1. Home
  2. ਖਬਰਾਂ

IAUA President ਨੇ PAU ਅਤੇ GADVASU Experts ਨਾਲ ਕੀਤੀ ਮੁਲਾਕਾਤ

Indian Agricultural Universities Association ਦੇ ਪ੍ਰਧਾਨ PAU ਅਤੇ GADVASU ਦੇ ਮਾਹਿਰਾਂ ਨਾਲ ਮਿਲੇ, ਦੇਸ਼ ਦੇ ਖੇਤੀ-ਸਿੱਖਿਆ ਵਾਤਾਵਰਣ ਬਾਰੇ ਕੀਤਾ ਵਿਚਾਰ-ਵਟਾਂਦਰਾ।

Gurpreet Kaur Virk
Gurpreet Kaur Virk
ਦੇਸ਼ ਦੀ ਖੇਤੀ-ਸਿੱਖਿਆ ਵਾਤਾਵਰਣ ਬਾਰੇ ਵਿਚਾਰ-ਵਟਾਂਦਰਾ

ਦੇਸ਼ ਦੀ ਖੇਤੀ-ਸਿੱਖਿਆ ਵਾਤਾਵਰਣ ਬਾਰੇ ਵਿਚਾਰ-ਵਟਾਂਦਰਾ

ਭਾਰਤ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦੀ ਜਥੇਬੰਦੀ ਦੇ ਪ੍ਰਧਾਨ ਅਤੇ ਬਿਹਾਰ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਪਟਨਾ ਦੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਇਸ ਵਿਚਾਰ ਚਰਚਾ ਦੌਰਾਨ ਦੋਵਾਂ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਇਸ ਵਿਚਾਰ-ਵਟਾਂਦਰੇ ਦਾ ਉਦੇਸ਼ ਯੂਨੀਵਰਸਿਟੀਆਂ ਦੀ ਅਕਾਦਮਿਕ ਪ੍ਰਣਾਲੀ ਦੇ ਨਾਲ ਨਾਲ ਪ੍ਰਸ਼ਾਸਨਿਕ ਅਤੇ ਸੁਚਾਰੂ ਕੰਮਕਾਜ ਦੀਆਂ ਮੁਸ਼ਕਲਾਂ ਨੂੰ ਵਿਚਾਰਨਾ ਸੀ।

ਭਾਰਤੀ ਖੇਤੀਬਾੜੀ ਯੂਨੀਵਰਸਿਟੀਆਂ ਦੀ ਜਥੇਬੰਦੀ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਡਾ. ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਇਹ ਜਥੇਬੰਦੀ ਖੇਤੀਬਾੜੀ ਖੋਜ, ਸਿੱਖਿਆ ਅਤੇ ਪਸਾਰ ਸੇਵਾਵਾਂ ਦੇ ਨਾਲ ਨਾਲ ਪੇਂਡੂ ਵਿਕਾਸ ਦੀ ਬਿਹਤਰੀ ਲਈ 1967 ਵਿਚ ਬਣਾਈ ਗਈ ਸੀ ਤੇ ਪੀਏਯੂ ਦੇ ਪਹਿਲੇ ਵਾਈਸ-ਚਾਂਸਲਰ ਡਾ. ਪੀ.ਐਨ. ਥਾਪਰ ਇਸ ਜਥੇਬੰਦੀ ਦੇ ਮੋਢੀ ਪ੍ਰਧਾਨ ਸਨ। ਇਸ ਜਥੇਬੰਦੀ ਨੇ ਖੇਤੀਬਾੜੀ ਯੂਨੀਵਰਸਿਟੀਆਂ ਵਿੱਚ ਆਪਸੀ ਤਾਲਮੇਲ ਦੀ ਬਿਹਤਰੀ ਲਈ ਸ਼ਾਨਦਾਰ ਕਾਰਜ ਕੀਤਾ।

ਇਹ ਵੀ ਪੜ੍ਹੋ: PAU ਵੱਲੋਂ ਮੱਕੀ ਦੇ ਹਾਈਬ੍ਰਿਡ PMH 14 ਦੇ ਵਪਾਰੀਕਰਨ ਲਈ ਸਮਝੌਤਾ

ਖੇਤੀਬਾੜੀ ਸਿੱਖਿਆ ਵਿੱਚ ਤੇਜ਼ੀ ਨਾਲ ਹੋ ਰਹੇ ਬਦਲਾਅ ਵੱਲ ਧਿਆਨ ਦਿਵਾਉਂਦੇ ਹੋਏ ਡਾ ਸਿੰਘ ਨੇ ਨਵੇਂ ਪਾਠਕ੍ਰਮਾਂ ਦੇ ਨਾਲ ਨਾਲ ਨਵੇਂ ਅੰਡਰ ਗ੍ਰੇਜੂਏਟ ਪ੍ਰੋਗਰਾਮਾਂ, ਖੇਤੀ ਸਿੱਖਿਆ, ਫੰਡਿੰਗ, ਮਾਨਤਾ ਅਤੇ ਦਾਖਲਿਆਂ ਤੋਂ ਬਿਨਾਂ ਭਰਤੀ ਪੈਮਾਨਿਆਂ, ਰਾਸ਼ਟਰੀ ਸਿੱਖਿਆ ਨੀਤੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਭੂਮਿਕਾ ਦੇ ਮੁੱਦਿਆਂ ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਇਹਨਾਂ ਮਸਲਿਆਂ ਬਾਰੇ ਇਕ ਸਾਂਝੀ ਅਤੇ ਹੱਲਪੂਰਨ ਪਹੁੰਚ ਅਖ਼ਤਿਆਰ ਕਰਨ ਦੀ ਵਕਾਲਤ ਵੀ ਕੀਤੀ।

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੂਜੇ ਦੇਸ਼ਾਂ ਦੀਆਂ ਸੰਸਥਾਵਾਂ ਨਾਲ ਆਪਸੀ ਸਮਝੌਤੇ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਇਸੇ ਤਰ੍ਹਾਂ ਡਾ.ਇੰਦਰਜੀਤ ਸਿੰਘ ਨੇ ਸਰਕਾਰੀ ਸੰਸਥਾਵਾਂ ਵਿਚ ਲਾਗੂ ਹੋਈ ਜੈਮ ਖਰੀਦ ਨੀਤੀ ਦੀਆਂ ਮੁਸ਼ਕਲਾਂ ਦਾ ਹਵਾਲਾ ਦਿੱਤਾ। ਗੱਲਬਾਤ ਦੌਰਾਨ ਇਨ੍ਹਾਂ ਮੁਸ਼ਕਲਾਂ ਬਾਰੇ ਭਰਪੂਰ ਚਰਚਾ ਹੋਈ।

ਇਹ ਵੀ ਪੜ੍ਹੋ: Economic Benefits: ਪੀਏਯੂ ਦੇ ਮਾਹਿਰਾਂ ਵੱਲੋਂ ਖੁੰਬਾਂ ਦੀ ਕਾਸ਼ਤ ਦੇ ਆਰਥਿਕ ਲਾਭਾਂ ਬਾਰੇ ਚਰਚਾ

ਵਿਚਾਰ ਚਰਚਾ ਤੋਂ ਬਾਅਦ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਯੂਨੀਵਰਸਿਟੀਆਂ ਦੀ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਣ ਅਤੇ ਉਨ੍ਹਾਂ ਦੀ ਸਾਰਥਕ ਸਥਿਤੀ ਨੂੰ ਬਹਾਲ ਕਰਨ ਲਈ ਅੰਤਰ ਯੂਨੀਵਰਸਿਟੀ ਗੱਲਬਾਤ ਦੀ ਲੋੜ ਮਹਿਸੂਸ ਕੀਤੀ।

Summary in English: IAUA President had a meeting with PAU and GADVASU Experts

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters