ਸ਼੍ਰੌਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਸਿਆਸੀ ਗਠਜੋੜ ਉਸ ਸਮੇਂ ਖੱਖਰੀ ਕਰੇਲੇ ਹੋ ਗਿਆ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨੀ ਮੁੱਦੇ ਨੂੰ ਲੈ ਕੇ ਲਿਆਂਦੇ ਬਿੱਲ ਦਾ ਸਖਤ ਵਿਰੋਧ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਵੱਲੋਂ ਕੇਂਦਰੀ ਕੈਬਨਿਟ ਵਜੀਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਦੇ ਪੱਖ ਵਿੱਚ ਖੜ੍ਹਦਿਆਂ ਹੋਇਆ। ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਮੰਡਲ ਤੋਂ ਵੀਰਵਾਰ ਦੀ ਸ਼ਾਮ ਨੂੰ ਅਸਤੀਫਾ ਦੇ ਦਿੱਤਾ ਹੈ। ਇਸ ਸੰਬੰਧੀ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਕਿਸਾਨਾਂ ਲਈ ਚੱਟਾਨ ਵਾਂਗ ਖੜ੍ਹਾ ਹੈ।
ਜਿਸ ਦੀ ਮਿਸਾਲ ਬੀਬਾ ਬਾਦਲ ਵੱਲੋਂ ਲਏ ਫੈਸਲੇ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ “ਕਾਂਗਰਸ” ਅਤੇ “ਆਪ” ਪਾਰਟੀ ਵੱਲੋਂ ਕੇਵਲ ਸਿਆਸੀ ਡਰਾਮੇਬਾਜੀ ਹੀ ਕੀਤੀ ਗਈ ਹੈ, ਜੇ ਕਿਸਾਨ ਹਿਤੈਸ਼ੀ ਹੁੰਦੇ ਤਾਂ ਇਹ ਲੋਕ ਸਭਾ ਵਿੱਚ ਆਪਣੀ ਵੋਟਿੰਗ ਦੇ ਰਾਹੀਂ ਵਿਰੋਧ ਕਰਦੇ। ਪਰ ਇਨ੍ਹਾਂ ਨੇ ਵਿਰੋਧ ਕਰਨ ਦੀ ਬਜਾਏ ਬਾਈਕਾਟ ਕਰਕੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਖੂੱਲ੍ਹਾ ਮੈਦਾਨ ਛੱਡ ਦਿੱਤਾ। ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਜਰਨਲ ਸਕੱਤਰ ਰਘੁਵੀਰ ਸਿੰਘ ਮਾਨਸਾ, ਜਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਸੀਨੀਅਰ ਯੂਥ ਆਗੂ ਹਰਵਿੰਦਰ ਸਿੰਘ ਧਲੇਵਾਂ, ਜਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਚੱਕ ਅਲੀਸ਼ੇਰ, ਪ੍ਰਧਾਨ ਸੋਹਣਾ ਸਿੰਘ ਕਲੀਪੁਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਇਸ ਬਿੱਲ ਦਾ ਵਿਰੋਧ ਕਰਨ ਲਈ ਆਪਣੀ ਐੱਮ.ਪੀਆਂ ਨੂੰ ਕੋਈ ਵੀ ਹਦਾਇਤ ਨਹੀਂ ਕੀਤੀ। ਪਰ ਬੀਬਾ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ।
Summary in English: Harsimrat Kaur Badal resigned from central council of ministers.