1. Home
  2. ਖਬਰਾਂ

ਕਿਸਾਨਾਂ ਲਈ Helpline Number ਜਾਰੀ, ਹੁਣ ਹੋਵੇਗਾ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ

ਜੇਕਰ ਤੁਹਾਡੀ ਫ਼ਸਲ 'ਤੇ ਕੀੜੇ ਅਤੇ ਬਿਮਾਰੀਆਂ ਵਾਰ-ਵਾਰ ਦਿਖਾਈ ਦਿੰਦੀਆਂ ਹਨ ਅਤੇ ਇਧਰ-ਉਧਰ ਭਟਕਣ ਤੋਂ ਬਾਅਦ ਵੀ ਤੁਹਾਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਮਿਲ ਰਿਹਾ, ਤਾਂ ਇਸ ਹੈਲਪਲਾਈਨ ਨੰਬਰ ਦੀ ਮਦਦ ਲਓ।

Gurpreet Kaur Virk
Gurpreet Kaur Virk
ਕਿਸਾਨਾਂ ਲਈ ਹੈਲਪਲਾਈਨ ਨੰਬਰ ਦੀ ਸਹੂਲਤ

ਕਿਸਾਨਾਂ ਲਈ ਹੈਲਪਲਾਈਨ ਨੰਬਰ ਦੀ ਸਹੂਲਤ

Farmer Helpline Number: ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਭਾਰਤ ਸਰਕਾਰ ਨੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਕਈ ਤਰ੍ਹਾਂ ਦੇ ਕੀਟਨਾਸ਼ਕਾਂ 'ਤੇ ਪਾਬੰਦੀ ਲਗਾਈ ਹੋਈ ਹੈ। ਪਰ ਸਾਡੇ ਦੇਸ਼ ਦੇ ਬਹੁਤੇ ਕਿਸਾਨ ਹੁਣ ਇਸ ਗੱਲੋਂ ਡਰਦੇ ਹਨ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦੀ ਫ਼ਸਲ ਨੂੰ ਕੋਈ ਬਿਮਾਰੀ ਲੱਗ ਜਾਵੇ ਤਾਂ ਕਿਸਾਨ ਕੀ ਕਰੇ ਅਤੇ ਇਸ ਦੇ ਇਲਾਜ ਲਈ ਕਿਸ ਕੋਲ ਜਾਵੇ। ਇਸ ਦੇ ਲਈ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਅੱਜ ਅਸੀਂ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਲੈ ਕੇ ਹਾਜ਼ਿਰ ਹੋਏ ਹਾਂ।

ਕਿਸਾਨਾਂ ਲਈ ਹੈਲਪਲਾਈਨ ਨੰਬਰ ਜਾਰੀ

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਬਾਸਮਤੀ ਐਕਸਪੋਰਟ ਡਿਵੈਲਪਮੈਂਟ ਫਾਊਂਡੇਸ਼ਨ (BEDF) ਨੇ ਫਸਲਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਖਤਰਨਾਕ ਬਿਮਾਰੀਆਂ ਦੀ ਸਮੱਸਿਆ ਦੇ ਮੱਦੇਨਜ਼ਰ ਕਿਸਾਨਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇੱਕ ਨੰਬਰ ਨਾਲ ਕਿਸਾਨਾਂ ਨੂੰ ਕੀੜਿਆਂ ਤੋਂ ਲੈ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਆਸਾਨੀ ਨਾਲ ਮਿਲ ਜਾਵੇਗਾ। ਇਸ ਦੇ ਲਈ ਤੁਹਾਨੂੰ ਜ਼ਿਆਦਾ ਕੁਝ ਕਰਨ ਦੀ ਵੀ ਲੋੜ ਨਹੀਂ ਹੈ। ਤੁਹਾਨੂੰ ਸਿਰਫ਼ ਇਸ ਨੰਬਰ 'ਤੇ ਕਾਲ ਕਰਕੇ ਆਪਣੀ ਫ਼ਸਲ ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਤਸਵੀਰ ਭੇਜਣੀ ਹੈ। ਜੇਕਰ ਤੁਸੀਂ ਚਾਹੋ ਤਾਂ ਫਸਲ ਦੀ ਵੀਡੀਓ ਬਣਾ ਕੇ ਇਸ ਨੰਬਰ 'ਤੇ ਭੇਜ ਸਕਦੇ ਹੋ, ਤਾਂ ਜੋ ਤੁਹਾਨੂੰ ਆਸਾਨੀ ਨਾਲ ਆਪਣੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।

ਕਿਸਾਨ ਹੈਲਪਲਾਈਨ ਨੰਬਰ

8630641798

ਨੰਬਰ ਦੀ ਸੇਵਾ ਸਮਾਂ 

ਉਪਰੋਕਤ ਨੰਬਰ ਕਿਸਾਨਾਂ ਲਈ ਵਟਸਐਪ ਹੈਲਪਲਾਈਨ ਨੰਬਰ ਹੈ। ਇਸ ਨੰਬਰ 'ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜਵਾਬ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਮਿਲ ਸਕਣਗੇ। ਇਸ ਦੌਰਾਨ ਕਿਸਾਨ ਵੀ ਫ਼ੋਨ ਕਰਕੇ ਫ਼ਸਲ ਨਾਲ ਸਬੰਧਤ ਸਮੱਸਿਆਵਾਂ ਬਾਰੇ ਗੱਲ ਕਰ ਸਕਦੇ ਹਨ।

ਕਿਹੜੀਆਂ ਕੀਟਨਾਸ਼ਕਾਂ 'ਤੇ ਹੈ ਪਾਬੰਦੀ

ਜੇਕਰ ਤੁਸੀਂ ਅਜੇ ਵੀ ਇਸ ਤੱਥ ਤੋਂ ਅਣਜਾਣ ਹੋ ਕਿ ਸਰਕਾਰ ਵੱਲੋਂ ਕਿਹੜੀਆਂ ਕੀਟਨਾਸ਼ਕਾਂ 'ਤੇ ਪਾਬੰਦੀ ਲਗਾਈ ਗਈ ਹੈ। ਤਾਂ ਆਓ ਇਸ 'ਤੇ ਇੱਕ ਨਜ਼ਰ ਮਾਰੀਏ।

ਇਹ ਵੀ ਪੜ੍ਹੋ : ਕਿਰਤ ਨਾਲ ਕਿਸਾਨੀ ਦੀ ਖੁਸ਼ਹਾਲੀ ਸੰਭਵ: PAU Vice Chancellor

ਬਾਸਮਤੀ ਉਤਪਾਦਕ ਪੰਜਾਬ ਨੇ 10 ਕੀਟਨਾਸ਼ਕਾਂ 'ਤੇ ਪਾਬੰਦੀ ਲਗਾਈ ਹੋਈ ਹੈ, ਜਿਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ: ਥਿਆਮੇਥੋਕਸਮ, ਪ੍ਰੋਫੇਨੋਫੋਸ, ਇਮੀਡਾਕਲੋਪ੍ਰਿਡ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਐਸੀਫੇਟ, ਬਿਊਪਰੋਫੇਜ਼ਿਨ, ਕਲੋਰਪਾਈਰੀਫੋਸ, ਹੈਕਸਾਕੋਨਾਜ਼ੋਲ ਅਤੇ ਪ੍ਰੋਪੀਕੋਨਾਜ਼ੋਲ ਆਦਿ ਸ਼ਾਮਿਲ ਹਨ।

Summary in English: Helpline Number released for farmers, now all kinds of problems will be solved

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters