ਪੀ.ਏ.ਯੂ. ਦੇ ਖੇਤੀ ਵਿਗਿਆਨ ਵਿਭਾਗ ਲਈ ਮਾਣ ਵਾਲੀ ਗੱਲ, ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਮਿਲਿਆ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰੋਜੈਕਟ...
Good News: ਸਮੇਂ-ਸਮੇਂ 'ਤੇ ਫ਼ਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਵਿੱਚ ਮੋਹਰੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਲਈ ਅੱਜ ਵੱਡੇ ਮਾਣ ਵਾਲਾ ਪੱਲ ਹੈ। ਦਰਅਸਲ, ਪੀਏਯੂ (PAU) ਦੇ ਖੇਤੀ ਵਿਗਿਆਨ ਵਿਭਾਗ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਵਿੱਤੀ ਸਹਾਇਤਾ ਪ੍ਰੋਜੈਕਟ ਹਾਸਲ ਹੋਇਆ ਹੈ।
ਪੀ.ਏ.ਯੂ. ਦੇ ਖੇਤੀ ਵਿਗਿਆਨ ਵਿਭਾਗ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰੋਜੈਕਟ ਦੇ ਰੂਪ ਵਿੱਚ ਹਾਸਲ ਹੋਈ ਹੈ। ਦੱਸ ਦੇਈਏ ਕਿ ਪੰਜ ਸਾਲਾਂ ਦੀ ਮਿਆਦ ਲਈ ਇਹ ਪ੍ਰੋਜੈਕਟ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਗਰਾਮ ਤਹਿਤ ਹਾਸਲ ਹੋਣ ਯੋਗ ਹੋਵੇਗਾ।
ਵਿਭਾਗ ਦੇ ਮੁਖੀ ਅਤੇ ਪ੍ਰੋਜੈਕਟ ਦੇ ਪ੍ਰਮੁੱਖ ਨਿਗਰਾਨ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਵਿਭਾਗ ਵਿੱਚ ਬੁਨਿਆਦੀ ਢਾਂਚੇ ਖਾਸ ਕਰਕੇ ਪੋਸਟ ਗ੍ਰੈਜੂਏਟ ਖੋਜ ਪ੍ਰੋਗਰਾਮਾਂ ਅਤੇ ਖੋਜ ਸਹੂਲਤਾਂ ਨੂੰ ਮਜਬੂਤ ਕਰੇਗਾ।
ਇਹ ਵੀ ਪੜ੍ਹੋ : ਫਸਲਾਂ ਦੀਆਂ ਮਹੱਤਵਪੂਰਨ ਕਿਸਮਾਂ ਨੂੰ ਕੀਤਾ ਜਾਵੇਗਾ ਮੁੜ ਸੁਰਜੀਤ, ਜੈਵਿਕ ਖਾਦਾਂ ਤੇ ਖੇਤੀਬਾੜੀ ਉਤਪਾਦਾਂ ਦਾ ਹੋਵੇਗਾ ਵਿਕਾਸ
ਅੱਗੇ ਬੋਲਦਿਆਂ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰੋਜੈਕਟ ਦੇ ਫੰਡਾਂ ਦਾ ਵੱਡਾ ਹਿੱਸਾ ਵਿਗਿਆਨਕ ਯੰਤਰਾਂ ਦੀ ਖਰੀਦ ਅਤੇ ਰੱਖ-ਰਖਾਅ, ਲੈਬਾਂ ਦੇ ਨਵੀਨੀਕਰਨ ਅਤੇ ਵਿਭਾਗ ਵਿੱਚ ਖੋਜ ਸਹੂਲਤਾਂ ਨੂੰ ਵਧਾਉਣ ਲਈ ਨੈਟਵਰਕਿੰਗ ਅਤੇ ਕੰਪਿਊਟੇਸਨਲ ਸਹੂਲਤਾਂ ਦੇ ਨਿਰਮਾਣ ਲਈ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਵਿਗਿਆਨਕ ਸਮਾਜਿਕ ਜ਼ਿੰਮੇਵਾਰੀ ਅਤੇ ਉਦਯੋਗਾਂ ਨਾਲ ਸਹਿਯੋਗ ਲਈ ਫੰਡ ਅਲਾਟ ਕੀਤੇ ਗਏ ਹਨ।
ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਪ੍ਰਾਪਤੀ ’ਤੇ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਤੋਂ ਸਹਿਯੋਗ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਖੋਜ ਨੂੰ ਮਜਬੂਤੀ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ : ਛੋਟੇ-ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਦਾ ਟੀਚਾ, ਕਿਸਾਨਾਂ ਲਈ ਅੰਤਰ-ਫਸਲੀ ਪ੍ਰਣਾਲੀ ਵਿਕਸਿਤ
ਖੇਤੀਬਾੜੀ ਕਾਲਜ ਦੇ ਡੀਨ ਡਾ. ਐਮ.ਆਈ.ਐਸ. ਗਿੱਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ ਡਾ.ਸੰਦੀਪ ਬੈਂਸ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਰਜਿਸਟਰਾਰ ਡਾ. ਸੰਮੀ ਕਪੂਰ ਅਤੇ ਵਧੀਕ ਨਿਰਦੇਸ਼ਕ ਖੋਜ ਡਾ. ਪੀ.ਪੀ.ਐਸ. ਪੰਨੂ ਨੇ ਖੇਤੀ ਵਿਗਿਆਨ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Summary in English: Increased pride of PAU, Department of Agricultural Sciences received the project of the Ministry of Science and Technology