Kisan Meeting: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵੀਟ ਆਡੀਟੋਰੀਅਮ ਵਿਖੇ ਕਿਸਾਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਵੱਲੋਂ ਕੀਤੀ ਗਈ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਡਾ. ਗੁਰਮੀਤ ਸਿੰਘ ਬੁੱਟਰ, ਡਾ. ਤੇਜਿੰਦਰ ਸਿੰਘ ਰਿਆੜ ਅਤੇ ਡਾ. ਜੀ.ਪੀ.ਐਸ. ਸੋਢੀ ਮੰਚ 'ਤੇ ਹਾਜ਼ਰ ਸਨ।
ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਅਧਿਕਾਰੀ ਅਤੇ ਮਾਹਿਰ, ਜ਼ਿਲ੍ਹਾ ਪਸਾਰ ਅਫ਼ਸਰ, ਖੇਤੀਬਾੜੀ ਵਿਭਾਗ ਦੇ ਫਲ ਅਤੇ ਸਬਜ਼ੀ ਵਿਗਿਆਨੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
ਇਸ ਮੌਕੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੀਏਯੂ ਖੇਤੀ ਵਿਭਿੰਨਤਾ ਲਈ ਲਗਾਤਾਰ ਖੋਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀਏਯੂ ਸੂਬੇ ਨੂੰ ਵਾਤਾਵਰਨ ਪੱਖੀ ਟਿਕਾਊ ਖੇਤੀ ਨਾਲ ਜੋੜ ਕੇ ਕਿਸਾਨ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਕਿਸਾਨ ਕਮੇਟੀ ਅਤੇ ਸਬਜ਼ੀਆਂ ਤੇ ਫਲ ਉਤਪਾਦਕਾਂ ਦੀ ਇਹ ਮੀਟਿੰਗ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : June-July 'ਚ ਹੋਣ ਜਾ ਰਹੇ ਹਨ ਡੇਅਰੀ ਸਿਖਲਾਈ ਕੋਰਸ, 28 ਜੂਨ ਨੂੰ ਹੋਵੇਗਾ Interview
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦੀਆਂ ਤਬਦੀਲੀਆਂ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਮੰਡੀਕਰਨ ਆਦਿ ਪਹਿਲੂਆਂ ਬਾਰੇ ਪਹਿਲਾਂ ਹੀ ਸੋਚਣ ਦੀ ਲੋੜ ਹੈ। ਇਸ ਸਬੰਧੀ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਜਾ ਰਹੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਦਾ ਜ਼ਿਕਰ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਦੇ ਸੁਝਾਵਾਂ ਨੂੰ ਬਹੁਤ ਮਹੱਤਵਪੂਰਨ ਦੱਸਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾਇਰੈਕਟਰ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ। ਡਾ: ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਕੰਮਾਂ ਦਾ ਵੇਰਵਾ ਵੀ ਦਿੱਤਾ।
ਇਹ ਵੀ ਪੜ੍ਹੋ : KVK Hoshiarpur ਵਿਖੇ Dairy Farming ਸਬੰਧੀ ਸਿਖਲਾਈ ਕੋਰਸ ਦਾ ਪ੍ਰਬੰਧ
ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ ਢੱਟ ਨੇ ਫਲਾਂ ਅਤੇ ਸਬਜ਼ੀਆਂ ਦੇ ਸਬੰਧ ਵਿੱਚ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਨਵੀਆਂ ਕਿਸਮਾਂ ਦੇ ਨਾਲ-ਨਾਲ ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਦਾ ਜ਼ਿਕਰ ਕੀਤਾ। ਡਾ. ਢੱਟ ਨੇ ਕਿਹਾ ਕਿ ਯੂਨੀਵਰਸਿਟੀ ਫਲਾਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਵੀ ਲਗਾਤਾਰ ਖੋਜ ਕਰ ਰਹੀ ਹੈ।
ਸਮਾਗਮ ਦਾ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵੱਖ-ਵੱਖ ਖੇਤਰਾਂ ਵਿੱਚ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਗਏ ਖੇਤੀ ਸਾਹਿਤ ਦਾ ਹਵਾਲਾ ਦਿੱਤਾ। ਡਾ. ਰਿਆੜ ਨੇ ਕਿਹਾ ਕਿ ਪੀ.ਏ.ਯੂ. ਦਾ ਉਦੇਸ਼ ਕਿਸਾਨਾਂ ਤੱਕ ਨਵੀਂ ਅਤੇ ਉਸਾਰੂ ਖੇਤੀ ਜਾਣਕਾਰੀ ਮੁਹੱਈਆ ਕਰਾਉਣਾ ਹੈ।
ਇਹ ਵੀ ਪੜ੍ਹੋ : ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਰਕਾਰੀ ਭਰਤੀ ਪ੍ਰਕਿਰਿਆ 'ਚ ਮਾਰੀਆਂ ਮੱਲਾਂ
ਅੰਤ ਵਿੱਚ ਡਾ. ਜੀਪੀਐਸ ਸੋਢੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਮੀਟਿੰਗ ਦੌਰਾਨ ਮਾਹਿਰਾਂ ਅਤੇ ਕਿਸਾਨਾਂ ਨੇ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਢੁਕਵੀਆਂ ਕਿਸਮਾਂ, ਉਤਪਾਦਨ ਤਕਨੀਕ, ਕੀੜਿਆਂ ਅਤੇ ਬਿਮਾਰੀਆਂ, ਸੁਰੱਖਿਅਤ ਕਾਸ਼ਤ ਦੇ ਤਰੀਕਿਆਂ ਅਤੇ ਬਾਗਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਫਲਾਂ ਅਤੇ ਸਬਜ਼ੀਆਂ ਦੀ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਮੁੱਦੇ 'ਤੇ ਚਰਚਾ ਕੀਤੀ ਗਈ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: Kisan Committee Meeting: New types of fruits and vegetables mentioned in the meeting