ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ,ਪਰ ਪੈਸੇਜਰ ਟ੍ਰੇਨਾਂ ਨੂੰ ਲੈਕੇ ਕਿਸਾਨਾਂ ਨੇ ਮਨਜ਼ੂਰੀ ਨਹੀਂ ਦਿੱਤੀ ਹੈ, ਕਿਸਾਨ ਜਥੇਬੰਦੀਆਂ ਨੇ ਕਿਹਾ ਉਨ੍ਹਾਂ ਵੱਲੋਂ ਰੇਲਵੇ ਟਰੈਕਟ ਅਤੇ ਸਟੇਸ਼ਨ ਖ਼ਾਲੀ ਕਰ ਦਿੱਤੇ ਗਏ ਅਤੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ ਲਗਾਏ ਜਾਣਗੇ ਸਿਰਫ਼ ਇੰਨਾਂ ਹੀ ਨਹੀਂ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਦਾ ਵਤੀਰਾ ਸਿਰਫ਼ ਕਿਸਾਨ ਨਾਲ ਹੀ ਅਜਿਹਾ ਨਹੀਂ ਹੈ ਬਲਕਿ ਪੂਰੇ ਪੰਜਾਬ ਦੇ ਖਿਲਾਫ਼ ਹੈ, ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਸ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕੀਤਾ ਉਹ ਪੰਜਾਬ ਵਿੱਚ ਅਜਿਹਾ ਕਰਨਗੇ ਤਾਂ ਇਹ ਉਨ੍ਹਾਂ ਦੀ ਗ਼ਲਤ ਫੈਮੀ ਹੈ ਕਿਸਾਨ ਸੰਘਰਸ਼ ਦਾ ਰਸਤਾ ਦੱਬਣ ਨਹੀਂ ਦੇਣਗੇ |
5 ਨਵੰਬਰ ਨੂੰ ਪੂਰੇ ਪੰਜਾਬ ਵਿੱਚ ਚੱਕਾ ਜਾਮ ਦਾ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ,ਇਸ ਦੌਰਾਨ ਕਿਸਾਨ ਮਹਾਸੰਘ ਦੀ ਵੀਰਵਾਰ ਨੂੰ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ 187 ਯੂਨੀਅਨ ਹਿੱਸਾ ਲੈ ਰਹੀਆਂ ਨੇ,ਜਦਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ,18 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਇਸ ਤੇ ਰਣਨੀਤੀ ਤਿਆਰ ਕਰਨਗੇ ਰਿਲਾਇੰਸ ਪੈਟਰੋਲ ਪੰਪਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਵੀਰਵਾਰ ਨੂੰ ਮੁੜ ਤੋਂ ਰਣਨੀਤੀ ਤਿਆਰ ਕੀਤੀ ਜਾਵੇਗੀ |
ਇਹ ਵੀ ਪੜ੍ਹੋ :- ਕਰਜ਼ਾ ਲੈਣ ਵਾਲੇ ਲੱਖਾਂ ਗਾਹਕਾਂ ਨੂੰ ਅੱਜ ਮਿਲੇਗੀ ਰਾਹਤ ? ਸੁਪਰੀਮ ਕੋਰਟ ਕਰੇਗੀ ਸੁਣਵਾਈ
Summary in English: Great news! Freight trains will be allowed to run until November 20