Fertilizers: ਇਫਕੇ ਦੀਆਂ ਖਾਦਾਂ ਖੇਤੀਬਾੜੀ ਲਈ ਵਰਦਾਨ ਸਾਬਤ ਹੋ ਰਹੀਆਂ ਹਨ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘੱਟਦੇ ਹਨ, ਉੱਥੇ ਹੀ ਇਸ ਦਾ ਵਾਤਾਵਰਣ 'ਤੇ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਇਫਕੋ ਦੀਆਂ ਖਾਦਾਂ ਵਰਤਣ ਨੂੰ ਤਰਜ਼ੀਹ ਦਿੱਤੀ ਜਾਵੇ। ਇਹ ਪ੍ਰਗਟਾਵਾ ਇਫਕੋ ਦੇ ਫੀਲਡ ਅਫਸਰ ਹਿਮਾਂਸ਼ੂ ਜੈਨ ਨੇ ਕੀਤਾ।
ਤੁਹਾਨੂੰ ਦਸ ਦੇਈਏ ਕਿ ਇਫਕੋ ਦੇ ਫੀਲਡ ਅਫਸਰ ਹਿਮਾਂਸ਼ੂ ਜੈਨ ਨੇ ਪਿੰਡ ਜਲਵੇੜਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਨੋ ਯੂਰੀਆ ਦੀ ਇੱਕ ਬੋਤਲ ਇੱਕ ਬੈਗ ਦੇ ਬਰਾਬਰ ਕੰਮ ਕਰਦੀ ਹੈ ਅਤੇ ਇਸ ਦਾ ਮੁੱਲ ਵੀ ਕਾਫੀ ਘੱਟ ਹੁੰਦਾ ਹੈ।
ਉਨ੍ਹਾਂ ਕਿਹਾ ਹੈ ਕਿ ਨੈਨੋ ਖਾਦਾਂ ਦੀ ਵਰਤੋਂ ਨਾਲ ਪੌਣ ਪਾਣੀ ਵੀ ਦੂਸ਼ਿਤ ਹੋਣ ਤੋਂ ਬਚਦਾ ਹੈ। ਉਨ੍ਹਾਂ ਇਫਕੋ ਦੇ ਨੈਨੋ ਯੂਰੀਆ ਅਤੇ ਨੈਨੋ ਡੀਏਪੀ ਦਾ ਸਪੇਰਅ ਕਰਨ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ। ਇਸ ਕੈਂਪ ਵਿੱਚ ਸੀਐਸਸੀ ਦੇ ਜਿਲ੍ਹਾ ਮੈਨੇਜਰ ਗੁਰਦੀਪ ਸਿੰਘ ਅਤੇ ਸਰਪ੍ਰੀਤ ਸਿੰਘ ਨੇ ਖੇਤੀਬਾੜੀ ਨਾਲ ਸਬੰਧਤ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ : PAU ਨੂੰ ਮਿਲਿਆ ਭਾਰਤ ਦੀ Best Agricultural University ਦਾ ਦਰਜਾ
ਇਸ ਮੌਕੇ ਸਹਿਕਾਰੀ ਸਭਾ ਜਲਵੇੜਾ ਦੇ ਸਕੱਤਰ ਸ.ਰਾਜਿੰਦਰ ਸਿੰਘ, ਸਹਿਕਾਰੀ ਸਭਾ ਸੰਗਤਪੁਰਾ ਦੇ ਸਕੱਤਰ ਗੁਰਮੀਤ ਸਿੰਘ ਬਿੱਟੂ, ਮੀਤ ਪ੍ਰਧਾਨ ਇਕਬਿੰਦਰ ਸਿੰਘ, ਪਿੰਡ ਬੀਬੀਪੁਰ ਦੇ ਸਰਪੰਚ ਇੰਦਰਜੀਤ ਸਿੰਘ, ਫਾਟਕ ਮਾਜਰੀ ਪਿੰਡ ਦੇ ਸਰਪੰਚ ਸਤਨਾਮ ਸਿੰਘ ਬਾਜਵਾ, ਸਭਾ ਦੇ ਸੇਕ੍ਰੇਟਰੀ ਰਾਜਿੰਦਰ ਸਿੰਘ ਨੇ ਇਫਕੋ ਦੇ ਨੈਨੋ ਯੂਰੀਆ ਅਤੇ ਸਾਗਰੀਕਾਂ ਉਤਪਾਦ ਦੀ ਸ਼ਲਾਘਾ ਕੀਤੀ ਅਤੇ ਅਗਾਵਧੂ ਕਿਸਾਨ ਬਲਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਅਤੇ ਅਮ੍ਰਿਤਪਾਲ ਸਿੰਘ ਨੇ ਨੈਨੋ ਯੂਰੀਆ ਸਬੰਧੀ ਤਜ਼ਰਬੇ ਸਾਂਝੇ ਕੀਤੇ ਗਏ। ਇਸ ਮੌਕੇ ਇਫਕੋ ਵਲੋਂ ਤਰਲ ਜੈਵਿਕ ਖਾਦ ਦੀ ਕਿੱਟ ਮੁਫ਼ਤ ਵਿੱਚ ਵੰਡੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਅਜਨਾਲਾ ਹਲਕੇ 'ਚ 1 ਜੁਲਾਈ ਤੋਂ 1 ਲੱਖ ਬੂਟੇ ਲਗਾਉਣ ਦੀ ਮੁਹਿੰਮ: Dhaliwal
ਤੁਹਾਨੂੰ ਦੱਸ ਦੇਈਏ ਕਿ ਇਫਕੋ ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਹੈ, ਜੋ ਕਿਸਾਨਾਂ ਦੀ ਆਰਥਿਕਤਾ ਨੂੰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਉਣ ਲਈ ਇਫਕੋ ਵੱਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਨੂੰ ਫਸਲਾਂ ਦੀ ਚੰਗੀ ਪੈਦਾਵਾਰ ਮਿਲ ਸਕੇ ਅਤੇ ਵੱਡੇ ਨੁਕਸਾਨ ਨੂੰ ਬੱਚਿਆ ਜਾ ਸਕੇ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: IFFCO Fertilizers boon for crops, share spraying technology with farmers