1. Home
  2. ਖਬਰਾਂ

ਵੈਟਨਰੀ ਯੂਨੀਵਰਸਿਟੀ ਵਿਖੇ ਖੁਸ਼ੀ ਅਤੇ ਖੇੜੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਗੁਰੂ ਅੰਗਦ ਦੇਵ ਵੈਟਨਰੀ ਅਤੇ University of Animal Sciences, ਲੁਧਿਆਣਾ ਵਿਖੇ 74ਵਾਂ ਆਜ਼ਾਦੀ ਦਿਹਾੜਾ ਬੜੇ ਉਤਸਾਹ ਭਰਪੂਰ ਮਾਹੌਲ ਵਿਚ ਮਨਾਇਆ ਗਿਆ।ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਰਾਸ਼ਟਰੀ ਝੰਡਾ ਫਹਿਰਾਇਆ ਅਤੇ ਨਮਨ ਕੀਤਾ।ਉਨ੍ਹਾਂ ਨੇ ਦੇਸ਼ ਭਗਤਾਂ ਅਤੇ ਸੂਰਵੀਰਾਂ ਨੂੰ ਯਾਦ ਕੀਤਾ ਜਿਨ੍ਹਾਂ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ।

KJ Staff
KJ Staff

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 74ਵਾਂ ਆਜ਼ਾਦੀ ਦਿਹਾੜਾ ਬੜੇ ਉਤਸਾਹ ਭਰਪੂਰ ਮਾਹੌਲ ਵਿਚ ਮਨਾਇਆ ਗਿਆ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਰਾਸ਼ਟਰੀ ਝੰਡਾ ਫਹਿਰਾਇਆ ਅਤੇ ਨਮਨ ਕੀਤਾ। ਉਨ੍ਹਾਂ ਨੇ ਦੇਸ਼ ਭਗਤਾਂ ਅਤੇ ਸੂਰਵੀਰਾਂ ਨੂੰ ਯਾਦ ਕੀਤਾ ਜਿਨ੍ਹਾਂ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ।

ਡਾ. ਇੰਦਰਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਸ਼ੂ ਪਾਲਣ ਖੇਤਰ ਜਿਥੇ ਖੇਤੀਬਾੜੀ ਖੇਤਰ ਵਿਚ ਅਹਿਮ ਯੋਗਦਾਨ ਦੇ ਰਿਹਾ ਹੈ ਉਥੇ ਇਹ ਕੌਮੀ ਆਰਥਿਕਤਾ ਵਿਚ ਵੀ ਵੱਡੀ ਭੂਮਿਕਾ ਨਿਭਾਉਂਦਾ ਹੈ। ਸਾਨੂੰ ਇਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਮੁਲਾਜ਼ਮਾਂ ਨੂੰ ਉਤਸਾਹਿਤ ਕੀਤਾ ਕਿ ਉਹ ਸੰਸਥਾ ਦੀ ਬਿਹਤਰੀ ਲਈ ਆਪਣਾ ਪੂਰਨ ਯੋਗਦਾਨ ਪਾਉਣ।ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਨੂੰ ਉਦਮੀ ਬਨਾਉਣ ਵਾਲੇ ਪਾਸੇ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਕਾਰੋਬਾਰ ਸਥਾਪਿਤ ਕਰਨ ਅਤੇ ਨੌਕਰੀ ਮੰਗਣ ਦੀ ਜਗ੍ਹਾ ਨੌਕਰੀ ਦੇਣ ਵਾਲੇ ਬਣਨ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਹਰ ਮੁਲਾਜ਼ਮ ਦੇ ਹਿੱਤ ਦਾ ਖਿਆਲ ਰੱਖਣਗੇ ਅਤੇ ਉਨ੍ਹਾਂ ਦੀ ਬਿਹਤਰੀ ਲਈ ਕੰਮ ਕਰਨਗੇ।ਉਨ੍ਹਾਂ ਨੇ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਨੂੰ ਇਕ ਮਹਾਨ ਸੰਸਥਾ ਵਜੋਂ ਤਸਦੀਕ ਕੀਤਾ।

ਉਪ-ਕੁਲਪਤੀ ਦੇ ਸੰਬੋਧਨ ਤੋਂ ਬਾਅਦ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਹੋਏ ਗੀਤ ਗਾ ਕੇ ਵਿਦਿਆਰਥੀਆਂ ਨੇ ਸਮਾਗਮ ਨੂੰ ਸੰਗੀਤਮਈ ਕਰ ਦਿੱਤਾ।ਆਜ਼ਾਦੀ ਦਿਵਸ ਨੂੰ ਸਮਰਪਿਤ ਇਸ ਸਮਾਰੋਹ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ, ਵਿਭਾਗ ਮੁਖੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਾਰੇ ਸਮਾਰੋਹ ਦਾ ਪ੍ਰਬੰਧ ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਅਗਵਾਈ ਵਿਚ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ।

ਲੋਕ ਸੰਪਰਕ ਦਫ਼ਤਰ
ਪਸਾਰ ਸਿੱਖਿਆ ਨਿਰਦੇਸ਼ਾਲਾ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ

Summary in English: Independence Day celebrated with joy and happiness at the Veterinary University

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters