LPG Cylinder: ਕੇਂਦਰ ਸਰਕਾਰ ਵੱਲੋਂ ਹੋਈ ਕੈਬਨਿਟ ਮੀਟਿੰਗ ਵਿੱਚ ਆਮ ਜਨਤਾ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਦੀ ਰਕਮ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਯਾਨੀ 4 ਅਕਤੂਬਰ 2023 ਨੂੰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਅੱਜ ਤੋਂ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਗਈ ਹੈ।
ਠਾਕੁਰ ਨੇ ਅੱਗੇ ਦੱਸਿਆ ਕਿ ਸਿਲੰਡਰ ਦੀ ਕੀਮਤ 1100 ਰੁਪਏ ਤੋਂ ਘੱਟ ਕੇ 900 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਸਿਲੰਡਰ 700 ਰੁਪਏ ਵਿੱਚ ਮਿਲ ਰਿਹਾ ਸੀ। ਹੁਣ 900 ਰੁਪਏ ਦੇ ਸਿਲੰਡਰ 'ਤੇ 30 ਰੁਪਏ ਦੀ ਸਬਸਿਡੀ ਮਿਲਣ ਤੋਂ ਬਾਅਦ ਸਿਲੰਡਰ ਦੀ ਕੀਮਤ 600 ਰੁਪਏ ਤੱਕ ਪਹੁੰਚ ਗਈ ਹੈ।
ਉੱਜਵਲਾ ਲਾਭਪਾਤਰੀਆਂ ਨੂੰ ਇਸ ਸਮੇਂ 14.2 ਕਿਲੋਗ੍ਰਾਮ ਦੇ ਸਿਲੰਡਰ ਲਈ 703 ਰੁਪਏ ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਲਈ ਮਾਰਕੀਟ ਕੀਮਤ 903 ਰੁਪਏ ਹੈ। ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਿਰਫ 603 ਰੁਪਏ ਦੇਣੇ ਪੈਣਗੇ।
ਇਹ ਵੀ ਪੜ੍ਹੋ : ਪਰਾਲੀ ਨਾਲ ਚੱਲਣ ਵਾਲੇ Biogas Plant Technology ਨੂੰ ਹੁਲਾਰਾ
ਜ਼ਿਕਰਯੋਗ ਹੈ ਕਿ ਸਤੰਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਉੱਜਵਲਾ ਸਕੀਮ ਤਹਿਤ ਔਰਤਾਂ ਨੂੰ 75 ਲੱਖ ਵਾਧੂ ਐਲਪੀਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਸੀ। ਕੇਂਦਰੀ ਮੰਤਰੀ ਠਾਕੁਰ ਨੇ ਕਿਹਾ ਸੀ ਕਿ ਅਗਲੇ ਤਿੰਨ ਸਾਲਾਂ ਦੌਰਾਨ ਦਿੱਤੇ ਜਾਣ ਵਾਲੇ ਵਾਧੂ ਐਲਪੀਜੀ ਕੁਨੈਕਸ਼ਨਾਂ ਨਾਲ 1650 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਉੱਜਵਲਾ 2.0 ਦੀ ਮੌਜੂਦਾ ਰੂਪ-ਰੇਖਾ ਦੇ ਅਨੁਸਾਰ, ਲਾਭਪਾਤਰੀਆਂ ਨੂੰ ਪਹਿਲਾ ਰੀਫਿਲ ਅਤੇ ਸਟੋਵ ਵੀ ਮੁਫਤ ਪ੍ਰਦਾਨ ਕੀਤੇ ਜਾਣਗੇ।
Summary in English: Good News: LPG cylinder has become cheaper by Rs 300, know the new rate