1. Home
  2. ਖਬਰਾਂ

ਸਿੱਖਿਆ ਪ੍ਰਣਾਲੀ 'ਚ ਸੁਧਾਰ ਕਰਨ ਲਈ ਸਰਕਾਰ ਵਚਨਬੱਧ! ਆਨਲਾਈਨ ਪੋਰਟਲ ਕੀਤਾ ਲਾਂਚ!

ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਸੁਝਾਅ ਮੰਗੇ।

Gurpreet Kaur Virk
Gurpreet Kaur Virk
ਸਿੱਖਿਆ ਪ੍ਰਣਾਲੀ 'ਚ ਸੁਧਾਰ ਲਈ ਪੋਰਟਲ ਲਾਂਚ

ਸਿੱਖਿਆ ਪ੍ਰਣਾਲੀ 'ਚ ਸੁਧਾਰ ਲਈ ਪੋਰਟਲ ਲਾਂਚ

ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਸੁਝਾਅ ਮੰਗੇ।

ਪੰਜਾਬ ਵਿੱਚ ਸੱਤਾ ਸੰਭਾਲਦਿਆਂ ਹੀ ‘ਆਪ’ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਇਸੀ ਲੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ।

ਲੋਕਾਂ ਨੂੰ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਵਿਸ਼ਵਾਸ ਨਹੀਂ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ ‘ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ, ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।

ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਾਂਗੇ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ ‘ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਸਿੱਖਿਆ ਪ੍ਰਣਾਲੀ 'ਚ ਸੁਧਾਰ ਕਰਨ ਲਈ ਕੀਤਾ ਪੋਰਟਲ ਲਾਂਚ

ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ, ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਤੋਹਫਾ! ਮੂੰਗੀ ਤੇ ਬਾਸਮਤੀ ‘ਤੇ ਦਿੱਤਾ ਜਾਵੇਗਾ MSP!

ਹਰ ਸਾਲ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਭਗਵੰਤ ਮਾਨ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Summary in English: Government committed to improve education system! Online Portal Launched!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters