Parkash Singh Badal Death: ਡੂੰਘੇ ਦੁੱਖ ਅਤੇ ਭਾਰੀ ਮੰਨ ਨਾਲ ਸਾਨੂੰ ਇਹ ਦੱਸਦੇ ਹੋਏ ਅਫਸੋਸ ਹੋ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹੁਣ ਸਾਡੇ ਵਿੱਚ ਨਹੀਂ ਰਹੇ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8:28 ਵਜੇ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੱਜ ਯਾਨੀ 26 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਅੰਤਿਮ ਯਾਤਰਾ ਮੋਹਾਲੀ ਤੋਂ ਪਿੰਡ ਬਾਦਲ ਪੁੱਜੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਵਜੇ ਪਾਰਟੀ ਦਫ਼ਤਰ ਤੋਂ ਉਨ੍ਹਾਂ ਦੀ ਦੇਹ ਰਾਜਪੁਰਾ, ਪਟਿਆਲਾ, ਸੰਗਰੂਰ, ਬਠਿੰਡਾ ਅਤੇ ਬਾਦਲ ਪਿੰਡ ਵਿੱਚ ਲਿਆਂਦੀ ਜਾਵੇਗੀ। ਇਹ ਕਾਫਲਾ ਹਾਈਵੇਅ 'ਤੇ ਚੱਲੇਗਾ, ਜਿਸ ਨੇ ਅੰਤਿਮ ਦਰਸ਼ਨ ਕਰਨਾ ਹੈ, ਉਹ ਇਸ ਨਿਸ਼ਚਿਤ ਸਮੇਂ 'ਤੇ ਅੰਤਿਮ ਦਰਸ਼ਨ ਕਰ ਸਕਦਾ ਹੈ। ਦੱਸ ਦੇਈਏ ਕਿ ਉੱਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਦਾ ਰਾਜਕੀ ਸੋਗ ਹੋਵੇਗਾ, ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
ਇਹ ਵੀ ਪੜ੍ਹੋ : Dr. Sukhdev Singh Grewal ਦਾ ਦੇਹਾਂਤ, 88 ਸਾਲ ਦੀ ਉਮਰ `ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ
ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦਾ ਇਕ ਵੱਡਾ ਅਧਿਆਏ ਖਤਮ ਹੋ ਗਿਆ ਹੈ। 95 ਸਾਲ ਦੀ ਉਮਰ ਤੱਕ ਸਿਆਸਤ ਵਿੱਚ ਸਰਗਰਮ ਰਹਿਣ ਕਰਕੇ ਉਨ੍ਹਾਂ ਨੂੰ ਸਿਆਸਤ ਦਾ ਬਾਬਾ ਬੋਹੜ (ਵੱਡਾ) ਕਿਹਾ ਜਾਂਦਾ ਸੀ। ਉਸਨੇ 20 ਸਾਲ ਦੀ ਉਮਰ ਵਿੱਚ 1947 ਵਿੱਚ ਸਰਪੰਚ ਦੀ ਚੋਣ ਜਿੱਤ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਪਿੰਡ ਅਬੁਲ ਖੁਰਾਣਾ, ਬਠਿੰਡਾ ਜ਼ਿਲ੍ਹੇ ਵਿੱਚ ਹੋਇਆ ਸੀ। ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ 20 ਸਾਲ ਦੀ ਉਮਰ ਵਿੱਚ ਸਰਪੰਚ ਦੀ ਚੋਣ ਜਿੱਤ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਕਦੇ ਨਹੀਂ ਦੇਖਿਆ ਅਤੇ ਦੇਖਦਿਆਂ ਹੀ ਦੇਖਦਿਆਂ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ।
ਇਹ ਵੀ ਪੜ੍ਹੋ : Famous Actor-Director Satish Kaushik ਦਾ ਦਿਹਾਂਤ, 66 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫ਼ਰ
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਦੀ ਸਰਪੰਚੀ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ। ਉਹ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ।
ਮੁੱਖ ਮੰਤਰੀ ਵਜੋਂ ਸਿਆਸੀ ਸਫ਼ਰ
● ਸਾਲ 1970 ਵਿੱਚ ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ।
● ਸਾਲ 1977 ਵਿੱਚ ਉਹ ਦੂਜੀ ਵਾਰ ਮੁੱਖ ਮੰਤਰੀ ਚੁਣੇ ਗਏ।
● ਸਾਲ 1997 ਵਿੱਚ ਉਹ ਤੀਜੀ ਵਾਰ ਮੁੱਖ ਮੰਤਰੀ ਚੁਣੇ ਗਏ।
● ਸਾਲ 2007 ਵਿੱਚ ਉਹ ਚੌਥੀ ਵਾਰ ਮੁੱਖ ਮੰਤਰੀ ਬਣੇ।
● ਸਾਲ 2012 ਵਿੱਚ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣੇ।
ਇਹ ਵੀ ਪੜ੍ਹੋ : ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ, 58 ਸਾਲ ਦੀ ਉਮਰ `ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ
ਸਿਆਸੀ ਗਲਿਆਰੇ ਵਿੱਚ ਸੋਗ ਦੀ ਲਹਿਰ
● PM Narendra Modi ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
● President Draupadi Murmu ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਕੀਤਾ।
● Punjab Governor Banwarilal Purohit ਨੇ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਨੂੰ ਯਾਦ ਕਰਦਿਆਂ ਸ਼ੋਕ ਜ਼ਾਹਿਰ ਕੀਤਾ।
● Delhi chief minister Arvind Kejriwal ਨੇ ਦੁੱਖ ਜਤਾਇਆ ਅਤੇ ਸ਼ਰਧਾਂਜਲੀ ਭੇਂਟ ਕੀਤੀ।
● Former Congress President Rahul Gandhi ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Summary in English: Former Chief Minister of Punjab Parkash Singh Badal passed away, cremation will be held at village Badal