1. Home
  2. ਖਬਰਾਂ

Farmer Protest: ਅੰਦੋਲਨ ਦੀ ਰਾਹ 'ਤੇ ਅੰਨਦਾਤਾ, ਹੱਕੀ ਮੰਗਾਂ ਲਈ 13 ਫਰਵਰੀ ਨੂੰ ਦਿੱਲੀ ਵੱਲ ਕੂਚ

ਕਿਸਾਨਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ ਅਤੇ ਦਿੱਲੀ ਵਿੱਚ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਦੇਸ਼ ਭਰ ਦੇ ਕਿਸਾਨ ਇਸ ਅੰਦੋਲਨ ਵਿੱਚ ਸ਼ਾਮਲ ਹੋ ਕੇ ਸੰਘਰਸ਼ ਨੂੰ ਤੇਜ਼ ਕਰਨਗੇ।

Gurpreet Kaur Virk
Gurpreet Kaur Virk
ਮੁੜ ਤੋਂ ਅੰਦੋਲਨ ਦੀ ਤਿਆਰੀ

ਮੁੜ ਤੋਂ ਅੰਦੋਲਨ ਦੀ ਤਿਆਰੀ

Kisan Protest: ਕਿਸਾਨ ਮੁੜ ਤੋਂ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ। ਇਹ ਰੈਲੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਕੀਤੀ ਗਈ। ਦਰਅਸਲ, ਕਰਜ਼ਾ ਮੁਆਫ਼ੀ, ਲਖੀਮਪੁਰ ਖੀਰੀ ਦੇ ਇਨਸਾਫ਼ ਸਮੇਤ ਕਈ ਹੋਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਰੈਲੀ ਕੀਤੀ ਗਈ ਸੀ।

ਹਾਲਾਂਕਿ, 6 ਤਰੀਕ ਨੂੰ ਬਰਨਾਲਾ ਵਿੱਚ ਇੱਕ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਲਦੀ ਹੀ ਦਿੱਲੀ ਵਿੱਚ ਨਵਾਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਦੱਸ ਦੇਈਏ ਕਿ ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜੰਡਿਆਲਾ ਗੁਰੂ ਅਨਾਜ ਮੰਡੀ ਵਿਖੇ ਕੀਤੀ ਗਈ ਮਹਾਂ ਰੈਲੀ ਵਿੱਚ ਦਿੱਲੀ ਮੋਰਚੇ ਦਾ ਬਿਗਲ ਵਜਾਇਆ ਗਿਆ ਹੈ। ਕਿਸਾਨ ਆਗੂਆਂ ਨੇ ਦੇਸ਼ ਭਰ ਤੋਂ ਕਿਸਾਨਾਂ ਨੂੰ ਇਸ ਮਾਰਚ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ।

ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਦੀ ਮੰਗ

ਕਿਸਾਨਾਂ ਦਾ ਕਹਿਣਾ ਹੈ ਕਿ ਦੇਸ਼ ਦੇ ਖੇਤੀਬਾੜੀ ਸੈਕਟਰ ਅਤੇ ਜ਼ਮੀਨਾਂ 'ਤੇ ਕਾਰਪੋਰੇਟ ਕਬਜ਼ੇ ਨੂੰ ਯਕੀਨੀ ਬਣਾਉਣ ਲਈ ਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਦੀ ਤਬਾਹੀ ਪੱਕੀ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਵੇ।

ਇਹ ਵੀ ਪੜੋ: Sanyukt Kisan Morcha ਨੇ ਮੁੜ ਚੁਣਿਆ ਸੰਘਰਸ਼ ਦਾ ਰਾਹ, Republic Day ਮੌਕੇ 500 ਜ਼ਿਲ੍ਹਿਆਂ 'ਚ ਟਰੈਕਟਰ ਪਰੇਡ ਦੀ ਤਿਆਰੀ

ਕਿਸਾਨਾਂ ਦੀਆਂ ਮੁੱਖ ਮੰਗਾਂ

ਕਿਸਾਨਾਂ ਦੀ ਮੁੱਖ ਮੰਗ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਹੈ। ਕਿਸਾਨ ਚਾਹੁੰਦੇ ਹਨ ਕਿ ਸਰਕਾਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਵੇ ਅਤੇ ਇਸ ਲਈ ਸੰਸਦ ਵਿੱਚ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਦੀ ਪੱਕੀ ਆਮਦਨ ਯਕੀਨੀ ਹੋਵੇਗੀ। ਇਸ ਤੋਂ ਇਲਾਵਾ ਲਖੀਮਪੁਰੀ ਖੇੜੀ ਕਾਂਡ ਵਿੱਚ ਪੀੜਤ ਕਿਸਾਨਾਂ ਨੂੰ ਇਨਸਾਫ਼ ਅਤੇ ਕਰਜ਼ਾ ਮੁਆਫ਼ੀ ਦੀ ਕਿਸਾਨ ਮੰਗ ਕਰ ਰਹੇ ਹਨ।

ਇਸ ਤੋਂ ਇਲਾਵਾ ਨਸ਼ਿਆਂ 'ਤੇ ਪਾਬੰਦੀ ਲਗਾਈ ਜਾਵੇ, ਕਾਨੂੰਨ ਬਣਾ ਕੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤਾ ਜਾਵੇ, ਅਟਾਰੀ ਬਾਰਡਰ ਹਰ ਤਰ੍ਹਾਂ ਦੇ ਵਪਾਰ ਲਈ ਖੋਲ੍ਹਿਆ ਜਾਵੇ, ਧੂਰੀ ਮਿੱਲ, ਸ਼ੇਰੋਂ ਗੰਨਾ ਮਿੱਲ ਅਤੇ ਨਰਮਾ ਨਾਲ ਸਬੰਧਤ ਸਨਅਤਾਂ ਨੂੰ ਕੰਮ ਕਰਨ ਦੀ ਸਥਿਤੀ ਵਿੱਚ ਬਣਾਈ ਰੱਖਿਆ ਜਾਵੇ। ਫਿਲਹਾਲ, ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਅਤੇ ਉਤਰਾਖੰਡ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿਆਪੀ ਅੰਦੋਲਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

Summary in English: Farmers on the path of agitation, Protest in Delhi on 13th February

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters