ਆਲ ਇੰਡੀਆ ਰੇਡੀਓ (All India Radio) ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 95ਵੀਂ ਲੜੀ `ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਦੇਸ਼ ਵਾਸੀਆਂ ਨੂੰ ਵੀ ਇਸ ਮੌਕੇ `ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ (G-20 Presidency) ਮਿਲਣਾ ਭਾਰਤ ਲਈ ਬਹੁਤ ਵੱਡਾ ਮੌਕਾ ਹੈ। ਦੇਸ਼ ਨੂੰ 'ਵਿਸ਼ਵ ਭਲਾਈ' 'ਤੇ ਧਿਆਨ ਕੇਂਦਰਿਤ ਕਰਨ ਲਈ ਇਸ ਦਾ ਪੂਰਾ ਫਾਇਦਾ ਉਠਾਉਣਾ ਹੋਵੇਗਾ।
ਪੀਐਮ ਮੋਦੀ (PM Modi) ਨੇ ਕਿਹਾ ਕਿ ਜੀ-20 ਕੋਲ ਵਿਸ਼ਵ ਦੀ ਦੋ ਤਿਹਾਈ ਆਬਾਦੀ, ਵਿਸ਼ਵ ਵਪਾਰ ਦਾ ਤਿੰਨ-ਚੌਥਾਈ ਹਿੱਸਾ ਤੇ ਵਿਸ਼ਵ ਕੁੱਲ ਘਰੇਲੂ ਉਤਪਾਦ (World Gross Domestic Product, GDP) ਦਾ 85 ਫ਼ੀਸਦੀ ਹਿੱਸਾ ਹੈ। ਭਾਰਤ 1 ਦਸੰਬਰ ਤੋਂ ਅਜਿਹੇ ਵੱਡੇ ਤੇ ਸ਼ਕਤੀਸ਼ਾਲੀ ਸਮੂਹ ਦੀ ਪ੍ਰਧਾਨਗੀ ਕਰ ਰਿਹਾ ਹੈ। ਭਾਰਤ ਲਈ ਇਹ ਬਹੁਤ ਵੱਡਾ ਮੌਕਾ ਹੈ।
ਦੱਸ ਦੇਈਏ ਕਿ ਭਾਰਤ 1 ਦਸੰਬਰ ਨੂੰ ਅਧਿਕਾਰਤ ਤੌਰ 'ਤੇ ਮੌਜੂਦਾ ਪ੍ਰਧਾਨ ਇੰਡੋਨੇਸ਼ੀਆ (Indonesia) ਤੋਂ G20 ਦੀ ਪ੍ਰਧਾਨਗੀ ਸੰਭਾਲੇਗਾ। ਇਸ ਵਿਸ਼ੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਵਿਸ਼ਵ ਪੱਧਰ 'ਤੇ ਦਰਪੇਸ਼ ਵਿਭਿੰਨ ਚੁਣੌਤੀਆਂ ਦਾ ਹੱਲ ਪ੍ਰਦਾਨ ਕਰਨ ਦੇ ਸਮਰੱਥ ਹੈ। ਭਾਵੇਂ ਇਹ ਸ਼ਾਂਤੀ ਹੋਵੇ ਜਾਂ ਏਕਤਾ, ਵਾਤਾਵਰਣ ਪ੍ਰਤੀ ਸੰਵੇਦਨਸ਼ੀਲਤਾ ਜਾਂ ਟਿਕਾਊ ਵਿਕਾਸ, ਭਾਰਤ ਕੋਲ ਅਜਿਹੀਆਂ ਸਾਰੀਆਂ ਚੀਜ਼ਾਂ ਨਾਲ ਜੁੜੀਆਂ ਚੁਣੌਤੀਆਂ ਦਾ ਹੱਲ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਪਰਾਲੀ ਬਾਰੇ ਇੱਕ ਮੀਟਿੰਗ ਕੀਤੀ, ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਨੂੰ ਤਰਜੀਹ ਦੇ ਅਧਾਰ ਤੇ ਮਸ਼ੀਨਾਂ ਵੰਡਣ ਦੇ ਨਿਰਦੇਸ਼ ਦਿੱਤੇ
ਜੀ-20 ਵਿੱਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂ.ਕੇ., ਅਮਰੀਕਾ ਅਤੇ ਯੂਰੋਪੀ ਸੰਘ. ਸ਼ਾਮਲ ਹਨ।
Summary in English: G20 presidency an opportunity to focus on global welfare: PM Modi