Big News: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ 600 ਯੂਨਿਟ ਮੁਫਤ ਬਿਜਲੀ ਦੇਣ ਦੀ ਸਕੀਮ ਵਿੱਚ ਬਦਲਾਅ ਕੀਤਾ ਹੈ। ਜਿਸ ਕਾਰਨ ਹੁਣ ਸਿਰਫ਼ ਬੀ.ਪੀ.ਐਲ., ਐਸ.ਸੀ., ਬੀ.ਸੀ ਪਰਿਵਾਰ ਹੀ ਇਸ ਦਾ ਲਾਭ ਲੈ ਸਕਣਗੇ।
Free Electricity Scheme: ਪੰਜਾਬ ਸਰਕਾਰ ਨੇ ਜੁਲਾਈ ਦੇ ਸ਼ੁਰੂਆਤ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ਸ਼ੁਰੂ ਕੀਤੀ ਸੀ। ਪਰ ਹੁਣ ਇਸ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਬਦਲਾਅ ਤੋਂ ਬਾਅਦ ਹੁਣ ਇਕ ਪਾਸੇ ਜਨਰਲ ਵਰਗ ਭਾਵ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਬੀ.ਪੀ.ਐੱਲ ਪਰਿਵਾਰਾਂ ਨੂੰ ਹੀ ਇਸ ਸਕੀਮ ਦਾ ਲਾਭ ਮਿਲੇਗਾ ਅਤੇ ਦੂਜੇ ਪਾਸੇ, SC (ਅਨੁਸੂਚਿਤ ਜਾਤੀ), BC (ਪੱਛੜੀ ਜਾਤੀ) ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਬਿੱਲ ਵਿੱਚ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ 1 ਕਿਲੋਵਾਟ ਬਿਜਲੀ ਕੁਨੈਕਸ਼ਨ 'ਤੇ ਲਗਾਈ ਗਈ ਸ਼ਰਤ ਨੂੰ ਵੀ ਹਟਾ ਦਿੱਤਾ ਗਿਆ ਹੈ।
ਮੁਫਤ ਬਿਜਲੀ ਸਕੀਮ ਕੀ ਹੈ ?
ਮੁਫ਼ਤ ਬਿਜਲੀ ਸਕੀਮ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਚੋਣਾਂ ਹੋਈਆਂ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਘਰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਵੇਗੀ ਅਤੇ ਸਰਕਾਰ ਬਣਨ ਤੋਂ ਬਾਅਦ ਇਸ ਨੂੰ 1 ਜੁਲਾਈ ਤੋਂ ਲਾਗੂ ਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਹੁਣ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਬਿਜਲੀ ਦਾ ਬਿੱਲ ਹਰ ਦੋ ਮਹੀਨੇ ਬਾਅਦ ਆਉਂਦਾ ਹੈ। ਇਸੇ ਲਈ ਇਸ ਨੂੰ 600 ਯੂਨਿਟ ਮੁਫਤ ਬਿਜਲੀ ਸਕੀਮ ਕਿਹਾ ਜਾ ਰਿਹਾ ਹੈ।
ਬਿਜਲੀ ਸਕੀਮ ਵਿੱਚ ਕਿਹੜੀਆਂ ਸ਼ਰਤਾਂ ਹਟਾ ਦਿੱਤੀਆਂ ਗਈਆਂ ?
ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਦਿਆਂ ਕਿਹਾ ਸੀ ਕਿ 600 ਯੂਨਿਟ ਬਿਜਲੀ ਤਾਂ ਹੀ ਪੂਰੀ ਤਰ੍ਹਾਂ ਮੁਫਤ ਮਿਲੇਗੀ ਜੇਕਰ ਸਾਰੇ ਵਰਗਾਂ ਦੇ ਲੋਕਾਂ ਕੋਲ 1 ਕਿਲੋਵਾਟ ਦਾ ਕੁਨੈਕਸ਼ਨ ਹੋਵੇਗਾ ਅਤੇ ਜੇਕਰ 1 ਕਿਲੋਵਾਟ ਤੋਂ ਵੱਧ ਦਾ ਕੁਨੈਕਸ਼ਨ ਹੈ, ਤਾਂ ਤੁਹਾਨੂੰ 600 ਯੂਨਿਟਾਂ ਤੋਂ ਵੱਧ ਖਰਚ ਕਰਨ 'ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਦੇ ਨਾਲ ਹੀ 1 ਕਿਲੋਵਾਟ ਕੁਨੈਕਸ਼ਨ ਵਾਲੇ ਲੋਕਾਂ ਨੂੰ 600 ਤੋਂ ਵੱਧ ਯੂਨਿਟ ਖਰਚਣ 'ਤੇ ਉਸ ਤੋਂ ਵੱਧ ਆਉਣ ਵਾਲੇ ਯੂਨਿਟ ਦਾ ਬਿੱਲ ਭਰਨਾ ਪੈਂਦਾ ਸੀ। ਹਾਲਾਂਕਿ, ਹੁਣ ਇਸ ਨੂੰ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Mattewara: ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ! ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ!
ਨਵੀਂ ਤਬਦੀਲੀ ਤੋਂ ਬਾਅਦ ਕੀ ਹੋਵੇਗਾ ?
ਸਰਕਾਰ ਵੱਲੋਂ ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ (SC), ਪੱਛੜੀਆਂ ਸ਼੍ਰੇਣੀਆਂ (BC) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਕਿੰਨਾ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਹਰ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਹੁਣ ਉਨ੍ਹਾਂ ਨੂੰ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਹੋਵੇਗਾ।
ਸਰਕਾਰ ਦੇ ਇਸ ਫੈਸਲੇ ਨਾਲ ਜਨਰਲ ਵਰਗ ਨੂੰ ਝਟਕਾ
ਪੰਜਾਬ ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਦੇ ਲੋਕਾਂ ਲਈ ਝਟਕਾ ਸਾਬਤ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜਨਰਲ ਕੈਟਾਗਰੀ ਵਿੱਚ ਬੀਪੀਐਲ ਦੇ ਤਹਿਤ ਆਉਣ ਵਾਲੇ ਲੋਕਾਂ ਨੂੰ 600 ਯੂਨਿਟ ਸਕੀਮ ਦਾ ਲਾਭ ਮਿਲੇਗਾ। ਪਰ ਹੋਰ ਲੋਕਾਂ ਨੂੰ ਇਸ ਸਕੀਮ ਦਾ ਕੋਈ ਲਾਭ ਨਹੀਂ ਮਿਲੇਗਾ।
Summary in English: Free Electricity: Punjab Govt Changes Promise To Provide 600 Units Of Power! Read full news!