ਕਿਸਾਨ ਪਹਿਲਾਂ ਤੋਂ ਹੀ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਪਰੇਸ਼ਾਨ ਹਨ, ਪਰ ਸਰਕਾਰ ਦੇ ਫੈਸਲੇ ਤੋਂ ਬਾਅਦ ਉਹ ਮਹਿੰਗਾਈ ਦੀ ਮਾਰ ਹੇਠਾਂ ਆ ਚੁੱਕੇ ਹਨ।
ਪਹਿਲਾ ਤੋਂ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ ਹੁਣ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਨਪੀਕੇ ਖਾਦ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ। 50 ਕਿਲੋ ਦਾ ਗੱਟਾ 1450 ਤੋਂ ਵਧਕੇ 1470 ਰੁਪਏ ਦਾ ਹੋ ਗਿਆ ਹੈ। ਡੀਏਪੀ ਅਤੇ ਪੋਟਾਸ਼ ਖਾਦਾਂ ਦੀਆਂ ਵਧੀਆਂ ਕੀਮਤਾਂ ਤੋਂ ਕਿਸਾਨ ਪਹਿਲਾਂ ਹੀ ਪਰੇਸ਼ਾਨ ਸਨ, ਹੁਣ ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਝਟਕਾ ਦਿੰਦਿਆਂ ਦੇਸ਼ 'ਚ ਸਭ ਤੋਂ ਵੱਧ ਵਰਤੀ ਜਾਂਦੀ ਐੱਨ ਪੀ ਕੇ ਖਾਦ 'ਚ 40 ਰੁਪਏ ਪ੍ਰਤੀ ਕੁਇੰਟਲ (20 ਰੁਪਏ ਪ੍ਰਤੀ ਗੱਟਾ 50 ਕਿਲੋ) ਵਾਧਾ ਕਰ ਕੇ ਕਿਸਾਨਾਂ 'ਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦਾ ਪੱਖ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮੰਨੀਏ ਤਾਂ ਖਾਦ ਕੰਪਨੀਆਂ ਨੇ ਐੱਨਪੀਕੇ ਖਾਦ ਗਰੇਡ 12:32:16 ਅਤੇ 10:26:26 ਦੀ ਕੀਮਤ 1450 ਤੋਂ 1470 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲੋਂ ਵੱਧ ਐਨਪੀਕੇ ਖਾਦ ਦੀ ਵਰਤੋਂ ਕਰਦੇ ਹਨ, ਭਾਵੇਂ ਕਿ ਪੰਜਾਬ ਦੇ ਕਿਸਾਨ ਇਸ ਖਾਦ ਦੀ ਵਰਤੋਂ ਨਾ ਮਾਤਰ ਹੀ ਕਰਦੇ ਹਨ।
ਪੰਜਾਬ ਦੇ ਕਿਸਾਨਾਂ ਨੇ ਨਵੰਬਰ 2021 'ਚ ਡੀਏਪੀ ਦੀ ਘਾਟ ਕਾਰਨ ਐਨਪੀਕੇ (ਗਰੇਡ 12:32:16) ਖਾਦ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਡੀਜ਼ਲ, ਵਧਦੀ ਮਹਿੰਗਾਈ ਦੀ ਵਜ੍ਹਾ ਕਰਕੇ ਪਹਿਲਾਂ ਹੀ ਕਿਸਾਨ ਪਰਿਵਾਰ ਆਪਣੀ ਫਸਲ ਅਤੇ ਉਪਜ ਨੂੰ ਲੈ ਕੇ ਕਾਫ਼ੀ ਚਿੰਤਤ ਸੀ। ਹੁਣ ਖਾਦਾਂ ਬੀਜ਼, ਖੇਤੀ ਦੀ ਲਾਗਤ ਵਧਣ ਦੇ ਕਾਰਨ ਕਿਸਾਨਾਂ ਨੂੰ ਦੁੱਗਣੀ ਮਾਰ ਝੱਲਣੀ ਪਵੇਗੀ ਅਤੇ ਦੂਸਰੇ ਪਾਸੇ ਕਿਸਾਨਾਂ ਨੂੰ ਫ਼ਸਲਾਂ ਦਾ ਉਚਿਤ ਮੁੱਲ ਵੀ ਨਹੀਂ ਮਿਲ ਰਿਹਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਵੱਲੋਂ ਫ਼ਸਲਾਂ ਵਿੱਚ ਸਭ ਤੋਂ ਵੱਧ ਵਰਤੀ ਜਾਂਦੀ ਡੀਏਪੀ ਖਾਦ ਦੀ ਕੀਮਤ ਵਿੱਚ ਪ੍ਰਤੀ ਗੱਟਾ 150 ਰੁਪਏ ਦਾ ਵਾਧਾ ਕੀਤਾ ਸੀ। ਪਹਿਲਾਂ 50 ਕਿਲੋ ਦੇ ਗੱਟੇ ਦੀ ਕੀਮਤ 1200 ਰੁਪਏ ਸੀ, ਜੋ ਵਧੀ ਕੀਮਤ ਤੋਂ ਬਾਅਦ 1350 ਰੁਪਏ ਹੋ ਗਈ। ਇਸ ਤੋਂ ਇਲਾਵਾ ਐਨਪੀਕੇ ਖਾਦ ਦੀ ਕੀਮਤ ਵਿੱਚ 150 ਰੁਪਏ ਪ੍ਰਤੀ ਗੱਟੇ ਦਾ ਵਾਧਾ ਕੀਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਹ ਝਟਕਾ ਬੜੇ ਹੀ ਚੁੱਪ-ਚਪੀਤੇ ਢੰਗ ਨਾਲ ਦਿੱਤਾ ਸੀ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਝਟਕਾ! ਡੀਏਪੀ ਪ੍ਰਤੀ ਗੱਟਾ 150 ਰੁਪਏ ਮਹਿੰਗਾ!
ਪੰਜਾਬ ਵਿੱਚ ਵੱਡੇ ਪੱਧਰ 'ਤੇ ਹੁੰਦੀ ਹੈ ਖਾਦ ਦੀ ਵਰਤੋਂ
ਜਿਕਰਯੋਗ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਫ਼ਸਲਾਂ ਵਿੱਚ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਪੰਜਾਬ ਵਿੱਚ ਡੀਏਪੀ ਖਾਦ ਦੀ ਸਾਲਾਨਾ 7.50 ਲੱਖ ਮੀਟਰਿਕ ਟਨ ਦੀ ਖਪਤ ਹੁੰਦੀ ਹੈ, ਜਿਸ ’ਚੋਂ 5.25 ਲੱਖ ਮੀਟਰਿਕ ਟਨ ਹਾੜ੍ਹੀ ਦੀ ਫ਼ਸਲ ’ਤੇ ਅਤੇ 2.25 ਲੱਖ ਮੀਟਰਿਕ ਟਨ ਡੀਏਪੀ ਦੀ ਖਪਤ ਸਾਉਣੀ ਦੀ ਫ਼ਸਲਾਂ ’ਤੇ ਹੁੰਦੀ ਹੈ।
ਜਿਕਰਯੋਗ ਹੈ ਕਿ ਦੇਸ਼ 'ਚ ਲਗਭਗ ਡੀਏਪੀ ਦੀ ਸਲਾਨਾ ਖਪਤ 103 ਲੱਖ ਟਨ, ਐੱਨ.ਪੀ.ਕੇ. ਖਾਦ ਦੀ 105 ਲੱਖ ਟਨ,ਪੋਟਾਸ਼ 38 ਲੱਖ ਟਨ ਅਤੇ ਯੂਰੀਆ 325 ਲੱਖ ਟਨ ਦੀ ਵਰਤੋਂ ਕੀਤੀ ਜਾਂਦੀ ਹੈ। ਜਦੋਂ ਕਿ ਸਾਲ 2019-20 ਚ ਡੀਏਪੀ ਦੀ ਖਪਤ 103.30 ਲੱਖ ਟਨ ਐੱਨ.ਪੀ.ਕੇ. ਦੀ 104.82 ਲੱਖ ਟਨ ਦੀ ਖਪਤ ਹੋਈ ਸੀ।
Summary in English: Inflation hits farmers again! An increase of Rs. Per quintal in fertilizer!