1. Home
  2. ਖਬਰਾਂ

ਵਿਦੇਸ਼ਾਂ 'ਚ ਪੰਜਾਬ ਦੀਆਂ ਔਰਤਾਂ ਦਾ Exploitation, ਮਾਮਲੇ 'ਤੇ 11 ਜੂਨ ਨੂੰ ਮੀਟਿੰਗ

ਵਿਦੇਸ਼ਾਂ 'ਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਨਵੀਂ ਨੀਤੀ ਬਣਾਏਗੀ, ਨੀਤੀ ਤਿਆਰ ਕਰਨ ਲਈ 11 ਜੂਨ ਨੂੰ ਜਲੰਧਰ 'ਚ ਪੀੜਤ ਔਰਤਾਂ ਨਾਲ ਕੀਤੀ ਜਾਵੇਗੀ ਗੱਲਬਾਤ।

Gurpreet Kaur Virk
Gurpreet Kaur Virk
ਜਲੰਧਰ ਵਿਖੇ 11 ਜੂਨ ਨੂੰ ਪੀੜ੍ਹਤ ਔਰਤਾਂ ਨਾਲ ਮੀਟਿੰਗ

ਜਲੰਧਰ ਵਿਖੇ 11 ਜੂਨ ਨੂੰ ਪੀੜ੍ਹਤ ਔਰਤਾਂ ਨਾਲ ਮੀਟਿੰਗ

ਵਿਦੇਸ਼ਾਂ 'ਚ ਸ਼ੋਸ਼ਣ ਦਾ ਸ਼ਿਕਾਰ ਹੋ ਰਹੀਆਂ ਪੰਜਾਬ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਨੇ ਵੱਡੇ ਕਦਮ ਪੁੱਟੇ ਹਨ, ਤਾਂ ਜੋ ਉਨ੍ਹਾਂ 'ਤੇ ਹੋ ਰਹੇ ਸ਼ੋਸ਼ਣ ਦੇ ਮਾਮਲਿਆਂ 'ਤੇ ਠੱਲ੍ਹ ਪਾਈ ਜਾ ਸਕੇ। ਪੰਜਾਬ ਸਰਕਾਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬੇ ਦੀਆਂ ਪੀੜ੍ਹਤ ਔਰਤਾਂ ਨਾਲ ਮੀਟਿੰਗ ਕਾਰਨ ਜਾ ਰਹੀ ਹੈ, ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਵੀ ਪਾਲਿਸੀ ਉਲੀਕਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਣੀ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਵਿਦੇਸ਼ਾਂ 'ਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਪੱਧਰੀ ਨੀਤੀ ਦਾ ਖਰੜਾ ਤਿਆਰ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਲਈ ਸਰਕਾਰ 11 ਜੂਨ ਨੂੰ ਜਲੰਧਰ ਵਿੱਚ ਪੀੜਤ ਔਰਤਾਂ ਨਾਲ ਮੀਟਿੰਗ ਕਰਨ ਜਾ ਰਹੀ ਹੈ।

ਇਸ ਮੀਟਿੰਗ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤੀ ਜਾਣੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਸਰਕਾਰ ਵੱਲੋਂ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : PAU ਵਿਖੇ 9 ਜੂਨ ਨੂੰ ਕਿਸਾਨਾਂ ਲਈ Webinar, ਮਾਹਿਰ ਦੇਣਗੇ ਸਵਾਲਾਂ ਦੇ ਜਵਾਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਜੋ ਵਿਦੇਸ਼ ਜਾਣ ਦੀ ਇੱਛੁਕ ਹਨ, ਉੱਥੇ ਜਾ ਕੇ ਵੱਸ ਗਈਆਂ ਹਨ ਜਾਂ ਵਾਪਸ ਆ ਗਈਆਂ ਹਨ, ਦੇ ਅਧਿਕਾਰਾਂ ਦੀ ਰਾਖੀ ਲਈ ਵਿਸ਼ੇਸ਼ ਧਿਆਨ ਦਿੱਤਾ ਹੈ।

ਵਿਧਾਇਕ ਨੇ ਦੱਸਿਆ ਕਿ ਕੁਝ ਏਜੰਟ ਸੂਬੇ ਦੀਆਂ ਔਰਤਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਣ ਦੀ ਨੀਅਤ ਨਾਲ ਝੂਠੇ ਬਿਆਨ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ। ਇਸ ਸਥਿਤੀ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਨੀਤੀ ਤਿਆਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿੱਚ ਸਾਉਣੀ ਦੀਆਂ ਰਵਾਇਤੀ ਫਸਲਾਂ ਹੇਠ ਰਕਬਾ ਵਧਾਉਣ ਲਈ ਸੁਝਾਅ

11 ਜੂਨ ਨੂੰ ਇੱਥੇ ਹੋਵੇਗੀ ਮੀਟਿੰਗ

ਉਨ੍ਹਾਂ ਦੱਸਿਆ ਕਿ ਇਸ ਨੀਤੀ ਵਿੱਚ ਹਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਔਰਤਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਅਤੇ ਉਨ੍ਹਾਂ ਦੇ ਸੁਝਾਅ ਨੀਤੀ ਵਿੱਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11 ਤੋਂ 1 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਨ੍ਹਾਂ ਦੇਸ਼ਾਂ ਵਿੱਚ ਔਰਤਾਂ ਦਾ ਸ਼ੋਸ਼ਣ

ਲਖਵੀਰ ਸਿੰਘ ਰਾਏ ਨੇ ਕਿਹਾ ਕਿ ਔਰਤਾਂ ਦੇ ਸ਼ੋਸ਼ਣ ਦੀਆਂ ਘਟਨਾਵਾਂ ਖਾਸ ਕਰਕੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਮੱਧ ਪੂਰਬੀ ਦੇਸ਼ਾਂ ਜਿਵੇਂ ਕੁਵੈਤ, ਦੁਬਈ, ਓਮਾਨ ਆਦਿ ਤੋਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ।

ਇਹ ਵੀ ਪੜ੍ਹੋ : Dr. Iqbal Singh ਦੀ ਖੋਜ 'ਚ ਵੱਡੇ ਖੁਲਾਸੇ, ਫ਼ਸਲਾਂ 'ਚ ਵਰਤੇ ਜਾਂਦੇ ਕੀਟਨਾਸ਼ਕ Lung Cancer ਦਾ ਕਾਰਨ

ਵਿਚਾਰ ਚਰਚਾ ਲਈ ਖੁੱਲ੍ਹਾ ਸੱਦਾ

ਉਨ੍ਹਾਂ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਇਸ ਵਿਚਾਰ ਚਰਚਾ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੇ ਵੀ ਆਪਣੇ ਜ਼ਿਲ੍ਹਿਆਂ ਦੀਆਂ ਅਜਿਹੀਆਂ ਔਰਤਾਂ ਨੂੰ ਪੱਤਰ ਲਿਖ ਕੇ ਜੋ ਵਿਦੇਸ਼ਾਂ ਵਿੱਚ ਸ਼ੋਸ਼ਣ ਦਾ ਸ਼ਿਕਾਰ ਹੋ ਚੁੱਕੀਆਂ ਹਨ, ਨੂੰ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਲਈ ਕਿਹਾ ਹੈ।

ਇਨ੍ਹਾਂ ਨੰਬਰਾਂ 'ਤੇ ਕਰੋ ਸੰਪਰਕ

ਵਧੇਰੇ ਜਾਣਕਾਰੀ ਲਈ ਫੋਨ ਨੰਬਰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 'ਤੇ ਸੰਪਰਕ ਕਰੋ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)

Summary in English: Exploitation of Punjab women abroad continues, meeting on June 11

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters