ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਪੂਰੇ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ। ਦਰਅਸਲ, ਸਰਕਾਰ ਨੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।
ਬੇਸ਼ਕ 'ਆਪ' ਸਰਕਾਰ ਨੂੰ ਸੱਤਾ ਵਿੱਚ ਆਇਆਂ ਹਾਲੇ ਇੱਕ ਮਹੀਨਾ ਹੀ ਹੋਇਆ ਹੈ, ਪਰ ਸਰਕਾਰ ਜਨਤਾ ਦੀ ਸਹੂਲਤ ਲਈ ਹਰ ਸੰਭਵ ਕੰਮਾਂ ਨੂੰ ਕਰਨ ਲਈ ਵਚਨਬੱਧ ਹੈ। ਇਸਦੇ ਚਲਦਿਆਂ ਸੂਬਾ ਸਰਕਾਰ ਵੱਲੋਂ 1 ਜੁਲਾਈ ਤੋਂ ਹਰ ਘਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੂਬਾ ਸਰਕਾਰ ਵੱਲੋਂ ਆਪਣੇ 30 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਜਨਤਕ ਕੀਤਾ ਗਿਆ।
ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਹਾਲਾਂਕਿ, ਇਸ ਵਿੱਚ ਕੁਝ ਸ਼ਰਤਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 31 ਦਸੰਬਰ ਤੱਕ ਬਿਜਲੀ ਦੇ ਕੁਝ ਬਿੱਲ ਮੁਆਫ ਕਰਨ ਦਾ ਫੈਸਲਾ ਵੀ ਕੀਤਾ ਹੈ।
ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਪਰਿਵਾਰ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀਆਂ, ਹੋਰ ਪਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਵੀ 600 ਯੂਨਿਟ ਮੁਫਤ ਬਿਜਲੀ ਮਿਲੇਗੀ, ਪਰ ਜੇਕਰ ਉਹ ਦੋ ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ ਤਾਂ ਹੀ ਵਾਧੂ ਬਿੱਲ ਅਦਾ ਕਰਨਾ ਹੋਵੇਗਾ।
ਖਾਸ ਗੱਲ ਇਹ ਹੈ ਕਿ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਫਤ ਮਿਲਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰਕ ਖਪਤਕਾਰਾਂ ਲਈ ਦਰਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਖੇਤੀਬਾੜੀ ਸੈਕਟਰ ਲਈ ਵੀ ਮੁਫਤ ਬਿਜਲੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ 80 ਫੀਸਦੀ ਪਰਿਵਾਰਾਂ ਲਈ ਫਾਇਦੇਮੰਦ ਹੋਵੇਗਾ।
ਮਾਨ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਕਰੀਬ 73 ਲੱਖ ਘਰੇਲੂ ਖਪਤਕਾਰ ਹਨ। ਇਨ੍ਹਾਂ ਵਿੱਚੋਂ 61 ਲੱਖ ਲੋਕਾਂ ਨੂੰ ਲਾਭ ਹੋਵੇਗਾ। ਸਰਕਾਰ ਨੇ 31 ਦਸੰਬਰ 2021 ਤੱਕ 2 ਕਿਲੋਵਾਟ ਲੋਡ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ “ਲੋਕਾਂ ਨੂੰ ਮੁਫਤ ਅਤੇ ਸਸਤੀ ਬਿਜਲੀ ਪ੍ਰਦਾਨ ਕਰਨ ਵਿੱਚ ਟਰਾਂਸਮਿਸ਼ਨ ਨੁਕਸਾਨ, ਕੋਲੇ ਦੀ ਕਮੀ ਅਤੇ ਕਾਨੂੰਨੀ ਮੁੱਦਿਆਂ ਵਰਗੀਆਂ ਰੁਕਾਵਟਾਂ ਹਨ। ਅਸੀਂ ਉਨ੍ਹਾਂ ਨੂੰ ਹਟਾਉਣ ਲਈ ਕੰਮ ਕਰ ਰਹੇ ਹਾਂ।
ਦੱਸ ਦਈਏ ਕਿ ਇਸਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਬੈਠਕ ਵਿੱਚ ਗੱਲ-ਬਾਤ ਕਰਦਿਆਂ ਪਹਿਲ ਦੇ ਤੌਰ 'ਤੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਕਿਵੇਂ ਦਿੱਤੀ ਜਾਵੇ, ਇਸ 'ਤੇ ਲੰਬੀ ਚਰਚਾ ਹੋਈ ਸੀ। ਇਸ ਵਿਚਾਰ-ਵਟਾਂਦਰੇ ਤੋਂ ਬਾਅਦ ਭਗਵੰਤ ਮਾਨ ਨੇ ਜਲਦ ਸੂਬੇ ਦੇ ਲੋਕਾਂ ਨੂੰ ਚੰਗੀ ਖ਼ਬਰ ਦੇਣ ਦੀ ਗੱਲ ਆਖੀ ਸੀ। ਹਾਲਾਂਕਿ, ਮੁਫ਼ਤ ਬਿਜਲੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਇਸ਼ਤਿਹਾਰ ਰਾਹੀਂ ਐਲਾਨ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਐਲਾਨ! ਪੰਜਾਬ 'ਚ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ!
ਦੱਸ ਦਈਏ ਕਿ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇੱਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਹਰ ਘਰ ਵਿੱਚ ਬਿਜਲੀ ਮੁਫ਼ਤ ਮਿਲੇਗੀ, ਜਿਸਨੂੰ ਪੂਰਾ ਕਰਦਿਆਂ ਹੋਇਆਂ ਸਰਕਾਰ ਨੇ 1 ਜੁਲਾਈ ਤੋਂ ਬਿਜਲੀ 300 ਯੂਨਿਟ ਮੁਫ਼ਤ ਦੇਣ ਦੇ ਐਲਾਨ ਨਾਲ ਲੋਕ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
Summary in English: Great gift from Mann government! Punjab promises 300 units of free electricity!