1. Home
  2. ਖਬਰਾਂ

ਕਿਸਾਨ ਗੋਸ਼ਠੀ ਦੌਰਾਨ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਜਾਣਕਾਰੀ

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਕਿਸਾਨ ਗੋਸ਼ਠੀ ਦਾ ਆਯੋਜਨ, ਕਿਸਾਨਾਂ ਨਾਲ ਮਸ਼ੀਨਰੀ ਅਤੇ ਤਕਨੀਕਾਂ ਸਾਂਝੀਆਂ।

Gurpreet Kaur Virk
Gurpreet Kaur Virk
ਕਿਸਾਨ ਗੋਸ਼ਠੀ ਦੌਰਾਨ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਜਾਣਕਾਰੀ

ਕਿਸਾਨ ਗੋਸ਼ਠੀ ਦੌਰਾਨ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਜਾਣਕਾਰੀ

Machinery and Techniques: ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਝੋਨੇ ਦੇ ਪਰਾਲੀ ਪ੍ਰਬੰਧਨ ਬਾਬਤ ਕਿਸਾਨ ਗੋਸ਼ਠੀ ਅਤੇ ਖੇਤ ਪ੍ਰਦਰਸ਼ਨੀਆਂ ਦਾ ਆਯੋਜਨ ਮਿਤੀ 3 ਨਵੰਬਰ, 2023 ਨੂੰ ਕੇ.ਵੀ.ਕੇ. ਫਾਰਮ ਵਿਖੇ ਕੀਤਾ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਗੱਲ 'ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਡਾ. ਬੌਂਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂੁਕ ਕੀਤਾ ਅਤੇ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ਼ ਕਰਣ ਲਈ ਪ੍ਰੇਰਿਆ। ਉਹਨਾਂ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬੈਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਬੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ਤੇ ਕਰਣ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ। ਇਸ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵੀ ਮਾਮੂਲੀ ਕਿਰਾਏ 'ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ।

ਡਾ. ਅਜੈਬ ਸਿੰਘ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਹਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ- ਸਰਫੇਸ ਸੀਡਰ ਤਕਨੀਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਕੱਟਰ ਦੀ ਵਰਤੋਂ ਸੰਬੰਧੀ ਅਤੇ ਰੋਟਾਵੇਟਰ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਅਤੇ ਕਣਕ ਦੀ ਬਿਜਾਈ ਬਾਬਤ ਵਿਧੀ ਪ੍ਰਦਰਸ਼ਨੀਆਂ ਵੀ ਆਯੋਜਿਤ ਕੀਤੀਆਂ।

ਇਹ ਵੀ ਪੜ੍ਹੋ: ਨਿੰਬੂ ਜਾਤੀ ਦੇ ਫਲਾਂ ਬਾਰੇ International Conference, ਵਿਗਿਆਨੀਆਂ ਨੇ ਜਿੱਤੇ ਇਨਾਮ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ ਵਿਗਿਆਨ ਦੇ ਮਾਹਿਰ, ਡਾ. ਗੁਰਪ੍ਰਤਾਪ ਸਿੰਘ ਨੇ ਕਣਕ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਸ਼੍ਰੀਮਤੀ ਸੁਨੀਤਾ, ਪ੍ਰੋਗਰਾਮ ਸਹਾਇਕ ( ਲੈਬ ਤਕਨੀਸ਼ੀਅਨ) ਵੱਲੋਂ ਇਸ ਮੌਕੇ ਮਿੱਟੀ ਪਰਖ ਮੁਹਿੰਮ ਤਹਿਤ ਕਿਸਾਨਾਂ ਦੇ ਖੇਤਾਂ ਤੇ ਮਿੱਟੀ ਦੇ ਨਮੂਣੇ ਵੀ ਲਏ ਗਏ।

ਇਸ ਕਿਸਾਨ ਗੋਸ਼ਠੀ ਦੌਰਾਨ ਇਲਾਕੇ ਦੇ ਪਿੰਡਾਂ ਤੋਂ ਅਗਾਂਹਵਧੂ ਕਿਸਾਨ- ਸ਼੍ਰੀ ਜਸਪਾਲ ਸਿੰਘ ਤੇ ਸ਼੍ਰੀ ਗੁਰਬਖਸ਼ ਸਿੰਘ, ਪਿੰਡ ਖਾਨਪੁਰ, ਸਰਪੰਚ ਸ਼੍ਰੀ ਅੱਛਰਜੀਤ ਸਿੰਘ ਤੇ ਸ਼੍ਰੀ ਜਸਵਿੰਦਰ ਸਿੰਘ, ਪਿੰਡ ਨਡਾਲੋਂ, ਸ਼੍ਰੀ ਸੰਦੀਪ ਸਿੰਘ ਤੇ ਸ਼੍ਰੀ ਮਨਜਿੰਦਰ ਸਿੰਘ, ਪਿੰਡ ਪੰਡੋਰੀ ਗੰਗਾ ਸਿੰਘ, ਸ਼੍ਰੀ ਕੁਲਜੀਤ ਸਿੰਘ, ਪਿੰਡ ਕਹਾਰਪੁਰ, ਸ਼੍ਰੀ ਸੰਤ ਸਿੰਘ, ਪਿੰਡ ਹੱਲੂਵਾਲ, ਸ਼੍ਰੀ ਸਤਵੀਰ ਸਿੰਘ, ਪਿੰਡ ਘੁਮਿਆਲਾ, ਸ਼੍ਰੀ ਮਲਕੀਤ ਸਿੰਘ, ਪਿੰਡ ਬੂੜੋਬਾੜੀ, ਸ਼੍ਰੀ ਸੁਰਜੀਤ ਸਿੰਘ, ਪਿੰਡ ਚੱਗਰਾਂ, ਸ਼੍ਰੀ ਅਜੀਤ ਸਿੰਘ, ਪਿੰਡ ਮੋਨਾ ਖੁਰਦ, ਸ਼੍ਰੀ ਸੁਖਜਿੰਦਰ ਸਿੰਘ, ਪਿੰਡ ਗੁੱਜਰਪੁਰ, ਸ਼੍ਰੀ ਜਸਕਮਲਜੀਤ ਸਿੰਘ, ਪਿੰਡ ਅੱਛਰਵਾਲ, ਸ਼੍ਰੀ ਬਹਾਦਰ ਸਿੰਘ, ਪਿੰਡ ਮਹਿਤਾਬਪੁਰ ਅਤੇ ਸ਼੍ਰੀ ਜਸਵਿੰਦਰ ਸਿੰਘ, ਪਿੰਡ ਰਾਮਪੁਰ ਉਚੇਚੇ ਤੌਰ ਤੇ ਮੌਜੂਦ ਸਨ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Information about machinery and techniques during Kisan Gosthi

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters