Subsidy Scheme: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਸਾਲ ਹੋਣ ਜਾ ਰਿਹਾ ਹੈ, ਅਜਿਹੇ 'ਚ ਸਰਕਾਰ ਵੱਲੋਂ ਹਰ ਵਰਗ ਨੂੰ ਧਿਆਨ 'ਚ ਰੱਖਦਿਆਂ ਜੰਗੀ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਲਈ ਹੁਣ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇੰਰਿੰਗ ਸੈਂਟਰ ਸਥਾਪਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖਰੀਦ ਤੇ ਕਸਟਮ ਹਾਇੰਰਿੰਗ ਸੈਂਟਰ ਸਥਾਪਤ ਕਰਨ ਲਈ ਸਬਸਿਡੀ ਦੇਣ ਦੀ ਯੋਜਨਾ ਬਣਾਈ ਹੈ।
ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਨਿੱਜੀ ਤੌਰ ‘ਤੇ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ 28 ਫਰਵਰੀ 2023 ਤੱਕ ਵਿਭਾਗ ਦੀ ਵੈੱਬਸਾਈਟ http://agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ, Punjab 'ਚ ਲਾਗੂ ਹੋਵੇਗੀ Pradhan Mantri Fasal Bima Yojana
ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਸਬ-ਮਿਸ਼ਨ ਆਨ ਐਗਰੀਕਲਚਰਲ ਮਸ਼ੀਨਾਈਜ਼ੇਸ਼ਨ ਸਕੀਮ ਤਹਿਤ ਸੂਬੇ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸਾਨ ਮਸ਼ੀਨਾਂ 'ਤੇ ਵਿਅਕਤੀਗਤ ਤੌਰ 'ਤੇ ਅਤੇ ਕਸਟਮ ਹਾਇਰਿੰਗ ਸੈਂਟਰਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਪੇਂਡੂ ਉੱਦਮੀਆਂ, ਕਿਸਾਨ ਉਤਪਾਦਕ ਸੰਸਥਾਵਾਂ (ਐਫਪੀਓਜ਼), ਰਜਿਸਟਰਡ ਕਿਸਾਨ ਸਮੂਹਾਂ ਆਦਿ ਰਾਹੀਂ ਸਬਸਿਡੀ ਦਾ ਲਾਭ ਲੈ ਸਕਦੇ ਹਨ।
ਧਾਲੀਵਾਲ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਲਈ, ਲੇਜ਼ਰ ਲੈਂਡ ਲੈਵਲਰ, ਆਲੂ ਪਲਾਂਟਰ (Automatic), ਆਲੂ ਪਲਾਂਟਰ (Semi Automatic), ਏਅਰ ਅਸਿਸਟਡ ਸਪਰੇਅਰ, ਨਿਊਮੈਟਿਕ ਪਲਾਂਟਰ, ਪਾਵਰ ਵੀਡਰ (Engine/PTO Operated), ਟਰੈਕਟਰ ਸੰਚਾਲਿਤ ਖਾਦ ਬਰਾਡਕਾਸਟਰ, ਪੈਡੀ ਟ੍ਰਾਂਸਪਲਾਂਟਰ (Self propelled ride on and walk behind), ਰਾਈਜ਼ਡ ਬੈੱਡ ਪਲਾਂਟਰ, ਸਬ ਸੋਇਲਰ, ਸਿੰਗਲ ਰੋਅ ਫੋਰੇਜ ਹਾਰਵੈਸਟਰ, ਆਲੂ ਡਿਗਰ, ਡੀਐਸਆਰ ਡਰਿੱਲ, ਟਰੈਕਟਰ ਓਪਰੇਟਿਡ ਸਪਰੇਅਰ (Boom sprayer), ਪਾਵਰ ਹੈਰੋ, ਟਰੈਕਟਰ ਡਰਾਨ ਇਨਕਲਾਇਡ ਪਲੇਟ ਪਲਾਂਟਰ ਵਿਦ ਪ੍ਰੀ-ਇਮਰਜੈਂਸ ਹਰਬੀਸਾਈਡ ਸਟਰਿਪ ਐਪਲੀਕੇਟਰ (Lucky Seed Drill) ਆਦਿ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ 'ਚ Punjab Government ਦੀ ਵੱਡੀ ਕਾਰਵਾਈ, 6 ਅਧਿਕਾਰੀ ਬਰਖਾਸਤ
ਕੈਬਨਿਟ ਮੰਤਰੀ ਨੇ ਦੱਸਿਆ ਕਿ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਆਦਿ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਕਸਟਮ ਹਾਇਰਿੰਗ ਸੈਂਟਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸਬਸਿਡੀ ਦਰਾਂ ਆਮ ਸ਼੍ਰੇਣੀ ਲਈ 40 ਪ੍ਰਤੀਸ਼ਤ, ਵਿਸ਼ੇਸ਼ ਭਾਗਾਂ ਲਈ 50 ਪ੍ਰਤੀਸ਼ਤ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਪ੍ਰਤੀਸ਼ਤ ਹਨ।
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਮਸ਼ੀਨੀਕਰਨ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਮੌਕੇ ਧਾਲੀਵਾਲ ਨੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਗਰੁੱਪਾਂ ਨੂੰ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਅਤੇ ਖੇਤੀਬਾੜੀ ਵਿੱਚ ਮਸ਼ੀਨੀਕਰਨ ਆਪਣਾਉਣ ਦਾ ਸੱਦਾ ਦਿੱਤਾ।
ਇੱਥੇ ਕਰੋ ਅਪਲਾਈ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਬਸਿਡੀ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲ ਸਕਦੇ ਹਨ। ਨਾਲ ਹੀ ਕਿਸਾਨ 28 ਫਰਵਰੀ 2023 ਤੱਕ ਵਿਭਾਗ ਦੀ ਵੈੱਬਸਾਈਟ http://agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
Summary in English: Good News: Punjab government gift to farmers, good subsidy for buying agricultural machinery, Apply here