1. Home
  2. ਖਬਰਾਂ

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ! ਪਾਰਾ 40 ਡਿਗਰੀ ਤੋਂ ਪਾਰ! ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ!

ਦਿਨੋਂ-ਦਿਨ ਵੱਧਦੀ ਗਰਮੀ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲ ਇਨ੍ਹਾਂ ਬੁਰਾ ਹੋ ਗਿਆ ਹੈ ਕਿ ਸਮੂੱਛਾ ਉੱਤਰ ਭਾਰਤ ਹੁਣ ਗਰਮੀ ਦੀ ਲਪੇਟ ਵਿੱਚ ਆ ਗਿਆ ਹੈ।

Gurpreet Kaur Virk
Gurpreet Kaur Virk
ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਪ੍ਰੈਲ ਮਹੀਨੇ 'ਚ ਹੀ ਤਪਦੀ ਗਰਮੀ ਨੇ ਲੋਕਾਂ ਦਾ ਹਾਲੋ-ਬੇਹਾਲ ਕਰ ਦਿੱਤਾ ਹੈ। ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਲੋਕ ਗਰਮੀ ਨਾਲ ਖੱਜਲ-ਖੁਆਰ ਹੋ ਰਹੇ ਹਨ।

ਦਿਨੋਂ-ਦਿਨ ਵੱਧਦੀ ਗਰਮੀ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲ ਇਨ੍ਹਾਂ ਬੁਰਾ ਹੋ ਗਿਆ ਹੈ ਕਿ ਸਮੁੱਚਾ ਉੱਤਰ ਭਾਰਤ ਹੁਣ ਗਰਮੀ ਦੀ ਲਪੇਟ ਵਿੱਚ ਆ ਗਿਆ ਹੈ। ਜਿਸਦੇ ਚਲਦਿਆਂ ਅਪ੍ਰੈਲ ਮਹੀਨੇ 'ਚ ਹੀ ਤਪਦੀ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਲੋਕ ਲੂ ਦਾ ਤਾਪ ਸਹਾਰ ਰਹੇ ਹਨ। ਪੰਜਾਬ 'ਚ ਵੀ ਅੱਤ ਦੀ ਗਰਮੀ ਨਾਲ ਪਾਰਾ ਸਿਖਰਾਂ 'ਤੇ ਹੈ।

ਹਾਲਾਂਕਿ, ਕੁੱਝ ਦਿਨ ਪਹਿਲਾਂ ਸੂਬੇ ਵਿੱਚ ਕਈ ਥਾਵਾਂ 'ਤੇ ਧੂੜ ਭਰੀ ਹਨੇਰੀ ਤੇ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ, ਇਸਦੇ ਬਾਵਜੂਦ ਇੱਕ ਵਾਰ ਫਿਰ ਤੋਂ ਗਰਮੀ ਵਧਣ ਲੱਗ ਗਈ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਪੁੱਜ ਗਿਆ ਹੈ ਅਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਯਾਨੀ ਬੁੱਧਵਾਰ ਤੇ ਕੱਲ੍ਹ ਵੀਰਵਾਰ ਨੂੰ ਮੌਸਮ ਖੁਸ਼ਕ ਰਹਿਣ ਵਾਲਾ ਹੈ। ਤੇਜ਼ ਧੁੱਪ ਦਾ ਕਹਿਰ ਜਾਰੀ ਰਹੇਗਾ ਅਤੇ ਤਾਪਮਾਨ ਘਟਣ ਦੇ ਕੋਈ ਆਸਾਰ ਨਹੀਂ ਹਨ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਵੀ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹੇਗਾ। ਹੀਟ ਵੇਵ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 27 ਤੇ 28 ਅਪ੍ਰੈਲ ਨੂੰ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਪਟਿਆਲਾ ਦਾ ਤਾਪਮਾਨ 40 ਦੇ ਪਾਰ ਪੁੱਜ ਗਿਆ ਹੈ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਤੇ ਜਲੰਧਰ ਦੀ ਗੱਲ ਕਰੀਏ ਤਾਂ ਇੱਥੇ ਤਾਪਮਾਨ 39 ਡਿਗਰੀ ਤੋਂ ਵੱਧ, ਪਰ 40 ਡਿਗਰੀ ਤੋਂ ਘੱਟ ਹੈ।

ਪਾਰਾ 42 ਡਿਗਰੀ ਤੋਂ ਉਪਰ ਪਹੁੰਚਿਆ

ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਮੌਸਮ ਵਿੱਚ ਅਚਾਨਕ ਬਦਲਾਅ ਵੇਖਣ ਨੂੰ ਮਿਲਿਆ। ਇੱਥੇ ਤੇਜ਼ ਹਨੇਰੀ ਤੋਂ ਬਾਅਦ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ ਸੀ ਅਤੇ ਅਗਲੇ ਦੋ-ਤਿੰਨ ਦਿਨਾਂ ਵਿੱਚ ਹੀਟ ਵੇਵ ਦੇ ਪ੍ਰਕੋਪ ਕਾਰਨ ਵੀਰਵਾਰ ਤੱਕ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਗਰਮੀਆਂ ਵਿੱਚ ਖਾਓ ਇਹ 4 ਤਰ੍ਹਾਂ ਦੇ ਆਟੇ ਦੀਆਂ ਰੋਟੀਆਂ! ਸਰੀਰ ਨੂੰ ਰੱਖੋ ਠੰਡਾ!

ਹਰਿਆਣਾ 'ਚ ਤਾਪਮਾਨ

ਮੌਸਮ ਵਿਭਾਗ ਮੁਤਾਬਕ, ਹਰਿਆਣਾ ਦੇ ਭਿਵਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ, ਹਿਸਾਰ ਵਿੱਚ 41.2 ਡਿਗਰੀ ਸੈਲਸੀਅਸ, ਸਿਰਸਾ ਅਤੇ ਰੋਹਤਕ ਵਿੱਚ 40.9 ਡਿਗਰੀ ਸੈਲਸੀਅਸ ਅਤੇ ਅੰਬਾਲਾ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Summary in English: Heat breaks records! Mercury beyond 40 degrees! Meteorological Department issues advisory!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters