1. Home
  2. ਖਬਰਾਂ

Good News: ਇੰਟਰਨਸ਼ਿਪ ਭੱਤੇ 'ਚ ਵਾਧਾ, ਹੁਣ ਵਿਦਿਆਰਥੀਆਂ ਨੂੰ ਮਿਲਣਗੇ 15000 ਰੁਪਏ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦੀ ਡਿਗਰੀ ਕਰ ਰਹੇ ਵਿਦਿਆਰਥੀਆਂ ਦੇ ਇੰਟਰਨਸ਼ਿਪ ਭੱਤੇ ਦੇ ਵਾਧੇ ਦੀ ਘੋਸ਼ਣਾ ਕੀਤੀ ਹੈ।

Gurpreet Kaur Virk
Gurpreet Kaur Virk
ਕੈਬਨਿਟ ਮੰਤਰੀ ਵੱਲੋਂ ਐਲਾਨ

ਕੈਬਨਿਟ ਮੰਤਰੀ ਵੱਲੋਂ ਐਲਾਨ

Cabinet Minister Laljit Singh Bhullar: ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਟਰਾਂਸਪੋਰਟ ਵਿਭਾਗ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਪਲੇਠਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਗੁਰਪ੍ਰੀਤ ਸਿੰਘ ਗੋਗੀ, ਵਿਧਾਇਕ ਵੀ ਵਿਸ਼ੇਸ਼ ਤੌਰ ’ਤੇ ਪਧਾਰੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦੀ ਡਿਗਰੀ ਕਰ ਰਹੇ ਵਿਦਿਆਰਥੀਆਂ ਦੇ ਇੰਟਰਨਸ਼ਿਪ ਭੱਤੇ ਦੇ ਵਾਧੇ ਦੀ ਘੋਸ਼ਣਾ ਕੀਤੀ।

ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ

ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ

Increase in Internship Allowance: ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦੀ ਡਿਗਰੀ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦੀ ਡਿਗਰੀ ਕਰ ਰਹੇ ਵਿਦਿਆਰਥੀਆਂ ਦੇ ਇੰਟਰਨਸ਼ਿਪ ਭੱਤੇ ਦੇ ਵਾਧੇ ਦੀ ਘੋਸ਼ਣਾ ਕੀਤੀ ਹੈ। ਵਿਦਿਆਰਥੀਆਂ ਦਾ ਇਹ ਭੱਤਾ ਹੁਣ 6200 ਰੁਪਏ ਤੋਂ ਵਧਾ ਕੇ 15000 ਕਰ ਦਿੱਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਆਪਣੀ ਪੜ੍ਹਾਈ ਸੰਪੂਰਨ ਕਰਕੇ ਪਸ਼ੂ ਪਾਲਕ ਕਿਸਾਨਾਂ ਦੇ ਵੱਡੇ ਹਿਤਾਂ ਲਈ ਕੰਮ ਕਰਨਗੇ। ਉਨ੍ਹਾਂ ਵਿਦਿਆਰਥੀਆਂ ਦਾ ਉਤਸਾਹ ਵਧਾਉਂਦਿਆਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਦੀ ਬੜੇ ਵਧੀਆ ਪੇਸ਼ੇ ਵਿਚ ਜ਼ਿੰਮੇਵਾਰੀ ਲਗਾਈ ਹੈ ਇਸ ਲਈ ਉਹ ਪੂਰੀ ਤਨਦੇਹੀ ਨਾਲ ਪਸ਼ੂਧਨ ਦੀ ਸੇਵਾ ਕਰਨ।

ਇੰਟਰਨਸ਼ਿਪ ਭੱਤੇ 'ਚ ਵਾਧਾ

ਇੰਟਰਨਸ਼ਿਪ ਭੱਤੇ 'ਚ ਵਾਧਾ

ਪਸ਼ੂ ਨਸਲ ਸੁਧਾਰ 'ਚ ਵਧੇਰੇ ਯਤਨ ਦੀ ਲੋੜ

ਸ. ਭੁੱਲਰ ਨੇ ਕਿਹਾ ਕਿ ਸਾਨੂੰ ਪਸ਼ੂ ਨਸਲ ਸੁਧਾਰ ਦੇ ਕੰਮਾਂ ਲਈ ਹੋਰ ਵਧੇਰੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰਾਂ ਨੂੰ ਮਜ਼ਬੂਤ ਕਰਕੇ ਅਸੀਂ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਦੇ ਸਕਦੇ ਹਾਂ। ਉਨ੍ਹਾਂ ਮੁਰ੍ਹਾ ਨਸਲ ਦੀਆਂ ਮੱਝਾਂ ਦੇ ਨਸਲ ਸੁਧਾਰ ਲਈ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਦੇਸੀ ਨਸਲ ਦੇ ਪਸ਼ੂਆਂ ਨੂੰ ਉਤਸਾਹਿਤ ਕੀਤਾ ਜਾ ਸਕੇ।

ਇਸ ਮੌਕੇ ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਪਸ਼ੂਧਨ ਕਿੱਤਿਆਂ ਵਿਚ ਸਾਲਾਨਾ 8 ਪ੍ਰਤੀਸ਼ਤ ਦੀ ਦਰ ਨਾਲ ਵਿਕਾਸ ਹੋ ਰਿਹਾ ਹੈ ਜਦੋਂਕਿ, ਖੇਤੀਬਾੜੀ ਵਿਚ ਇਹ ਵਾਧਾ ਦਰ 3.4 ਪ੍ਰਤੀਸ਼ਤ ਹੈ, ਇਸ ਲਈ ਸਾਡੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ ਕਿ ਅਸੀਂ ਇਨ੍ਹਾਂ ਕਿੱਤਿਆਂ ਦੀ ਪ੍ਰਫੁੱਲਤਾ ਵਾਸਤੇ ਯਤਨਸ਼ੀਲ ਹੋਈਏ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪਸ਼ੂਆਂ ਦੀ ਨਸਲ ਸੁਧਾਰ ਕੇ ਵਧੇਰੇ ਉਤਪਾਦਨ ਲੈਣ ਲਈ ਯਤਨਸ਼ੀਲ ਹੈ ਅਤੇ ਦੁੱਧ ਤੇ ਪਸ਼ੂਧਨ ਉਤਪਾਦਾਂ ਦੀ ਪ੍ਰਾਸੈਸਿੰਗ ਕਰਕੇ ਕਿਸਾਨਾਂ ਦਾ ਮੁਨਾਫ਼ਾ ਵਧਾਉਣ ਲਈ ਕੰਮ ਕਰ ਰਹੀ ਹੈ।

ਵਿਦਿਆਰਥੀਆਂ ਤੇ ਕਿਸਾਨਾਂ ਦੇ ਹਿਤਾਂ ਪ੍ਰਤੀ ਯਤਨਸ਼ੀਲ

ਵਿਦਿਆਰਥੀਆਂ ਤੇ ਕਿਸਾਨਾਂ ਦੇ ਹਿਤਾਂ ਪ੍ਰਤੀ ਯਤਨਸ਼ੀਲ

ਵਿਦਿਆਰਥੀਆਂ ਤੇ ਕਿਸਾਨਾਂ ਦੇ ਹਿਤਾਂ ਪ੍ਰਤੀ ਯਤਨਸ਼ੀਲ

ਇਸ ਮੌਕੇ ਡਾ. ਇੰਦਰਜੀਤ ਸਿੰਘ, ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਕਿਸਾਨਾਂ ਦੇ ਹਿਤ ਲਈ ਲਗਾਤਾਰ ਯਤਨਸ਼ੀਲ ਹੈ। ਸਾਡੇ ਵਿਦਿਆਰਥੀ ਸਾਡਾ ਵਰਤਮਾਨ ਅਤੇ ਭਵਿੱਖ ਹਨ ਇਸ ਲਈ ਉਨ੍ਹਾਂ ਦੀ ਇਸ ਮੰਗ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਕਾਰਜ ਨੂੰ ਸਿਰੇ ਚੜ੍ਹਾਇਆ ਹੈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਵੀ ਪੂਰਨ ਸਹਿਯੋਗ ਮਿਲਿਆ ਹੈ।

ਇਹ ਵੀ ਪੜ੍ਹੋ: ਪਸ਼ੂਧਨ ਖੇਤਰ ਵਿੱਚ ਵਿਭਿੰਨਤਾ ਲਿਆਉਣ ਲਈ ਤੇਜ਼ੀ ਨਾਲ ਯਤਨ: ਡਾ. ਪਰਕਾਸ਼ ਸਿੰਘ ਬਰਾੜ

ਐਂਬੂਲੇਟਰੀ ਸੇਵਾ ਬਸ ਦੀ ਸ਼ੁਰੂਆਤ

ਐਂਬੂਲੇਟਰੀ ਸੇਵਾ ਬਸ ਦੀ ਸ਼ੁਰੂਆਤ

ਐਂਬੂਲੇਟਰੀ ਸੇਵਾ ਬਸ ਦੀ ਸ਼ੁਰੂਆਤ

ਇਸ ਮੌਕੇ ਸ. ਭੁੱਲਰ ਨੇ ਯੂਨੀਵਰਸਿਟੀ ਵੱਲੋਂ ਨਵੀਂ ਤਿਆਰ ਕੀਤੀ ਗਈ ਐਂਬੂਲੇਟਰੀ ਸੇਵਾ ਬਸ ਨੂੰ ਵੀ ਝੰਡੀ ਵਿਖਾਉਣ ਦੀ ਰਸਮ ਅਦਾ ਕੀਤੀ। ਦੱਸ ਦੇਈਏ ਕਿ ਇਸ ਐਂਬੂਲੇਟਰੀ ਬਸ ਰਾਹੀਂ ਆਲੇ ਦੁਆਲੇ ਦੇ ਪਿੰਡਾਂ ਵਿਚ ਜਾ ਕੇ ਪਸ਼ੂ ਸੇਵਾਵਾਂ ਦਿੱਤੀਆਂ ਜਾਣਗੀਆਂ। ਹਸਪਤਾਲ ਵਿਖੇ ਹੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਆਪਣੀ ਚੰਗੀ ਰੁਚੀ ਵਿਖਾਈ ਅਤੇ ਕਾਲਜਾਂ ਨੂੰ ਹੋਰ ਵਧੇਰੇ ਅਤੇ ਬਿਹਤਰ ਉਤਪਾਦ ਬਨਾਉਣ ਲਈ ਪ੍ਰੇਰਿਆ।

ਬਹੁ-ਵਿਸ਼ੇਸ਼ਤਾ ਵੈਟਨਰੀ ਹਸਪਤਾਲ ਦਾ ਦੌਰਾ

ਬਹੁ-ਵਿਸ਼ੇਸ਼ਤਾ ਵੈਟਨਰੀ ਹਸਪਤਾਲ ਦਾ ਦੌਰਾ

ਵੈਟਨਰੀ ਹਸਪਤਾਲ ਦਾ ਦੌਰਾ

ਇਸ ਮੌਕੇ ਸ. ਭੁੱਲਰ ਅਤੇ ਉਨ੍ਹਾਂ ਦੇ ਨਾਲ ਆਏ ਪਤਵੰਤੇ ਮਹਿਮਾਨਾਂ ਨੂੰ ਬਹੁ-ਵਿਸ਼ੇਸ਼ਤਾ ਵੈਟਨਰੀ ਹਸਪਤਾਲ ਦਾ ਵੀ ਦੌਰਾ ਕਰਵਾਇਆ ਗਿਆ ਜਿਥੇ ਉਨ੍ਹਾਂ ਨੂੰ ਜਾਨਵਰਾਂ ਦੇ ਇਲਾਜ ਪ੍ਰਤੀ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਜਿਵੇਂ ਡਾਇਲਸਿਸ ਇਕਾਈ, ਨਿਰੀਖਣ ਵਿਧੀਆਂ ਅਤੇ ਬਾਕੀ ਸੇਵਾਵਾਂ ਬਾਰੇ ਚਾਨਣਾ ਪਾਇਆ ਗਿਆ।

ਇਹ ਵੀ ਪੜ੍ਹੋ: Fish Fair: ਵੈਟਨਰੀ ਯੂਨੀਵਰਸਿਟੀ ਵੱਲੋਂ ਸਜਾਵਟੀ ਮੱਛੀ ਮੇਲੇ ਦਾ ਪ੍ਰਬੰਧ, ਉੱਦਮਤਾ ਦੇ ਵਿਕਾਸ ਨੂੰ ਹੁਲਾਰਾ

ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨਾਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵੀ ਕੀਤੀ ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਰਾਹਿਆ ਅਤੇ ਕਿਸਾਨੀ ਭਾਈਚਾਰੇ ਨੂੰ ਉੱਪਰ ਚੁੱਕਣ ਲਈ ਨਵੀਆਂ ਨੀਤੀਆਂ ਤਿਆਰ ਕਰਨ ਲਈ ਕਿਹਾ।ਦੌਰੇ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਅਧਿਆਪਕ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ।

Summary in English: Good News: Increase in internship allowance, now students will get 15000 rupees

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters