾਲਾ, ਮੋਗਾ ਵਿਖੇ ਮਿਤੀ 12.04.2023 ਨੂੰ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਮੇਲਾ ਮਾਨਯੋਗ ਵਾਈਸ ਚਾਂਸਲਰ, ਪੀਏਯੂ, ਡਾ. ਸਤਬੀਰ ਸਿੰਘ ਗੋਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਮੀਤ ਸਿੰਘ ਬੁੱਟਰ, ਡਾਇਰੈਕਟਰ, ਪਸਾਰ ਸਿੱਖਿਆ, ਪੀਏਯੂ, ਲੁਧਿਆਣਾ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਲਗਾਇਆ ਗਿਆ ਸੀ।
ਇਸ ਮੇਲੇ ਵਿੱਚ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਡਿਪਟੀ ਕਮਿਸ਼ਨਰ, ਮੋਗਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੀ ਪ੍ਰਧਾਨਗੀ ਸ. ਅਮਨਪ੍ਰੀਤ ਸਿੰਘ ਬਰਾੜ, ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਵੱਲੋਂ ਕੀਤੀ ਗਈ। ਇਸ ਮੇਲੇ ਵਿੱਚ ਜਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪੇਂਡੂ ਔਰਤਾਂ ਨੇ ਸ਼ਮੂਲੀਅਤ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਅਮਨਦੀਪ ਸਿੰਘ ਬਰਾੜ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਝੋਨੇ ਬਾਸਮਤੀ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ, ਫ਼ਲਦਾਰ ਬੂਟੇ, ਸਬਜ਼ੀਆਂ ਦੀ ਪਨੀਰੀ ਅਤੇ ਬੀਜ ਉਪਲਬਧ ਕਰਵਾਏ ਗਏ।
ਇਹ ਵੀ ਪੜ੍ਹੋ : PAU ਵੱਲੋਂ ਕਿਸਾਨਾਂ ਨਾਲ ਕਣਕ ਦੀ Surface Seeding Sowing 'ਤੇ ਵਿਚਾਰਾਂ
ਇਸ ਮੇਲੇ ਵਿੱਚ ਵੱਲੋਂ ਕੇ.ਵੀ.ਕੇ. ਦੀਆਂ ਗਤੀਵਿਧੀਆਂ ਅਤੇ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕੇ.ਵੀ.ਕੇ, ਮੋਗਾ ਅਤੇ ਵੱਖ-ਵੱਖ ਅਦਾਰਿਆਂ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਆਉਣ ਵਾਲੀਆਂ ਸਾਉਣੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ।
ਮਾਹਿਰਾਂ ਵੱਲੋਂ ਜਾਣਕਾਰੀ ਸਾਂਝੀ:
● ਡਾ. ਪ੍ਰੇਰਨਾ ਠਾਕੁਰ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਵੱਲੋਂ ਸਬਜ਼ੀਆਂ ਅਤੇ ਫ਼ਲਦਾਰ ਬੂਟਿਆਂ ਦੀ ਸਫ਼ਲ ਕਾਸ਼ਤ ਸਬੰਧੀ ਨੁਕਤੇ ਸਾਂਝੇ ਕੀਤੇ ਗਏ।
● ਡਾ. ਸਿਮਰਨਜੀਤ ਕੌਰ, ਕੇ.ਵੀ.ਕੇ. ਫਿਰੋਜ਼ਪੁਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।
● ਡਾ. ਮਨੀਸ਼ ਕੁਮਾਰ, ਕੇ.ਵੀ.ਕੇ. ਫਿਰੋਜ਼ਪੁਰ ਵੱਲੋਂ ਪਸ਼ੂ ਧਨ ਦੀ ਸਿਹਤ ਸੰਭਾਲ ਸਬੰਧੀ ਚਾਨਣਾ ਪਾਇਆ ਗਿਆ।
● ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਤਾਵਰਣ ਪੱਖੀ ਖੇਤੀ ਕਰਨ ਤੇ ਜੋਰ ਦਿੱਤਾ ਗਿਆ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।
● ਸ. ਅਮਨਪ੍ਰੀਤ ਸਿੰਘ ਬਰਾੜ, ਮੈਂਬਰ ਪ੍ਰਬੰਧਕੀ ਬੋਰਡ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਲੜ ਲੱਗਣ ਲਈ ਕਿਹਾ ਗਿਆ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵਿਦੇਸ਼ ਜਾਣ ਦੀ ਬਜਾਏ ਆਪਣੇ ਪਿਤਾ ਪੁਰਖੀ ਕਿੱਤੇ ਨੂੰ ਅਪਣਾਉਣ ਲਈ ਆਖਿਆ ਗਿਆ।
ਇਹ ਵੀ ਪੜ੍ਹੋ : ਖਾਦਾਂ ਅਤੇ ਪਾਣੀ ਦੀ ਸਿਫ਼ਾਰਸ਼ ਤੋਂ ਵੱਧ ਵਰਤੋਂ ਫ਼ਸਲਾਂ ਦੇ ਨੁਕਸਾਨ ਦਾ ਕਾਰਨ: PAU
ਇਸ ਤੋਂ ਇਲਾਵਾ ਪ੍ਰੋਗਰਾਮ 'ਚ ਡਾ. ਹਰਵੀਨ ਕੌਰ ਡਾ. ਸੁਖਰਾਜ ਕੌਰ, ਡਾ. ਬਲਜੋਤ ਸਿੰਘ ਮਾਨ, ਡਾ. ਮਨੀਸ਼ ਨਰੂਲਾ, ਸ੍ਰੀ ਨਰੇਸ਼ ਕੁਮਾਰ, ਡਾ. ਮਨਪ੍ਰੀਤ ਜੈਦਕਾ, ਡਾ. ਰਮਨਦੀਪ ਕੌਰ, ਸ. ਦਲਜੀਤ ਸਿੰਘ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੇਲੇ ਦੌਰਾਨ ਵੱਖ-ਵੱਖ ਅਦਾਰਿਆਂ ਵੱਲੋਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਟੇਜ਼ ਸੰਚਾਲਨ ਦੀ ਜਿੰਮੇਵਾਰੀ ਡਾ. ਪਰਮਿੰਦਰ ਕੌਰ ਵੱਲੋਂ ਨਿਭਾਈ ਗਈ।
ਇਹ ਵੀ ਪੜ੍ਹੋ : ਕਿਸਾਨ ਮੇਲੇ 'ਚ State Bank of India ਵੱਲੋਂ ਕਿਸਾਨਾਂ ਨਾਲ ਸਬੰਧਤ ਬੈਂਕ ਸਕੀਮਾਂ ਬਾਰੇ ਜਾਣਕਾਰੀ ਸਾਂਝੀ
Summary in English: District Level KISAN MELA by KVK Moga, Experts share information for Kharif Crops