Subsidy: ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉੱਤੇ ਤਸੱਲੀ ਜ਼ਾਹਿਰ ਕਰਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉੱਤੇ ਸਬਸਿਡੀ ਦੇਣ ਲਈ ਹਰੀ ਝੰਡੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ, ਇਸ ਦੇ ਤਹਿਤ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ 'ਤੇ ਹੁਣ ਕਿਸਾਨਾਂ ਨੂੰ ਸਿਰਫ 40,000 ਰੁਪਏ ਖਰਚਣੇ ਪੈਣਗੇ। ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਵਿਕਸਤ ਕੀਤੀ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਨਵੀਂ ਵਿਕਸਿਤ ਕੀਤੀ ਤਕਨੀਕ ਉੱਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿੱਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ, ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀਆਰਐਮ ਵਿਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ, ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉੱਤੇ ਮੁਹੱਈਆ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ : ਚੌਲਾਂ ਦੀ ਅਨੁਮਾਨਿਤ ਖਰੀਦ 'ਚ Punjab ਮੋਹਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਸੀਆਰਐਮ ਸਕੀਮ ਵਿੱਚ ਸਰਫੇਸ ਸੀਡਰ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ, ਜਿਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਸ ਮਸ਼ੀਨਰੀ ਦੀ ਸਪਲਾਈ ਲਈ ਨਿਰਮਾਤਾਵਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਵੀ ਪੀਏਯੂ ਵੱਲੋਂ ਕੀਤੀ ਜਾ ਰਹੀ ਹੈ।
ਅੱਗੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ 'ਤੇ ਕਿਸਾਨ/ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਸਮੂਹ/ਕਿਸਾਨ ਉਤਪਾਦਕ ਸੰਸਥਾਵਾਂ/ਪੰਚਾਇਤਾਂ ਸੀਆਰਐਮ ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਅਪਲਾਈ ਕਰ ਸਕਦੇ ਹਨ।
Summary in English: Good news for Punjab farmers, CM Mann announced subsidy