ਕੋਰੋਨਾ ਵਿੱਚ ਜਿਨ੍ਹਾਂ ਬੱਚਿਆਂ ਦੀ ਮਾਂ ਅਤੇ ਪਿਤਾ ਦੋਹਾਂ ਦੀ ਮੌਤ ਹੋ ਗਈ ਹੈ ਸਰਕਾਰ ਉਨ੍ਹਾਂ 'ਨੂੰ ਨਿਰਭਰ ਪੈਨਸ਼ਨ ਲਗਾਏਗੀ . ਇਸਦੇ ਨਾਲ ਹੀ 21 ਸਾਲ ਦੀ ਉਮਰ ਤੱਕ ਉਨ੍ਹਾਂ ਨੂੰ ਗ੍ਰੈਜੂਏਸ਼ਨ ਹੋਣ ਤੱਕ ਸਾਰੇ ਸਰਕਾਰੀ ਅਦਾਰਿਆਂ ਵਿੱਚ ਮੁਫਤ ਸਿੱਖਿਆ ਦਿੱਤੀ ਜਾਏਗੀ।
ਇਸ ਦੇ ਲਈ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਜਿਹੇ ਬੱਚਿਆਂ ਦੀਆਂ ਸੂਚੀਆਂ ਭੇਜਣ ਲਈ ਕਿਹਾ ਹੈ ਜਿਨ੍ਹਾਂ ਨੇ ਆਪਣੀ ਮਾਂ ਅਤੇ ਪਿਤਾ ਦੋਹਾਂ ਨੂੰ ਕੋਰੋਨਾ ਵਿੱਚ ਗੁਆ ਦਿੱਤਾ ਹੈ
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਨੇ ਕਿਹਾ ਕਿ ਹੁਣ ਤੱਕ ਸਾਨੂੰ 40 ਅਜਿਹੇ ਬੱਚਿਆਂ ਦੀ ਜਾਣਕਾਰੀ ਮਿਲੀ ਹੈ ਜਿਨ੍ਹਾਂ ਦੇ ਮਾਂ ਅਤੇ ਪਿਤਾ ਦੋਵੇਂ ਕੋਰੋਨਾ ਦਾ ਸ਼ਿਕਾਰ ਹੋਏ ਹਨ। ਅਜਿਹੇ ਨਿਰਭਰ ਬੱਚਿਆਂ ਨੂੰ ਪੈਨਸ਼ਨ ਲਗਾਈ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ 21 ਸਾਲ ਦੀ ਉਮਰ ਤੱਕ ਸਰਕਾਰੀ ਸਕੂਲ ਅਤੇ ਕਾਲਜਾਂ ਵਿੱਚ ਗ੍ਰੈਜੂਏਸ਼ਨ ਹੋਣ ਤੱਕ ਮੁਫਤ ਸਿੱਖਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਾਰਟ ਰਾਸ਼ਨ ਕਾਰਡ ਅਤੇ ਸਰਬੱਤ ਸਿਹਤ ਬੀਮਾ ਕਾਰਡ ਵੀ ਬਣਾਏ ਜਾ ਰਹੇ ਹਨ। ਜਿਥੇ ਲੜਕੀਆਂ ਨਿਰਭਰ ਹਨ, ਉਥੇ ਉਨ੍ਹਾਂ ਨੂੰ ਅਸ਼ੀਰਵਾਦ ਯੋਜਨਾ ਤਹਿਤ ਵੀ ਕਵਰ ਕੀਤਾ ਜਾਵੇਗਾ।
ਵਿਪੁਲ ਉਜਵਲ ਨੇ ਦੱਸਿਆ ਕਿ 664 ਦੇ ਕਰੀਬ ਅਜਿਹੇ ਲੋਕਾਂ ਬਾਰੇ ਜਾਣਕਾਰੀ ਮਿਲੀ ਹੈ ਜੋ ਆਪਣੇ ਘਰ ਵਿਚ ਕਮਾਈ ਕਰਨ ਵਾਲੇ ਇਕੱਲੇ ਵਿਅਕਤੀ ਸਨ, ਪਰ ਕੋਰੋਨਾ ਕਾਰਨ ਉਸ ਦੀ ਮੌਤ ਹੋ ਹੋਈ ਹੈ। ਅਜਿਹੇ ਘਰਾਂ ਦੇ ਬੱਚਿਆਂ ਨੂੰ ਜਿਥੇ ਨਿਰਭਰ ਪੈਨਸ਼ਨ ਦਿੱਤੀ ਜਾਏਗੀ, ਉਹਦਾ ਹੀ ਉਨ੍ਹਾਂ ਦੀ ਮਾਂ ਨੂੰ ਵਿਧਵਾ ਪੈਨਸ਼ਨ ਅਧੀਨ ਕਵਰ ਕੀਤਾ ਜਾ ਰਿਹਾ ਹੈ। ਬਾਕੀ ਲਾਭ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾਣਗੇ ਜਿਥੇ ਉਨ੍ਹਾਂ ਦੇ ਮਾਂ ਅਤੇ ਪਿਤਾ ਦੋਵੇਂ ਨਹੀਂ ਹਨ.
ਵਿਪੁਲ ਉਜਵਲ ਨੇ ਦੱਸਿਆ ਕਿ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਜਿਨ੍ਹਾਂ ਬੱਚਿਆਂ ਦੇ ਫਾਰਮ ਸਾਡੇ ਕੋਲ ਆ ਗਏ ਹਨ ਉਨ੍ਹਾਂ ਦੀ ਪੈਨਸ਼ਨ ਲਗਾ ਦਿੱਤੀ ਗਈ ਹੈ। ਅਸੀਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਇਸ ਲਈ ਭੇਜੇ ਹਨ ਕਿ ਜੇਕਰ ਕੋਈ ਰੇਹ ਗਿਆ ਹੈ ਤਾਂ ਉਹ ਇਸ ਵਿਚ ਕਵਰ ਹੋ ਜਾਵੇ। ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਵਿਧਵਾਵਾਂ, ਬੁਢਾਪਾ ਅਤੇ ਆਸ਼ਰਿਤ ਬੱਚਿਆਂ ਨੂੰ ਮਿਲਣ ਵਾਲੀ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ। ਇਹ 1 ਅਗਸਤ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ
ਇਹ ਵੀ ਪੜ੍ਹੋ : ਖੇਤੀ ਲਈ ਬਿਜਲੀ ਨਾ ਮਿਲਣ ਕਾਰਨ ਨਾਰਾਜ਼ ਹੋਏ ਕਿਸਾਨਾਂ ਨੇ ਲਗਾਇਆ ਜਾਮ
Summary in English: In Punjab, children orphaned due to corona will get dependent pension