1. Home
  2. ਖਬਰਾਂ

PAU ਅਤੇ GADVASU ਦੇ ਟੀਚਿੰਗ ਸਟਾਫ਼ ਲਈ GOOD NEWS, UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ

Punjab Agricultural University ਤੇ Guru Angad Dev Veterinary Sciences University ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ, ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ।

Gurpreet Kaur Virk
Gurpreet Kaur Virk
ਪੀਏਯੂ ਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਖੁਸ਼ਖ਼ਬਰੀ

ਪੀਏਯੂ ਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਖੁਸ਼ਖ਼ਬਰੀ

UGC Pay Scale Approved: ਲੰਮੇ ਸਮੇਂ ਤੋਂ ਆਪਣੀਆਂ ਮੰਗਾ ਨੂੰ ਲੈ ਕੇ ਸੰਘਰਸ਼ ਕਰ ਰਹੇ ਪੀਏਯੂ (PAU) ਤੇ ਗਡਵਾਸੂ (GADVASU) ਦੇ ਟੀਚਿੰਗ ਸਟਾਫ਼ ਨੇ ਹੁਣ ਸੁੱਖ ਦਾ ਸਾਹ ਲਿਆ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੋਧੇ ਹੋਏ ਯੂਜੀਸੀ ਤਨਖਾਹ ਸਕੇਲ (UGC Pay Scales) ਨੂੰ ਲਾਗੂ ਨਾ ਕਰਨ ਦਾ ਪੀਏਯੂ (PAU) ਅਤੇ ਗਡਵਾਸੂ (GADVASU) ਦੇ ਟੀਚਿੰਗ ਸਟਾਫ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਜਿਸਦੇ ਚਲਦਿਆਂ ਦੋਵੇਂ ਯੂਨੀਵਰਸਿਟੀਆਂ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ।

ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ 'ਚ ਉੱਚ ਪੱਧਰੀ ਮੀਟਿੰਗ ਦੌਰਾਨ ਅਹਿਮ ਫੈਸਲਾ ਲੈਂਦਿਆਂ ਯੂਜੀਸੀ ਤਨਖਾਹ ਸਕੇਲ (UGC Pay Scales) ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ : PAU ਦੀਆਂ 2 ਵਿਦਿਆਰਥਣਾਂ ਨੇ ਪ੍ਰਾਪਤ ਕੀਤੀ ICSSR ਅਤੇ UGC FELLOWSHIP

ਮੁੱਖ ਮੰਤਰੀ ਮਾਨ ਵੱਲੋਂ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ "ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ... ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ"

ਯੂਜੀਸੀ ਤਨਖਾਹ ਸਕੇਲ (UGC Pay Scales) ਨੂੰ ਪ੍ਰਵਾਨਗੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟੀਚਿੰਗ ਸਟਾਫ ਲਈ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ।

Summary in English: GOOD NEWS for teaching staff of PAU and GADVASU, UGC scale implementation approved

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters