Good News: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਬੀ.ਟੈਕ. ਡੇਅਰੀ ਤਕਨਾਲੋਜੀ ਦੇ 15 ਵਿਦਿਆਰਥੀ 10 ਜੂਨ 2023 ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਜਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਵਿਦਿਆਰਥੀ ਮਲੇਸ਼ੀਆ ਦੀ ਯੂਨੀਵਰਸਿਟੀ ਪੁਤਰਾ ਮਲੇਸ਼ੀਆ ਵਿਖੇ ‘ਪਸ਼ੂ ਆਧਾਰਿਤ ਭੋਜਨ ਸੰਬੰਧੀ ਕਵਾਲਿਟੀ ਅਤੇ ਸੁਰੱਖਿਆ ਜਾਂਚ ਸੰਬੰਧੀ ਨਵੀਨ ਉਪਰਾਲੇ’ ਵਿਸ਼ੇ ’ਤੇ ਸਿਖਲਾਈ ਹਾਸਿਲ ਕਰਨਗੇ।
ਡਾ. ਰਾਮ ਸਰਨ ਸੇਠੀ, ਡੀਨ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਨੇ ਕਿਹਾ ਕਿ ਚਾਰ ਹਫ਼ਤੇ ਦਾ ਇਹ ਸਿਖਲਾਈ ਪ੍ਰੋਗਰਾਮ ਵਿਸ਼ਵ ਬੈਂਕ ਵੱਲੋਂ ਵਿਤੀ ਸਹਾਇਤਾ ਪ੍ਰਾਪਤ ‘ਸੰਸਥਾ ਵਿਕਾਸ ਯੋਜਨਾ’ ਪ੍ਰਾਜੈਕਟ ਅਧੀਨ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: GADVASU ਵਿਖੇ ਮਨਾਇਆ ਗਿਆ ‘World Environment Day’
ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਡਾ. ਸੇਠੀ ਨੇ ਕਿਹਾ ਕਿ ਵਿਦਿਆਰਥੀ ਡਾ. ਅਵੀਸ ਕੁਰਨੀ ਸਜ਼ੀਲੀ, ਨਿਰਦੇਸ਼ਕ, ਹਲਾਲ ਪ੍ਰੋਡਕਟਸ ਖੋਜ ਸੰਸਥਾ ਦੀ ਨਿਗਰਾਨੀ ਅਧੀਨ ਇਹ ਸਿਖਲਾਈ ਹਾਸਿਲ ਕਰਨਗੇ।
ਡਾ. ਵਰਿੰਦਪਾਲ ਸਿੰਘ, ਇੰਚਾਰਜ, ਸੰਸਥਾ ਵਿਕਾਸ ਯੋਜਨਾ ਨੇ ਵਿਦਿਆਰਥੀਆਂ ਨੂੰ ਮੁਬਾਕਰਬਾਦ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਇਸ ਮੌਕੇ ਦਾ ਭਰਪੂਰ ਫਾਇਦਾ ਲੈਣ ਅਤੇ ਕਿਤਾਬੀ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ। ਉਨ੍ਹਾਂ ਇਸ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ ਜਿਸ ਰਾਹੀਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਮਿਲ ਰਹੇ ਹਨ।
ਇਹ ਵੀ ਪੜ੍ਹੋ: GADVASU ਨੂੰ ਭੇਡ ਪਾਲਣ ਜੀਵਿਕਾ ਸੰਬੰਧੀ ਮਿਲਿਆ Research Project
ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਵਿਸ਼ਵ ਪ੍ਰਸਿੱਧ ਮਾਹਿਰਾਂ ਨਾਲ ਮਿਲ ਕੇ ਨਵਾਂ ਸਿੱਖਣ ਅਤੇ ਵਿਚਾਰ ਵਟਾਂਦਰਾ ਕਰਕੇ ਆਪਣੀਆਂ ਜਗਿਆਸਾਵਾਂ ਦੇ ਵੀ ਜਵਾਬ ਹਾਸਿਲ ਕਰਨ।
ਸਰੋਤ: ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (GADVASU) ਤੋਂ ਮਿਲੀ ਹੈ।
Summary in English: GADVASU students will go to Malaysia for international training