1. Home
  2. ਖਬਰਾਂ

ਪੰਜਾਬ 'ਚ ਖਾਦਾਂ ਤੇ ਬੀਜਾਂ ਦੀ ਵਿਕਰੀ ’ਤੇ ਲੱਗੇਗੀ ਰੋਕ! ਜਾਣੋ ਕਿ ਹੈ ਪੂਰਾ ਮਾਮਲਾ

ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਹੁਣ ਸਰਕਾਰ ਸੂਬੇ 'ਚ ਖਾਦਾਂ ਤੇ ਬੀਜਾਂ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ।

Gurpreet Kaur Virk
Gurpreet Kaur Virk
ਐਕਸ਼ਨ ਮੋਡ 'ਚ ਪੰਜਾਬ ਸਰਕਾਰ

ਐਕਸ਼ਨ ਮੋਡ 'ਚ ਪੰਜਾਬ ਸਰਕਾਰ

Fertilizers: ਸੂਬਾ ਸਰਕਾਰ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਸਿਰਫ ਕਿਸਾਨਾਂ ਵੱਲ ਹੀ ਨਹੀਂ ਸਗੋਂ ਖੇਤੀ ਖੇਤਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਹੁਣ ਸਰਕਾਰ ਸੂਬੇ 'ਚ ਖਾਦਾਂ ਤੇ ਬੀਜਾਂ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ।

Fertilizers and Seeds will be Banned: ਸੂਬਾ ਸਰਕਾਰ ਇੱਕ ਤੋਂ ਬਾਅਦ ਇੱਕ ਲੜੀਵਾਰ ਕੰਮ ਕਰ ਰਹੀ ਹੈ। ਭਾਵੇਂ ਉਹ ਆਮ ਲੋਕ ਹੋਣ, ਅਧਿਆਪਕ ਹੋਣ ਜਾਂ ਕਿਸਾਨ, ਸਰਕਾਰ ਹਰ ਵਰਗ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ। ਪਰ ਹੁਣ ਸਰਕਾਰ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚਲਦਿਆਂ ਸਰਕਾਰ ਹੁਣ ਖੇਤੀ ਖੇਤਰ ਨੂੰ ਬਚਾਉਣ ਲਈ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਬਣਾਉਣ ਦੀ ਤਿਆਰੀ 'ਚ ਹੈ।

ਦੱਸ ਦੇਈਏ ਕਿ ਸਰਕਾਰ ਵੱਲੋਂ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਗ਼ੈਰ ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਤੋਂ ਵੀ ਰਾਹਤ ਮਿਲੇਗੀ। ਇਸ ਬਾਰੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਫ਼ੈਸਲੇ ਲਏ ਜਾਣਗੇ।

ਆਉਣ ਵਾਲੇ ਦਿਨਾਂ 'ਚ ਕਈ ਵੱਡੇ ਫੈਸਲੇ: ਧਾਲੀਵਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਟਨਾਸ਼ਕ ਦਵਾਈ ਨਿਰਮਾਤਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੂਬੇ ਵਿਚੋਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨੂੰ ਠੱਲ ਪਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਪੰਜਾਬ ਦੇ ਖੇਤੀ ਉਤਪਾਦਾਂ ਦੇ ਮਿਆਰ ਵਿਚ ਵੱਡੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਕੀਮਤ ‘ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ ਇਸ ਲਈ ਆਉਣ ਵਾਲੇ ਦਿਨਾਂ 'ਚ ਕਈ ਵੱਡੇ ਫੈਸਲੇ ਲਏ ਜਾਣਗੇ।

ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਉਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿਚ ਚੌਕਸੀ ਟੀਮਾ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਖਾਦ ਖਰੀਦਣ ਲਈ ਨਵਾਂ ਨਿਯਮ, ਹੁਣ ਸਰ੍ਹੋਂ-ਕਣਕ-ਆਲੂ ਲਈ ਮਿਲੇਗਾ ਇੰਨਾ ਯੂਰੀਆ ਤੇ ਡੀ.ਏ.ਪੀ.

ਨਿਗਰਾਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਫਸਰਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਫਸਰ ਕਿਸੇ ਗਲਤ ਕੰਪਨੀ ਨਾਲ ਮਿਲੀਭੁਗਤ ਕਰਕੇ ਕੋਈ ਨਕਲੀ ਜਾ ਗੈਰ ਮਿਆਰੀ ਕੀਟਨਾਸ਼ਕ, ਬੀਜ਼ ਜਾ ਖਾਦ ਵਿਕਾਉਂਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਦੀ ਪਹੁੰਚ ਤੱਕ ਪੂਰੀ ਨਿਗਰਾਨੀ ਲਈ ਟਰੇਸ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ।

Summary in English: Fertilizers and seeds will be banned! know the whole matter

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters