1. Home
  2. ਖਬਰਾਂ

ਵਿੱਤ ਮੰਤਰੀ ਨੇ ਕੀਤਾ ਅਫਵਾਹਾਂ ਦਾ ਖੰਡਨ, ਸਰਕਾਰ ਵੱਲੋਂ 3400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ

ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਅਧਿਆਪਕਾਂ ਤੋਂ ਬਾਅਦ ਮੁਲਾਜ਼ਮਾਂ ਦੀ ਸਾਰ ਲਈ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਲਈ 3400 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Gurpreet Kaur Virk
Gurpreet Kaur Virk
ਵਿੱਤ ਮੰਤਰੀ ਨੇ ਕੀਤਾ ਅਫਵਾਹਾਂ ਦਾ ਖੰਡਨ

ਵਿੱਤ ਮੰਤਰੀ ਨੇ ਕੀਤਾ ਅਫਵਾਹਾਂ ਦਾ ਖੰਡਨ

Big Announcement: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਨਿੱਤ ਨਵੇਂ ਐਲਾਨ ਕਰ ਰਹੀ ਹੈ। ਦਰਅਸਲ, ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਦੇੇਣ ਵਿੱਚ ਹੋਈ ਦੇਰੀ ਮਗਰੋਂ ਸੂਬਾ ਸਰਕਾਰ ਨੇ 3400 ਕਰੋੜ ਰੁਪਏ ਜਾਰੀ ਕੀਤੇ ਹਨ।

Finance Minister Harpal Singh Cheema: ਸੂਬੇ ਦੀ ਵਿੱਤੀ ਹਾਲਤ ਬਿਲਕੁਲ ਠੀਕ ਹੈ ਅਤੇ ਸਰਕਾਰੀ ਖ਼ਜ਼ਾਨੇ ਵਿੱਚ ਮੁਦਰਾ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਇਹ ਕਹਿਣਾ ਹੈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ, ਜਿਸਦੇ ਚਲਦਿਆਂ ਖਜ਼ਾਨੇ ਵੱਲੋਂ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੇ ਸੀਐੱਸਐੱਫ /ਜੀਆਰਐੱਫ ਬਾਰੇ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਰਕਮ ਕਢਵਾਉਣ ਸਬੰਧੀ ਵਿਸ਼ੇਸ਼ ਸਹੂਲਤ ਨੂੰ ਮੁੜ ਸੁਰਜੀਤ ਕਰਨ ਦੇ ਅਮਲ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਅਦਾਇਗੀਆਂ ਵਿੱਚ ਦੇਰੀ ਹੋਈ ਹੈ। ਚੀਮਾ ਨੇ ਕਿਹਾ ਕਿ ਖਜ਼ਾਨੇ ਵਿਚੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀਐੱਸਪੀਸੀਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਅਤੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਵਿੱਤ ਮੰਤਰੀ ਵੱਲੋਂ ਅਫਵਾਹਾਂ ਦਾ ਖੰਡਨ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਲੰਬੇ ਸਮੇਂ ਦੌਰਾਨ ਸੂਬੇ ਦੀ ਵਿੱਤੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਵਿੱਤੀ ਹੱਲ ਕਾਰਨ ਅਦਾਇਗੀਆਂ ਵਿੱਚ ਦੇਰੀ ਹੋਈ ਹੈ। ਸੂਬੇ ਦੇ ਸਿਰ 'ਤੇ ਕਿਸੇ ਵੀ ਵਿੱਤੀ ਸੰਕਟ ਜਾਂ ਔਕੜ ਬਾਰੇ ਅਫਵਾਹਾਂ ਨੂੰ ਰੱਦ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਖਜ਼ਾਨੇ ਵੱਲੋਂ ਜ਼ਿਆਦਾਤਰ ਬਕਾਇਆਂ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਦਾਇਗੀਆਂ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਵੱਲੋਂ 32 ਕਰੋੜ ਦਾ ਮੁਆਵਜ਼ਾ ਜਾਰੀ ਕਰਨ ਦਾ ਐਲਾਨ

ਸੂਬੇ ਦੇ ਵਿਕਾਸ ਲਈ ਸਰਕਾਰ ਵਚਨਬੱਧ

ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦੀ ਲੀਹ 'ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭੇਤ ਕਿਸੇ ਤੋਂ ਗੁੱਝਾ ਨਹੀਂ ਕਿ ਮਾਰਚ 2022 'ਚ ਲੋਕਾਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਦਿੱਤੇ ਫਤਵੇ ਦੇ ਨਤੀਜੇ ਆਉਣ ਮੌਕੇ ਪੰਜਾਬ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਵਿਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਲਈ ਸਾਰੇ ਯਤਨ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਵੀ ਪੂਰਾ ਕਰ ਰਹੀ ਹੈ।

Summary in English: Finance Minister denies rumours, payments of more than Rs 3400 crore continue

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters