ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਚਲ ਰਹੇ ਯੁਵਕ ਮੇਲੇ ਵਿੱਚ ਸਾਡੇ ਸਮਿਆਂ ਦੇ ਵੱਖ-ਵੱਖ ਸਮਾਜਿਕ ਮੱਦਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਹ ਦਿਨ ਮਾਇਮ ਅਤੇ ਸਕਿਟ ਵਰਗੇ ਨਾਟਕੀ ਵਿਧਾਵਾਂ ਨੂੰ ਸਮਰਪਿਤ ਸੀ।
ਡਾ. ਸਰਵਪ੍ਰੀਤ ਸਿੰਘ ਘੁੰਮਣ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਵਿਦਿਆਰਥੀਆਂ ਕਲਾਕਾਰਾਂ ਨੇ ਬਹੁਤ ਹੀ ਪੇਸ਼ੇਵਰ ਅਤੇ ਹੁਨਰਮੰਦ ਢੰਗ ਨਾਲ ਪੇਸ਼ਕਾਰੀ ਕੀਤੀ ਉਨ੍ਹਾਂ ਦੀ ਪੇਸ਼ਕਾਰੀ ਜਿੰਦਗੀ ਦਾ ਅਸਲ ਸ਼ੀਸ਼ਾ ਸੀ ਅਤੇ ਵਰਤਮਾਨ ਸਮੇਂ ਦੇ ਸਮਾਜਿਕ, ਰਾਜਸੀ ਅਤੇ ਵਾਤਵਰਣ ਮੁੱਦਿਆਂ ਦੀ ਸਥਿਤੀ ਨੂੰ ਉਜਾਗਰ ਕਰਦੀ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਲਾਕਾਰ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਮੁਕਾਬਲਿਆਂ ਦੇ ਨਾਲ ਨਾਲ ਜੀਵਨ ਦੇ ਮੁਕਾਬਲਿਆਂ ਵਿਚ ਵੀ ਮੱਲਾਂ ਮਾਰਨਗੇ। ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਡਾ. ਘੁੰਮਣ ਨੇ ਦੱਸਿਆ ਕਿ ਅੱਜ ਦੇ ਦਿਨ ਸਾਰੇ ਮੁਕਾਬਲਿਆਂ ਵਿੱਚ ਵੈਟਨਰੀ ਸਾਇੰਸ ਕਾਲਜ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ (ਬਠਿੰਡਾ), ਵੈਟਨਰੀ ਪੌਲੀਟੈਕਨਿਕ, ਕਾਲਝਰਾਣੀ ਦੇ ਨਾਲ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਨੇ ਹਿੱਸਾ ਲਿਆ।
ਡਾ. ਅਪਮਿੰਦਰ ਪਾਲ ਸਿੰਘ ਬਰਾੜ, ਪ੍ਰਬੰਧਕੀ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਕੱਲ ਪੀ ਏ ਯੂ ਦੇ ਇਸੇ ਮੰਚ ’ਤੇ ਸਮੂਹ ਨਾਚ (ਲੜਕੀਆਂ) ਦੇ ਮੁਕਾਬਲੇ ਦੁਪਹਿਰ 02.00 ਵਜੇ ਅਤੇ ਸਮੂਹ ਨਾਚ (ਲੜਕੇ) ਦੇ ਮੁਕਾਬਲੇ ਦਪਹਿਰ 04.00 ਵਜੇ ਹੋਣਗੇ। ਡਾ. ਨਿਧੀ ਸ਼ਰਮਾ, ਭਲਾਈ ਅਫ਼ਸਰ ਨੇ ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਿਆ।
ਇਹ ਵੀ ਪੜ੍ਹੋ: ਯੁਵਕ ਮੇਲੇ ਵਿੱਚ ਸੰਗੀਤਕ ਅਤੇ ਨਾਚ ਵਿਧਾਵਾਂ ਦੀ ਸ਼ਾਨਦਾਰ ਪੇਸ਼ਕਾਰੀ
ਨਤੀਜੇ:
ਮਾਈਮ
1. ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ
2. ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ
ਸਕਿਟ
1. ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ
2. ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ
3. ਕਾਲਜ ਆਫ ਐਨੀਮਲ ਬਾਇਓਤਕਨਾਲੋਜੀ
ਇਹ ਵੀ ਪੜ੍ਹੋ: GADVASU ਦੇ Youth Festival ਵਿੱਚ ਵਿਦਿਆਰਥੀਆਂ ਨੇ ਵਿਖਾਇਆ ਸ਼ਬਦ ਸ਼ਕਤੀ ਦਾ ਪ੍ਰਭਾਵ
15 ਨਵੰਬਰ ਦੇ ਸ਼ਾਮ ਦੇ ਸੈਸ਼ਨ ਦੇ ਨਤੀਜੇ:
ਸੁਗਮ ਸੰਗੀਤ
1. ਰਾਜਦੀਪ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਜਸਲੀਨ ਜੌਹਲ, ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ
3. ਸੁਨੇਹਾ ਮੰਡਲ, ਕਾਲਜ ਆਫ ਫ਼ਿਸ਼ਰੀਜ਼
ਸਮੂਹ ਗਾਨ (ਭਾਰਤੀ)
1. ਕਾਲਜ ਆਫ ਫ਼ਿਸ਼ਰੀਜ਼
2. ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ
3. ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸਰੋਤ: ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (GADVASU) ਤੋਂ ਮਿਲੀ ਹੈ।
Summary in English: Drama Competition in Youth Mela, staging of social issues