1. Home
  2. ਖਬਰਾਂ

KISAN MELA AT KVK RAUNI: ਗਿਆਨ-ਵਿਗਿਆਨ ਦੀ ਸਾਂਝ ਵਧਾਓ ਅਤੇ ਖੇਤੀ ਵਿਭਿੰਨਤਾ ਲਿਆਓ: ਡਾ ਬਲਵੀਰ ਸਿੰਘ

Krishi Vigyan Kendra ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ, ਗਿਆਨ ਅਤੇ ਵਿਗਿਆਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

Punjab Kisan Mela 2023: ਸਾਉਣੀ ਦੀਆਂ ਫਸਲਾਂ ਲਈ ਪੀ.ਏ.ਯੂ. ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਰੌਣੀ (ਪਟਿਆਲਾ) ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਮਾਣਯੋਗ ਡਾ. ਬਲਵੀਰ ਸਿੰਘ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਡਾ. ਬਲਵੀਰ ਸਿੰਘ ਨੇ ਕਿਸਾਨਾਂ ਨੂੰ ਕੁਦਰਤੀ ਵਿਗਿਆਨੀ ਦੱਸਦਿਆਂ ਕਿਹਾ ਕਿ ਕਿਸਾਨ ਖੇਤੀ ਪ੍ਰਧਾਨ ਸੂਬੇ ਦੀ ਰੀਡ ਦੀ ਹੱਡੀ ਹਨ। ਉਨ੍ਹਾਂ ਨੇ ਕਿਸਾਨ ਹਿਤੈਸ਼ੀ ਨੀਤੀਆਂ ਦੁਆਰਾ ਰਾਜ ਵਿੱਚ ਗੱਭੀਰ ਖੇਤੀ ਸੱਕਟ ਨੂੰ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜੋ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ਦੀ ਸੱਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਸਕੇ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਉਨ੍ਹਾਂ ਨੇ ਕਿਹਾ ਕਿ ਖੇਤੀ ਦੀ ਅਹਿਮੀਅਤ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਪੰਜਾਬ ਸਰਕਾਰ ਨੇ ਖੇਤੀਬਾੜੀ ਬਜ਼ਟ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਭੋਜਨ ਸੁਰੱਖਿਆ ਨੂੰ ਮਜ਼ਬੂਤ ਬਨਾਉਣ ਵੱਲ ਪੂਰਾ ਯੋਗਦਾਨ ਪਾ ਰਹੇ ਹਨ ਪਰ ਹੁਣ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਵੱਲ ਤਵੱਜੋਂ ਦੇਣੀ ਵੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸਤੋਂ ਇਲਾਵਾ ਉਨ੍ਹਾਂ ਨੇ ਵਿਗਿਆਨਕ ਖੇਤੀ ਅਪਨਾਉਣ ਅਤੇ ਖੇਤੀ ਵਿੱਚ ਵਿਭਿੰਨਤਾ ਲਿਆਉਣ ਲਈ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਤੇ ਜ਼ੋਰ ਦਿੱਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦੇ ਨਾਲ-ਨਾਲ ਫਲਾਂ ਅਤੇ ਫੁੱਲਾਂ ਦੀ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ। ਡਾ. ਬਲਵੀਰ ਸਿੰਘ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨੇ ਖੇਤੀ ਨੂੰ ਲੈ ਕੇ ਕਈ ਨਵੇਂ ਉਪਰਾਲੇ ਕੀਤੇ ਹਨ ਅਤੇ ਇਨ੍ਹਾਂ ਨੂੰ ਮੁੱਖ ਰੱਖਦੇ ਹੋਏ ਯੂਨੀਵਰਸਿਟੀਆਂ ਨੂੰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਸਿਹਤ ਵੱਲ ਵੀ ਤਵੱਜੋਂ ਦੇਣ ਲਈ ਪ੍ਰੇਰਿਆ ਅਤੇ ਕਿਹਾ ਕਿ ਘਰੇਲੂ ਬਗੀਚੀ ਜ਼ਰੂਰ ਲਗਾਓ ਬਲਕਿ ਉਨ੍ਹਾਂ ਨੇ ਸਕੂਲਾਂ ਵਿੱਚ ਯੂਨੀਵਰਸਿਟੀ ਦਾ ਘਰ ਬਗੀਚੀ ਮਾਡਲ ਅਪਨਾਉਣ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੇਤੀ ਸੰਬੰਧਿਤ ਜਾਣਕਾਰੀ ਵਿਗਿਆਨੀਆਂ ਤੋਂ ਕਿਸਾਨਾਂ ਤੱਕ ਪਹੁੰਚਦੀ ਕਰਨ ਲਈ ਮੀਡੀਆ ਦੇ ਰੋਲ ਨੂੰ ਅਹਿਮੀਅਤ ਦਿੱਤੀ। ਉਨ੍ਹਾਂ ਨੇ ਅਜਕਲ ਚੱਲ ਰਹੇ ਮੋਟੇ ਅਨਾਜ ਨੂੰ ਅਪਨਾਉਣ ਦੇ ਰੁਝਾਨ ਬਾਰੇ ਵੀ ਜ਼ਿਕਰ ਕੀਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਵਾਈਸ ਚਾਂਸਲਰ ਡਾ. ਸਤਿਬੀਰ ਸਿੱਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਵਿਗਿਆਨ ਦੇ ਮੇਲੇ ਹਨ ਜਿਨ੍ਹਾਂ ਵਿੱਚ ਵਿਗਿਆਨੀਆਂ ਅਤੇ ਕਿਸਾਨਾਂ ਵਿੱਚ ਗਿਆਨ ਅਤੇ ਵਿਗਿਆਨ ਦਾ ਅਦਾਨ ਪ੍ਰਦਾਨ ਹੁੰਦਾ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਕਿਸਾਨ ਮੇਲਿਆਂ ਦਾ ਉਦੇਸ਼ 'ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ' ਨੂੰ ਪੂਰਨ ਤੌਰ ਤੇ ਅਪਨਾਉਣ ਦਾ ਯਤਨ ਕਰਨ ਲਈ ਵੀ ਅਪੀਲ ਕੀਤੀ। ਇਸ ਦਾ ਮੱਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਡਾ. ਗੋਸਲ ਨੇ ਯੂਨੀਵਰਸਿਟੀ ਪ੍ਰਤੀ ਕਿਸਾਨਾਂ ਦੇ ਵਿਸ਼ਵਾਸ ਦੀ ਵੀ ਗੱਲ ਕੀਤੀ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ 'ਤੇ ਲਗਾਤਾਰ ਭਰੋਸਾ ਕਰਨ ਲਈ ਕਿਸਾਨਾਂ ਦਾ ਧੱਨਵਾਦ ਵੀ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਲਗਾਤਾਰ ਆਪਣੇ ਸੁਝਾਅ ਯੂਨੀਵਰਸਿਟੀ ਨਾਲ ਸਾਂਝੇ ਕਰਨ ਲਈ ਕਿਹਾ ਤਾਂ ਕਿ ਖੋਜ ਵਿਧੀਆਂ ਨੂੰ ਨਵੀਂ ਸੇਧ ਦਿੱਤੀ ਜਾ ਸਕੇ। ਉਨ੍ਹਾਂ ਨੇ ਸਰਕਾਰ –ਕਿਸਾਨ ਮਿਲਣੀ ਨੂੰ ਇੱਕ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਵਿੱਚ ਖੇਤੀ ਨੀਤੀ ਤਿਆਰ ਹੋਣ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੱਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਜ਼ਿਕਰ ਕਰਦਿਆਂ ਕਿਹਾ ਕਿ ਤਕਰੀਬਨ 60 ਵਰ੍ਹੇ ਪਹਿਲਾਂ ਪੰਜਾਬ ਨੇ ਖੇਤੀ ਨਾਲ ਸੂਬੇ ਨੂੰ ਖੁਸ਼ਹਾਲ ਬਣਾਇਆ ਅਤੇ ਆਮਦਨ ਦੇ ਸਾਧਨ ਵੀ ਸੁਰਜੀਤ ਕੀਤੇ। ਡਾ ਢੱਟ ਨੇ ਪੱਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ ਅਤੇ ਵਿਦੇਸ਼ਾ ਵਿੱਚ ਵੀ ਪੀਏਯੂ ਦੀਆਂ ਕਿਸਮਾਂ ਦੇ ਪ੍ਰਚਲਿਤ ਹੋਣ ਦੀ ਗੱਲ ਸਾਂਝੀ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਡਾ. ਹਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਨੇ ਪੰਜਾਬ ਸਰਕਾਰ ਦੀਆਂ ਖੇਤੀ ਸੰਬੰਧੀ ਸਕੀਮਾਂ ਬਾਰੇ ਚਾਣਨਾ ਪਾਇਆ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦਾ ਭਰੋਸਾ ਦਵਾਇਆ।ਉਹਨਾਂ ਨੇ ਖੇਤੀ ਵਿਭਿੰਨਤਾ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਵੀ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਦੱਸਦਿਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੇ ਅਮਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬਾਸਮਤੀ ਹੇਠ ਰਕਬਾ ਵਧਾਉਣ ਤੇ ਜ਼ੋਰ ਦਿੱਤਾ ਅਤੇ ਪਰਾਲੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ : Crop Residue: ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਰਾਹੀਂ ਕਿਸਾਨਾਂ ਲਈ ਬਿਹਤਰ ਖੇਤੀ ਲਾਭ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੱਘ ਬੁੱਟਰ ਨੇ ਕਿਸਾਨ ਮੇਲੇ ਤੇ ਆਏ ਹੋਏ ਸਾਰੇ ਲੋਕਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਰ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆ ਵਿੱਚ ਹਾੜੀ-ਸਾਉਣੀ ਦੇ ਮੇਲੇ ਆਯੋਜਿਤ ਕਰਦੀ ਹੈ।ਇਨ੍ਹਾਂ ਮੇਲਿਆਂ ਦਾ ਉਦੇਸ਼ ਖੇਤੀ ਲਾਗਤਾਂ ਨੂੰ ਘੱਟ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : PAU ਵੱਲੋਂ 24 ਅਤੇ 25 ਮਾਰਚ ਨੂੰ Ludhiana Kisan Mela

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਉਨ੍ਹਾਂ ਨੇ ਪੰਜਾਬ ਵਿੱਚ ਦਿਨੋ-ਦਿਨ ਘੱਟ ਰਹੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਸੰਜਮ ਨਾਲ ਪਾਣੀ ਵਰਤਣ ਦੀ ਅਪੀਲ ਕੀਤੀ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਵੱਲ ਤਵਜੋਂ ਦੇਣ ਲਈ ਕਿਹਾ।ਉਨ੍ਹਾਂ ਨੇ ਕਿਸਾਨਾਂ ਨੂੰ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਰਾਬਤਾ ਕਾਇਮ ਕਰਨ ਤੇ ਵੀ ਜ਼ੋਰ ਦਿੱਤਾ ਅਤੇ ਇੰਨਕੁਬੇਸ਼ਨ ਸੈਂਟਰ ਦਾ ਫਾਇਦਾ ਉਠਾਉਣ ਲਈ ਪ੍ਰੇਰਿਆ।ਕਿਸਾਨਾਂ ਨੂੰ ਪੰਜਾਬ ਨੂੰ ਰੰਗਲਾ ਬਣਾਉਣ ਅਤੇ ਰੇਗਿਸਤਾਨ ਨਾ ਬਣਾਉਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : Efforts to Increase Farmers' Income: ਹੁਣ ਟਮਾਟਰ ਉਤਪਾਦਾਂ ਦੇ ਨਾਲ ਗੰਨੇ ਦੇ ਰਸ ਦੀ ਹੋਵੇਗੀ ਸਟੋਰੇਜ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਅਪਰ ਨਿਰਦੇਸ਼ਕ ਸੱਚਾਰ ਡਾ. ਤੇਜਿੱਦਰ ਸਿੱਘ ਰਿਆੜ ਨੇ ਸਮਾਗਮ ਦਾ ਸੰਚਾਲਨ ਕਰਦਿਆ ਪੀਏਯੂ ਵਿਖੇ ਸਥਿਤ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਿਖਲਾਈਆਂ ਲੈਣ ਲਈ ਪ੍ਰੇਰਿਆ। ਇਸ ਮੌਕੇ ਡਾ. ਸਾਕਸ਼ੀ ਸਿਨਹਾ, ਐਸ ਡੀ ਐਮ, ਪਟਿਆਲਾ, ਅਗਾਂਹਵਧੂ ਕਿਸਾਨ ਅਤੇ ਪੀ.ਏ.ਯੂ. ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ । ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦੇ ਅਤੇ ਖੋਜ ਪ੍ਰਦਰਸ਼ਨੀਆਂ ਦਾ ਪ੍ਰੀਖਣ ਵੀ ਕੀਤਾ।

ਇਹ ਵੀ ਪੜ੍ਹੋ : Kisan Mela 2023: ਮਾਰਚ ਮਹੀਨੇ 'ਚ ਹੋਣ ਵਾਲੇ ਕਿਸਾਨ ਮੇਲਿਆਂ ਦਾ ਪੂਰਾ ਵੇਰਵਾ, ਇੱਥੇ ਕਲਿੱਕ ਕਰੋ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲੇ ਦਾ ਆਯੋਜਨ

Summary in English: Increase Knowledge Sharing And bring agricultural diversification: Dr Balveer Singh

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters