Good News: ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (Kharif Crops Minimum Support Price Increase) ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
Good News for Farmers: ਪੰਜਾਬ ਸਣੇ ਦੇਸ਼ ਦੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖ਼ਬਰੀ ਹੈ। ਦਰਅਸਲ, ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਸਾਉਣੀ ਦੀਆਂ ਫਸਲਾਂ 'ਤੇ MSP ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ 2022-23 ਦੇ ਸਾਉਣੀ ਦੇ ਵਿਕਰੀ ਸੀਜ਼ਨ ਲਈ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਕਾਰ ਦੇ ਇਸ ਫੈਸਲੇ ਦਾ ਸਿੱਦਾ ਫਾਇਦਾ ਦੇਸ਼ ਦੇ 12 ਕਰੋੜ ਕਿਸਾਨਾਂ ਨੂੰ ਹੋਵੇਗਾ।
MSP on Kharif crops : ਪੰਜਾਬ ਦੇ ਕਿਸਾਨਾਂ ਦੀ ਰਵਾਇਤੀ ਫਸਲ ਝੋਨੇ ਦੀ MSP 'ਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਦੋਂਕਿ, ਨਾਰਮਲ ਝੋਨੇ ਦੀ MSP ਨੂੰ ਪਿਛਲੇ ਸਾਲ ਦੇ 1940 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2040 ਅਤੇ ਏ ਗ੍ਰੇਡ ਝੋਨੇ ਦੀ ਪਿਛਲੇ ਸਾਲ ਦੇ 1960 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2060 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕਿਹਾ ਕਿ 2014 ਤੋਂ ਪਹਿਲਾਂ 1-2 ਫਸਲਾਂ ਦੀ ਖਰੀਦ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫਸਲਾਂ ਵੀ ਇਸ ਵਿੱਚ ਸ਼ਾਮਲ ਹੋ ਗਈਆਂ ਹਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ।
ਕਿਸਾਨਾਂ ਨੂੰ ਸਰਕਾਰ ਵੱਲੋਂ ਤੋਹਫ਼ਾ
-ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਅਰਹਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੀ ਵਾਧਾ ਕੀਤਾ ਹੈ। ਅਰਹਰ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ ਇਸ ਵਾਰ 6600 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਪਿਛਲੀ ਵਾਰ ਨਾਲੋਂ ਇਸ ਵਾਰ ਐਮਐਸਪੀ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
-ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਤਿਲਾਂ ਦੀ ਕੀਮਤ ਵਿੱਚ 523 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੂੰਗੀ 'ਤੇ 480 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਵੇਗਾ। ਸੂਰਜਮੁਖੀ 'ਤੇ 358 ਰੁਪਏ ਪ੍ਰਤੀ ਕੁਇੰਟਲ। ਮੂੰਗਫਲੀ 'ਤੇ 300 ਰੁਪਏ ਦਾ ਵਾਧਾ ਹੋਵੇਗਾ।
ਇਹ ਵੀ ਪੜ੍ਹੋ: PM Kisan Yojana: ਪੀ.ਐੱਮ ਕਿਸਾਨ ਯੋਜਨਾ 'ਚ ਵੱਡਾ ਬਦਲਾਵ! ਕਿਸਾਨਾਂ ਲਈ ਜਾਨਣਾ ਜ਼ਰੂਰੀ!
ਜਿਕਰਯੋਗ ਹੈ ਕਿ 2014 ਤੋਂ ਪਹਿਲਾਂ 1-2 ਫਸਲਾਂ ‘ਤੇ ਖਰੀਦਦਾਰੀ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਬਾਕੀ ਫ਼ਸਲਾਂ ਨੂੰ ਵੀ ਇਸ ਵਿੱਚ ਜੋੜ ਦਿੱਤਾ ਗਿਆ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਨੇ ਲਗਾਤਾਰ ਤੀਜੇ ਸਾਲ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।
Summary in English: Good News: Approval of increase in MSP for kharif crops!