1. Home
  2. ਖਬਰਾਂ

Big Announcement: ਸਰਕਾਰ ਦਾ ਵੱਡਾ ਐਲਾਨ, ਹੁਣ ਸਾਰੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

ਕਿਸਾਨਾਂ ਲਈ ਖ਼ੁਸ਼ਖ਼ਬਰੀ! ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਲਈ ਸਰਕਾਰ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਰਹੀ ਹੈ।

Gurpreet Kaur Virk
Gurpreet Kaur Virk
ਹੁਣ ਸਾਰੇ ਕਿਸਾਨਾਂ ਨੂੰ ਮਿਲੇਗਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ

ਹੁਣ ਸਾਰੇ ਕਿਸਾਨਾਂ ਨੂੰ ਮਿਲੇਗਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ

Good News for Farmers: ਬੇਮੌਸਮੀ ਬਰਸਾਤ ਕਾਰਨ ਹਾੜੀ ਦੀਆਂ ਫ਼ਸਲਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਹਜ਼ਾਰਾਂ ਹੈਕਟੇਅਰ ਕਣਕ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਨੁਕਸਾਨ ਨੂੰ ਦੇਖਦੇ ਹੋਏ ਸਰਕਾਰ ਨੇ ਕਿਸਾਨਾਂ ਦੀ ਮੰਗ 'ਤੇ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੀ ਜ਼ਿੰਮੇਵਾਰੀ ਅਧਿਕਾਰੀਆਂ ਨੂੰ ਦਿੱਤੀ ਹੈ। ਖੱਟਰ ਸਰਕਾਰ ਨੇ ਕਿਹਾ ਹੈ ਕਿ ਜਿਹੜੇ ਕਿਸਾਨ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸ਼ਾਮਲ ਨਹੀਂ ਹਨ, ਉਨ੍ਹਾਂ ਨੂੰ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸੂਬਾ ਸਰਕਾਰ ਆਪਣੇ ਫੰਡ ਵਿੱਚੋਂ ਅਜਿਹੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ: Good News: ਹਾੜ੍ਹੀ ਦੇ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ, ਕਿਸਾਨਾਂ ਦਾ ਵਿਆਜ ਵੀ ਮੁਆਫ਼: CM

ਇਸ ਮੁਆਵਜ਼ੇ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਭੇਜੀ ਜਾਵੇਗੀ। ਗਿਰਦਾਵਰੀ ਦੀ ਰਿਪੋਰਟ ਆਉਣ ਤੋਂ ਬਾਅਦ ਮਈ ਮਹੀਨੇ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਿੱਤੀ ਜਾਵੇਗੀ। ਇਸ ਦੇ ਲਈ ਕਿਸਾਨਾਂ ਨੂੰ ਈ-ਫ਼ਸਲ ਮੁਆਵਜ਼ਾ ਪੋਰਟਲ 'ਤੇ ਫ਼ਸਲ ਦੇ ਨੁਕਸਾਨ ਦਾ ਪੂਰਾ ਵੇਰਵਾ ਦੇਣਾ ਹੋਵੇਗਾ। ਇਸ ਦੇ ਲਈ ਕਿਸਾਨ ਕਾਮਨ ਸਰਵਿਸ ਸੈਂਟਰ 'ਤੇ ਵੀ ਜਾ ਕੇ ਫਸਲ ਦੇ ਨੁਕਸਾਨ ਦੀ ਪੂਰੀ ਜਾਣਕਾਰੀ ਲੈ ਸਕਦੇ ਹਨ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਕ ਪ੍ਰੋਗਰਾਮ ਦੌਰਾਨ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਦਾ ਬੀਮਾ ਕਰਵਾਇਆ ਹੈ, ਉਨ੍ਹਾਂ ਨੂੰ ਬੀਮਾ ਕੰਪਨੀਆਂ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੀ ਦਿੱਤਾ ਜਾਵੇਗਾ, ਜਿਨ੍ਹਾਂ ਨੇ ਫ਼ਸਲੀ ਬੀਮਾ ਨਹੀਂ ਕਰਵਾਇਆ ਹੈ।

ਇਹ ਵੀ ਪੜ੍ਹੋ: Good News: ਪੰਜਾਬ ਦੇ ਕਿਸਾਨਾਂ ਦਾ ਵਿਆਜ ਮੁਆਫ਼, 6 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗੀ ਰਾਹਤ

ਸਰਕਾਰ ਫਸਲਾਂ ਦੀ ਕਾਸ਼ਤ ਲਈ 7000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਦੇ ਰਹੀ ਹੈ। ਝੋਨੇ ਦੀ ਖੇਤੀ ਲਈ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਅਜਿਹੇ 'ਚ ਇਨ੍ਹਾਂ ਥਾਵਾਂ 'ਤੇ ਹੋਰ ਫਸਲਾਂ ਦੀ ਕਾਸ਼ਤ ਕਰਕੇ ਪਾਣੀ ਦੀ ਕਾਫੀ ਬੱਚਤ ਕੀਤੀ ਜਾ ਸਕਦੀ ਹੈ।

Summary in English: Government's big announcement on crop loss, now all farmers will get compensation

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters