ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) 'ਚ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਵਿਚਾਲੇ ਜ਼ਬਰਦਸਤ ਬਹਿਸ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਇਹ ਬਹਿਸ ਹੋਵੇਗੀ, ਜਿਸ ਲਈ ਆਮ ਆਦਮੀ ਪਾਰਟੀ ਨੇ ਇੱਕ ਟੀਜ਼ਰ ਵੀ ਜਾਰੀ ਕੀਤਾ ਹੈ। ਵੱਡੀ ਬਹਿਸ ਤੋਂ ਪਹਿਲਾਂ 'ਆਪ' ਨੇ ਦੱਸਿਆ ਸੀ ਕਿ ਪੰਜਾਬ ਸਰਕਾਰ ਕਿਹੜੇ ਮੁੱਦਿਆਂ 'ਤੇ ਬਹਿਸ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ 1 ਨਵੰਬਰ ਪੰਜਾਬ ਦਿਵਸ ਵੱਜੋਂ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ 'ਤੇ ਲੁਧਿਆਣਾ ਐਗਰੀਕਲਚਰਲ ਯੂਨੀਵਰਸਿਟੀ 'ਚ ਇਸ ਖੁੱਲ੍ਹੀ ਵਾਦ-ਵਿਵਾਦ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੁੱਲ੍ਹੀ ਬਹਿਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਵੱਡੀ ਬਹਿਸ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ।
'ਆਪ' ਨੇ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਨਾਲ ਇਸ ਟੀਜ਼ਰ ਨੂੰ ਰਿਲੀਜ਼ ਕੀਤਾ ਹੈ। ਇਸ ਟੀਜ਼ਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਵਿਰੋਧੀ ਪਾਰਟੀਆਂ ਨੂੰ ਸੱਦਾ ਦਿੰਦੇ ਨਜ਼ਰ ਆ ਰਹੇ ਹਨ। ਟੀਜ਼ਰ ਵੀਡੀਓ 'ਚ ਮੁੱਖ ਮੰਤਰੀ ਮਾਨ ਕਹਿ ਰਹੇ ਹਨ ਕਿ ਇਹ ਬਹਿਸ SYL 'ਤੇ ਹੀ ਹੋਵੇਗੀ। ਪਰ ਇਹ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਾਣੋ ਕਿਉਂ ਮਨਾਇਆ ਜਾਂਦਾ ਹੈ Punjab Day, ਕੀ ਹੈ ਇਤਿਹਾਸ ਅਤੇ ਮਹੱਤਤਾ?
ਪੰਜਾਬ ਸਰਕਾਰ ਵੱਲੋਂ ‘ਖੁੱਲ੍ਹੀ ਬਹਿਸ’ ਦੀ ਤਿਆਰੀ ਵਜੋਂ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਜਿਸ ਨੂੰ ਹੁਣ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਏਜੰਡਾ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਕੇਂਦਰਤ ਰਹੇਗਾ ਜਿਸ ’ਚ ਅਤੀਤ ਦੀਆਂ ਸਰਕਾਰਾਂ ਦੀ ਭੂਮਿਕਾ ਅਤੇ ਪਾਣੀਆਂ ਦੀ ਵੰਡ ’ਤੇ ਹੋਈ ਸਿਆਸਤ ਦਾ ਰੰਗ ਦਿਖੇਗਾ।
ਵੇਰਵਿਆਂ ਅਨੁਸਾਰ ‘ਆਪ’ ਸਰਕਾਰ ਵੱਲੋਂ ਪੰਜਾਬ ਦਿਵਸ ਮੌਕੇ ਸਤਲੁਜ-ਯਮੁਨਾ ਲਿੰਕ ਨਹਿਰ ਸਮੇਤ 19 ਪ੍ਰਮੁੱਖ ਨੁਕਤਿਆਂ ’ਤੇ ਪੰਜਾਬ ਸਰਕਾਰ ਦੀ ਡੇਢ ਸਾਲ ਦੀ ਕਾਰਗੁਜ਼ਾਰੀ ਨੂੰ ਪੰਜਾਬੀਆਂ ਦੇ ਅੱਗੇ ਰੱਖਿਆ ਜਾਵੇਗਾ। ਪਹਿਲੀ ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮਸਲਿਆਂ ’ਤੇ ਕਰਵਾਈ ਜਾਣ ਵਾਲ਼ੀ ਬਹਿਸ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੀ ਹਿੱਸਾ ਲਵੇਗੀ।
Summary in English: Great debate to be held on the occasion of PUNJAB DAY, 'AAP' has released a teaser