1. Home
  2. ਖਬਰਾਂ

KISAN ANDOLAN-2: ਕਿਸਾਨ ਅੰਦੋਲਨ 2.0 ਲਈ ਪ੍ਰਸ਼ਾਸਨ ਦੇ ਸਖ਼ਤ ਪ੍ਰਬੰਧ, ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ, Punjab-Haryana-Delhi Border 'ਤੇ ਅਜਿਹੇ ਹਾਲਾਤ

Kisan Andolan 2.0 ਦੀ ਦਸਤਕ ਸ਼ੁਰੂ ਹੋ ਗਈ ਹੈ। ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਦਿੱਲੀ ਦਾ ਘਿਰਾਓ ਕਰਨ ਤੋਂ ਰੋਕਣ ਲਈ ਹਰਿਆਣਾ ਅਤੇ ਪੰਜਾਬ ਨਾਲ ਲੱਗਦੀ ਸਿੰਘੂ ਸਰਹੱਦ 'ਤੇ ਕੰਡਿਆਲੀ ਤਾਰ ਲ ਗਾ ਦਿੱਤੀ ਗਈ ਹੈ। ਇਨ੍ਹਾਂ ਹੀ ਨਹੀਂ ਪ੍ਰਸ਼ਾਸਨ ਵੱਲੋਂ ਸੜਕਾਂ 'ਤੇ ਸੀਮਿੰਟ ਦੇ ਬੈਰੀਕੇਡ ਲੱਗੇ ਹੋਏ ਹਨ। ਦਿੱਲੀ ਦੇ ਗਾਜ਼ੀਪੁਰ ਟਿੱਕਰੀ ਅਤੇ ਸਿੰਧੂ ਬਾਰਡਰ 'ਤੇ ਵੀ ਦਿੱਲੀ ਪੁਲਿਸ ਇਤਿਹਾਸ ਵਾਂਗ ਤਿਆਰੀਆਂ ਕਰ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।

Gurpreet Kaur Virk
Gurpreet Kaur Virk
ਦਿੱਲੀ-ਹਰਿਆਣਾ 'ਚ ਧਾਰਾ 144 ਲਾਗੂ

ਦਿੱਲੀ-ਹਰਿਆਣਾ 'ਚ ਧਾਰਾ 144 ਲਾਗੂ

Farmer Protest: ਕਿਸਾਨਾਂ ਨੇ ਆਪਣੀਆਂ ਮੰਗਾਂ ਲਈ 13 ਫਰਵਰੀ 2024 ਨੂੰ 'ਦਿੱਲੀ ਚਲੋ' ਮਾਰਚ ਦਾ ਐਲਾਨ ਕੀਤਾ ਹੈ। ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਸਮੇਤ ਕਈ ਰਾਜਾਂ ਤੋਂ ਕਿਸਾਨ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ ਇਸ ਅੰਦੋਲਨ ਵਿੱਚ ਸ਼ਾਮਲ ਨਹੀਂ ਹੈ। ਪਰ ਫਿਰ ਵੀ ਕਿਸਾਨਾਂ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਪੁਲਿਸ ਅਤੇ ਪ੍ਰਸ਼ਾਸਨ ਕੋਈ ਵੀ ਖਤਰਾ ਮੁੱਲ ਲੈਣ ਦੇ ਮੂਡ ਵਿੱਚ ਨਹੀਂ ਹੈ।

ਇਸ ਕਾਰਨ ਦਿੱਲੀ ਅਤੇ ਹਰਿਆਣਾ ਪੁਲਿਸ ਨੇ ਸਰਹੱਦਾਂ 'ਤੇ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਹਰਿਆਣਾ ਪੁਲਿਸ ਨੇ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਸਰਹੱਦ 'ਤੇ ਛਾਉਣੀ ਕਾਇਮ ਕਰ ਦਿੱਤੀ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਕਿਸਾਨਾਂ ਦਾ ਦਹਾੜ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ, ਕਿਸਾਨਾਂ ਨੇ 13 ਫਰਵਰੀ ਨੂੰ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਕਿਸਾਨ ਅੰਦੋਲਨ ਹੋ ਸਕਦਾ ਹੈ। ਇਸ ਕਾਰਨ ਦਿੱਲੀ ਪੁਲਿਸ ਨੇ ਦਿੱਲੀ ਨਾਲ ਲੱਗਦੇ ਸੂਬਿਆਂ ਜਿਵੇਂ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਪੁਲਿਸ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੀਆਂ ਸਰਹੱਦਾਂ 'ਤੇ 5000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜੇਕਰ ਦੇਖਿਆ ਜਾਵੇ ਤਾਂ ਹਰਿਆਣਾ ਪੁਲਿਸ ਨੇ ਵੀ ਪੰਜਾਬ-ਹਰਿਆਣਾ ਬਾਰਡਰ 'ਤੇ ਆਪਣੀ ਸੁਰੱਖਿਆ ਵਧਾ ਦਿੱਤੀ ਹੈ, ਤਾਂ ਜੋ 2020 ਦੇ ਕਿਸਾਨ ਅੰਦੋਲਨ ਦੀ ਸਥਿਤੀ ਦੁਬਾਰਾ ਨਾ ਪੈਦਾ ਹੋਵੇ।

ਪ੍ਰਸ਼ਾਸਨ ਵੱਲੋਂ ਪ੍ਰਬੰਧ

ਕਿਸਾਨਾਂ ਨੂੰ ਦਿੱਲੀ ਦਾ ਘਿਰਾਓ ਕਰਨ ਤੋਂ ਰੋਕਣ ਲਈ ਹਰਿਆਣਾ ਅਤੇ ਪੰਜਾਬ ਨਾਲ ਲੱਗਦੀ ਸਿੰਘੂ ਸਰਹੱਦ 'ਤੇ ਕੰਡਿਆਲੀ ਤਾਰ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸੜਕਾਂ 'ਤੇ ਸੀਮਿੰਟ ਦੇ ਬੈਰੀਕੇਡ ਲਗਾ ਦਿੱਤੇ ਹਨ। ਦਿੱਲੀ ਦੇ ਗਾਜ਼ੀਪੁਰ ਟਿੱਕਰੀ ਅਤੇ ਸਿੰਧੂ ਬਾਰਡਰ 'ਤੇ ਵੀ ਪੁਲਿਸ ਫੋਰਸ ਇਤਿਹਾਸ ਵਾਂਗ ਤਿਆਰੀਆਂ ਕਰ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਗਾਜ਼ੀਪੁਰ ਸਰਹੱਦ 'ਤੇ ਪੁਲਿਸ ਦੀਆਂ ਗੱਡੀਆਂ ਅਤੇ ਬੈਰੀਕੇਡ ਲਗਾਏ ਗਏ ਹਨ। ਇਸ ਦੇ ਨਾਲ ਹੀ ਸੀਸੀਟੀਵੀ ਅਤੇ ਲਾਊਡ ਸਪੀਕਰ ਵੀ ਲਗਾਏ ਜਾ ਰਹੇ ਹਨ, ਤਾਂ ਜੋ 2020 ਦੇ ਕਿਸਾਨ ਅੰਦੋਲਨ ਦੀ ਸਥਿਤੀ ਨੂੰ ਦੁਬਾਰਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਦਿੱਲੀ-ਹਰਿਆਣਾ 'ਚ ਧਾਰਾ 144 ਲਾਗੂ

ਕਿਸਾਨਾਂ ਦੇ ਦਿੱਲੀ ਕੂਚ ਕਰਨ ਦੇ ਐਲਾਨ ਕਾਰਨ ਪੁਲਿਸ ਪ੍ਰਸ਼ਾਸਨ ਅਲਰਟ ਮੋਡ 'ਤੇ ਹੈ। ਨਾ ਸਿਰਫ ਦਿੱਲੀ ਸਗੋਂ ਝੱਜਰ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਟਿੱਕਰੀ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਭਾਰੀ ਲੋਹੇ ਅਤੇ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਰੇਵਾੜੀ ਵਿੱਚ ਵੀ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਗੁਰੂਗ੍ਰਾਮ ਅਤੇ ਨੂਹ ਦੇ ਉੱਚ ਪੁਲਿਸ ਅਧਿਕਾਰੀ ਵੀ ਸਥਿਤੀ 'ਤੇ ਨਜ਼ਰ ਰੱਖ ਹੋਏ ਹਨ। ਕੇ.ਐੱਮ.ਪੀ (KMP) 'ਤੇ ਗਸ਼ਤ ਵਧਾ ਦਿੱਤੀ ਗਈ ਹੈ। ਜੇਕਰ ਲੋੜ ਪਈ ਤਾਂ ਟ੍ਰੈਫਿਕ ਪੁਲਸ ਅੱਜ ਗੁਰੂਗ੍ਰਾਮ 'ਚ ਹੁਕਮ ਜਾਰੀ ਕਰ ਸਕਦੀ ਹੈ।

ਇਹ ਵੀ ਪੜ੍ਹੋ: 13 ਫਰਵਰੀ ਦੇ Kisan Andolan-2 ਲਈ ਹੋਇਆ ਵੱਡਾ ਏਕਾ, ਦੇਸ਼ ਦੀਆਂ ਸੈਂਕੜੇ ਦੇ ਕਰੀਬ ਸੰਘਰਸ਼ੀ ਜਥੇਬੰਦੀਆਂ ਨੇ ਇਕੱਠਿਆਂ ਹੋ ਕੀਤਾ "Kisan Majdoor Morcha" ਗਠਿਤ

13 ਫਰਵਰੀ ਨੂੰ ਕਿਸਾਨ ਅੰਦੋਲਨ 2.0

ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨ ਨੂੰ ਲੈ ਕੇ 13 ਫਰਵਰੀ 2024 ਨੂੰ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ, ਜਿਸ ਦੇ ਲਈ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਦਾ ਐਲਾਨ ਕੀਤਾ ਹੈ। ਇਸ ਮਾਰਚ ਵਿੱਚ 200 ਤੋਂ ਵੱਧ ਕਿਸਾਨ ਯੂਨੀਅਨਾਂ ਸ਼ਾਮਲ ਹੋਣ ਦਾ ਅਨੁਮਾਨ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਦਿੱਲੀ ਦੀਆਂ ਸਰਹੱਦਾਂ ਨੂੰ ਇਕ ਵਾਰ ਫਿਰ ਸੀਲ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਯੂਨੀਅਨ ਦਿੱਲੀ ਵਿੱਚ ਦਾਖਲ ਨਾ ਹੋ ਸਕਣ।

ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ-ਐਨਸੀਆਰ ਖੇਤਰਾਂ ਵਿੱਚ ਕਿਸਾਨਾਂ ਨੂੰ ਰੋਕਣ ਲਈ ਨੋਇਡਾ ਪੁਲਿਸ ਅਤੇ ਦਿੱਲੀ ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ ਸਨ। ਅਜਿਹਾ ਉਦੋਂ ਹੋਇਆ ਜਦੋਂ ਗ੍ਰੇਟਰ ਨੋਇਡਾ ਦੇ ਲਗਭਗ 100 ਪਿੰਡਾਂ ਦੇ ਹਜ਼ਾਰਾਂ ਕਿਸਾਨਾਂ ਨੇ ਸੜਕ 'ਤੇ ਪ੍ਰਦਰਸ਼ਨ ਕੀਤਾ ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਮੈਂਬਰਾਂ ਨੇ ਸਥਾਨਕ ਅਥਾਰਟੀ ਦਫਤਰ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ।

ਕੀ ਹਨ ਮੰਗਾਂ?

ਕਿਸਾਨਾਂ ਨੇ ਪੂਰੇ ਦੇਸ਼ ਲਈ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਐਮ ਐਸ ਪੀ ਗਰੰਟੀ ਕਨੂੰਨ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਗੰਨੇ ਦਾ ਅਫ਼ ਆਰ ਪੀ ਅਤੇ ਐਸ ਏ ਪੀ ਤਹਿ ਕਰਵਾਉਣਾ, ਕਿਸਾਨਾਂ ਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਲਖੀਮਪੁਰ ਖੀਰੀ ਕਤਲਕਾਂਡ ਦਾ ਇੰਨਸਾਫ਼ ਲੈਣਾ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ, ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣਾ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਕੱਢਣ, ਫ਼ਸਲ ਬੀਮਾ ਯੋਜਨਾ ਲਾਗੂ ਕਰਵਾਉਣ, ਭੂਮੀ ਗ੍ਰਹਿਣ ਕਾਨੂੰਨ ਨੂੰ 2013 ਵਾਲੇ ਸਰੂਪ ਵਿੱਚ ਲਾਗੂ ਕਰਵਾਉਣਾ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਮਿਹਨਤਾਨਾ 700 ਰੁਪਏ ਕਰਨ, ਬੀਜ਼ਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਨਕਲੀ ਖੇਤੀ ਕੀਟਨਾਸ਼ਕ ਅਤੇ ਹੋਰ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ, ਆਦਿਵਾਸੀਆਂ ਦੇ ਅਧਿਕਾਰਾਂ ਦੇ ਹਮਲੇ ਬੰਦ ਕਰਕੇ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਅੰਦੋਲਨ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ

ਤੁਹਾਨੂੰ ਦੱਸ ਦੇਈਏ ਕਿ 8 ਫਰਵਰੀ 2024 ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਨੇ ਕਿਹਾ ਸੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਮੰਗਾਂ ’ਤੇ ਵਿਚਾਰ ਕਰਨ ਲਈ 13 ਤੋਂ ਪਹਿਲਾਂ ਇੱਕ ਹੋਰ ਮੀਟਿੰਗ ਕਰਨਗੇ।

Summary in English: KISAN ANDOLAN-2: Strong administrative arrangements for Kisan Andolan 2.0, Situation like this on Punjab-Haryana-Delhi Border, Section 144 implemented with tight security

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters