1. Home
  2. ਖਬਰਾਂ

Punjab ਦੇ ਕਿਸਾਨਾਂ ਲਈ ਇਹ ਫਸਲਾਂ ਲਾਹੇਵੰਦ, PAU ਉਤਪਾਦਨ ਦੇ ਨਾਲ ਗੁਣਵੱਤਾ ਵੱਲ ਦੇ ਰਹੀ ਹੈ ਜ਼ੋਰ

Punjab Agricultural University ਨੇ ਆਪਣੀ ਹੋਂਦ ਤੋਂ ਹੀ ਕਿਸਾਨਾਂ ਦੀ ਬਿਹਤਰੀ ਲਈ ਆਪਣੇ ਖੋਜ ਪ੍ਰੋਗਰਾਮ ਉਲੀਕੇ ਹਨ, ਅਜਿਹੇ 'ਚ University ਉਤਪਾਦਨ ਦੇ ਨਾਲ ਗੁਣਵੱਤਾ ਵੱਲ ਵਾਧੂ ਜ਼ੋਰ ਦੇ ਰਹੀ ਹੈ।

Gurpreet Kaur Virk
Gurpreet Kaur Virk
ਪੀਏਯੂ ਵੱਲੋਂ ਉਤਪਾਦਨ-ਗੁਣਵੱਤਾ ਵੱਲ ਜ਼ੋਰ

ਪੀਏਯੂ ਵੱਲੋਂ ਉਤਪਾਦਨ-ਗੁਣਵੱਤਾ ਵੱਲ ਜ਼ੋਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਨਾ ਸਿਰਫ ਆਪਣੀਆਂ ਨਵੀਆਂ ਕਾਢਾਂ ਕਰਕੇ ਜਾਣੀ ਜਾਂਦੀ ਹੈ, ਸਗੋਂ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਵਿੱਚ ਵੀ ਹਮੇਸ਼ਾ ਮੋਹਰੀ ਰਹਿੰਦੀ ਹੈ। ਇਹੀ ਕਾਰਨ ਹੈ ਕਿ ਪੀਏਯੂ ਦੇ ਮਾਹਿਰ ਕਿਸਾਨਾਂ ਦੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਮੌਸਮ ਸਬੰਧੀ ਪੂਰੀ ਜਾਣਕਾਰੀਆਂ ਪ੍ਰਦਾਨ ਕਰਦੇ ਰਹਿੰਦੇ ਹਨ, ਤਾਂ ਜੋ ਕਿਸਾਨਾਂ ਨੂੰ ਮੌਸਮੀ ਤਬਦੀਲੀ ਕਾਰਨ ਹੋਣ ਵਾਲੇ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ।

ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਸ਼ੁਰੂ ਹੋਏ ਕਿਸਾਨ ਮੇਲਿਆਂ ਦੇ ਪਹਿਲੇ ਦਿਨ ਪੀਏਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੀ ਹੋਂਦ ਤੋਂ ਹੀ ਕਿਸਾਨਾਂ ਦੀ ਬਿਹਤਰੀ ਲਈ ਆਪਣੇ ਖੋਜ ਪ੍ਰੋਗਰਾਮ ਉਲੀਕੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਉਤਪਾਦਨ ਦੇ ਨਾਲ-ਨਾਲ ਗੁਣਵੱਤਾ 'ਤੇ ਵੀ ਜ਼ੋਰ ਦੇ ਰਹੀ ਹੈ।

ਇਸ ਮੌਕੇ ਉਨ੍ਹਾਂ ਸੂਗਰ ਰੋਗੀਆਂ ਲਈ ਕਣਕ ਦੀ ਕਿਸਮ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ ਅਤੇ ਖੇਤੀ ਵਿਭਿੰਨਤਾ ਲਈ ਫਲਾਂ ਵਿੱਚ ਸੇਬ ਦੀਆਂ ਦੋ ਕਿਸਮਾਂ ਡੋਰਸੈਟ ਗੋਲਡਨ ਅਤੇ ਅੰਨਾ ਬਾਰੇ ਦੱਸਿਆ। ਨਾਲ ਹੀ ਮਾਲਟੇ ਅਤੇ ਡਰੈਗਨ ਫਰੂਟ ਬਾਰੇ ਸਿਫਾਰਿਸ਼ਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ : PAU KISAN MELA 2023 START: 'ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ' ਮੇਲੇ ਦਾ ਮੰਤਵ

ਡਾ. ਢੱਟ ਨੇ ਆਲੂਆਂ ਦੀਆਂ ਕਿਸਮਾਂ Punjab Potato 101 ਅਤੇ Punjab Potato 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਤਰਵੰਗਾ ਦਾ ਜ਼ਿਕਰ ਵੀ ਕੀਤਾ, ਜੋ ਤਰ ਅਤੇ ਵੰਗਾ ਦਾ ਸੁਮੇਲ ਹੈ ਅਤੇ ਸਲਾਦ ਦੀ ਵਰਤੋਂ ਲਈ ਵਧੀਆ ਹੈ।

ਬੈਂਗਣਾਂ ਵਿੱਚ ਪੰਜਾਬ ਹਿੰਮਤ, ਧਨੀਏ ਦੀ ਕਿਸਮ ਪੰਜਾਬ ਖੁਸ਼ਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀਬੀਜੀ 16 ਤੋਂ ਬਿਨਾਂ ਭਿੰਡੀ ਦੀ ਕਿਸਮ ਪੰਜਾਬ ਲਾਲਿਮਾ, ਫੁੱਲਾਂ ਵਿਚ ਬਾਹਰ ਰੁੱਤ ਦੀ ਗੁਲਦਾਊਦੀ ਦੀਆਂ ਦੋ ਕਿਸਮਾਂ, ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ਼ ਵੀ ਕੀਤੀ ਗਈ।

ਇਹ ਵੀ ਪੜ੍ਹੋ : ਕਿਸਾਨ ਮੇਲੇ ਦਾ ਆਯੋਜਨ, ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਨਾਲ ਹੀ ਡਾ. ਢੱਟ ਨੇ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਡਾ. ਢੱਟ ਨੇ ਗੰਨੇ ਦੀ ਮੈਲ ਅਤੇ ਰੂੜੀ ਦੇ ਮਿਸ਼ਰਨ ਨਾਲ ਬੂਟਿਆਂ ਲਈ ਖਾਦ ਤਿਆਰ ਕਰਨ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਪੌਦ ਸੁਰੱਖਿਆ ਤਕਨੀਕਾਂ ਵਿਚ ਬਾਸਮਤੀ ਦੇ ਗੜੂਏਂ ਦੀ ਰੋਕਥਾਮ ਅਤੇ ਸ਼ਹਿਦ ਤੋਂ ਵਾਈਨ ਬਣਾਉਣ ਦਾ ਤਰੀਕਾ ਸਾਂਝਾ ਕੀਤਾ ਗਿਆ। ਖੁੰਬ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸ਼ਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ।

Summary in English: For the farmers of Punjab, these crops are beneficial, PAU is emphasizing quality with production

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters