1. Home
  2. ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ ! ਪੰਜਾਬ ਸਰਕਾਰ ਦਾ DAP ਖਾਦ ਬਾਰੇ ਵੱਡਾ ਫੈਸਲਾ

ਡੀਏਪੀ ਖਾਦ ਦਾ ਸੰਕਟ ਦੂਰ ਕਰਨ ਲਈ ਪੰਜਾਬ ਸਰਕਾਰ (Punjab Government) ਨੇ ਵੱਡਾ ਕਦਮ ਉਠਾਇਆ ਹੈ। ਕਾਲਾਬਾਜ਼ਾਰੀ ਦੀ ਰਿਪੋਰਟਾਂ ਮਗਰੋਂ ਸਰਕਾਰ ਨੇ ਖਾਦ ਡੀਲਰਾਂ (fertilizer dealers) ਨੂੰ ਸਪਲਾਈ ਦੇਣ ’ਤੇ ਕੱਟ ਲਾ ਦਿੱਤਾ ਹੈ। ਇਸ ਦੇ ਨਾਲ ਹੀ ਪੇਂਡੂ ਸਹਿਕਾਰੀ ਸਭਾਵਾਂ ਦਾ ਸਪਲਾਈ ਕੋਟਾ ਵਧਾ ਦਿੱਤਾ ਹੈ।

KJ Staff
KJ Staff
Punjab Government

Punjab Government

ਡੀਏਪੀ ਖਾਦ ਦਾ ਸੰਕਟ ਦੂਰ ਕਰਨ ਲਈ ਪੰਜਾਬ ਸਰਕਾਰ (Punjab Government) ਨੇ ਵੱਡਾ ਕਦਮ ਉਠਾਇਆ ਹੈ। ਕਾਲਾਬਾਜ਼ਾਰੀ ਦੀ ਰਿਪੋਰਟਾਂ ਮਗਰੋਂ ਸਰਕਾਰ ਨੇ ਖਾਦ ਡੀਲਰਾਂ (fertilizer dealers) ਨੂੰ ਸਪਲਾਈ ਦੇਣ ’ਤੇ ਕੱਟ ਲਾ ਦਿੱਤਾ ਹੈ। ਇਸ ਦੇ ਨਾਲ ਹੀ ਪੇਂਡੂ ਸਹਿਕਾਰੀ ਸਭਾਵਾਂ ਦਾ ਸਪਲਾਈ ਕੋਟਾ ਵਧਾ ਦਿੱਤਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਸਹੀ ਰੇਟ ਉੱਪਰ ਸਹੀ ਸਮੇਂ ਡੀਏਪੀ ਖਾਦ (DAP fertilizer) ਮਿਲੇਗੀ। ਖੇਤੀ ਮਹਿਕਮੇ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ 70 ਫੀਸਦੀ ਖਾਦ ਦੀ ਸਪਲਾਈ ਪੇਂਡੂ ਸਹਿਕਾਰੀ ਸਭਾਵਾਂ ਜ਼ਰੀਏ ਹੋਵੇਗੀ ਜਦੋਂਕਿ 30 ਫੀਸਦੀ ਸਪਲਾਈ ਖਾਦ ਡੀਲਰ ਦੇਣਗੇ।ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਪਹਿਲਾਂ ਪੇਂਡੂ ਸਹਿਕਾਰੀ ਸਭਾਵਾਂ ‘ਤੇ ਕੱਟ ਲਾਉਂਦਿਆਂ 50 ਫੀਸਦੀ ਖਾਦ ਦੀ ਸਪਲਾਈ ਦਾ ਕੰਮ ਖਾਦ ਡੀਲਰਾਂ ਨੂੰ ਦੇ ਦਿੱਤਾ ਸੀ।

ਪੰਜਾਬ ਸਰਕਾਰ ਨੇ 27 ਜੁਲਾਈ 2021 ਨੂੰ ਪੱਤਰ ਜਾਰੀ ਕਰਕੇ ਪੇਂਡੂ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਖਾਦ ਸਪਲਾਈ ਦਾ ਕੰਮ ਦਿੱਤਾ ਸੀ ਜਦਕਿ ਖਾਦ ਡੀਲਰਾਂ ਕੋਲ ਸਿਰਫ 20 ਫੀਸਦੀ ਕੋਟਾ ਸੀ। ਉਸ ਮਗਰੋਂ 6 ਸਤੰਬਰ ਨੂੰ ਸਰਕਾਰ ਨੇ ਮੁੜ ਫੈਸਲਾ ਕਰਕੇ ਖਾਦ ਦੀ ਸਪਲਾਈ ਸਹਿਕਾਰੀ ਸਭਾਵਾਂ ਤੇ ਡੀਲਰਾਂ ਦਰਮਿਆਨ 50-50 ਫੀਸਦੀ ਕਰ ਦਿੱਤੀ ਸੀ ਜਿਸ ਦਾ ਪੰਜਾਬ ਵਿੱਚ ਵਿਰੋਧ ਵੀ ਹੋਇਆ ਸੀ।

ਜਦੋਂ ਹੁਣ ਪੰਜਾਬ ਸਰਕਾਰ ਵਿੱਚ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਦੇ ਚਰਚੇ ਜ਼ੋਰ ਫੜ ਗਏ ਹਨ ਤਾਂ ਸਰਕਾਰ ਨੂੰ ਫੈਸਲਣਾ ਬਦਲਣ ਲਈ ਮਜਬੂਰ ਹੋਣਾ ਪਿਆ ਹੈ। ਪੇਂਡੂ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਸਰਕਾਰ ਇਹੋ ਫੈਸਲਾ ਪਹਿਲਾਂ ਲੈਂਦੀ ਤਾਂ ਪੰਜਾਬ ਵਿੱਚ ਡੀਏਪੀ ਲਈ ਏਨੀ ਹਾਹਾਕਾਰ ਨਹੀਂ ਮੱਚਣੀ ਸੀ। ਉਨ੍ਹਾਂ ਦੱਸਿਆ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਕਰੀਬ 14 ਲੱਖ ਮੈਂਬਰ ਹਨ।

ਸਰਕਾਰ ਦੇ ਤਾਜ਼ਾ ਫੈਸਲੇ ਨਾਲ ਛੋਟੇ ਤੇ ਦਰਮਿਆਨੇ ਕਿਸਾਨ ਨੂੰ ਖਾਦ ਮਿਲਣ ਦੀ ਸੰਭਾਵਨਾ ਵਧ ਜਾਣੀ ਹੈ। ਵੇਰਵਿਆਂ ਅਨੁਸਾਰ ਪੰਜਾਬ ਵਿਚ ਕਣਕ ਤੇ ਆਲੂ ਦੀ ਫਸਲ ਲਈ 5.50 ਲੱਖ ਮੀਟਰਿਕ ਟਨ ਡੀਏਪੀ ਖਾਦ ਦੀ ਲੋੜ ਹੈ ਪਰ ਇਸ ਵੇਲੇ ਕਰੀਬ 3 ਲੱਖ ਮੀਟਰਿਕ ਟਨ ਖਾਦ ਦੀ ਉਪਲੱਬਧਤਾ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਕਿਸਾਨਾਂ ਦੀ ਮੰਗ, ਸਰਕਾਰ ਦੇਵੇ 7000 ਰੁਪਏ ਪ੍ਰਤੀ ਏਕੜ ਤਾਂ ਖਤਮ ਹੋ ਜਾਵੇਗੀ ਪਰਾਲੀ ਸਾੜਨ ਦੀ ਸਮੱਸਿਆ

Summary in English: Good news for farmers! Punjab Government's big decision on DAP fertilizer

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters