Agri News: ਜੇਕਰ ਤੁਸੀਂ ਵੀ ਖੇਤੀ ਦੀ ਆਧੁਨਿਕ ਤਕਨੀਕ ਯਾਨੀ ਸਮਾਰਟ ਫਾਰਮਿੰਗ (Smart Farming) ਨੂੰ ਚੰਗੀ ਤਰ੍ਹਾਂ ਨਾਲ ਸਮਝਣਾ ਚਾਹੁੰਦੇ ਹੋ, ਤਾਂ ਤੁਹਾਨੂੰ ਪੂਸਾ ਕ੍ਰਿਸ਼ੀ ਵਿਗਿਆਨ ਮੇਲੇ (Pusa Krishi Vigyan Mela) ਵਿੱਚ ਜ਼ਰੂਰ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਨੇ ਕਿਸਾਨੀ ਨਾਲ ਆਪਣੇ 60 ਸਾਲ ਪੁਰਾਣੇ ਖੇਤੀ ਸਬੰਧ ਨੂੰ ਕਾਇਮ ਰੱਖਦੇ ਹੋਏ ਮਾਰਚ 2023 (March 2023) ਵਿੱਚ ਹੋਣ ਵਾਲੇ 7 ਕਿਸਾਨ ਮੇਲਿਆਂ ਦੀ ਲੜੀ ਅੰਮ੍ਰਿਤਸਰ ਦੇ ਨਾਗ ਕਲਾਂ ਜਹਾਂਗੀਰ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।
ਪੂਸਾ ਕ੍ਰਿਸ਼ੀ ਵਿਗਿਆਨ ਮੇਲਾ
ਹਰ ਸਾਲ, ਕ੍ਰਿਸ਼ੀ ਵਿਗਿਆਨ ਮੇਲਾ ਭਾਰਤੀ ਖੇਤੀਬਾੜੀ ਖੋਜ ਸੰਸਥਾ ਪੂਸਾ (ICAR) ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ (IARI) ਦੁਆਰਾ ਆਯੋਜਿਤ ਕੀਤਾ ਜਾਂਦਾ ਹੈ, ਜਿਸਦੀ ਦੇਸ਼ ਭਰ ਦੇ ਕਿਸਾਨ ਉਡੀਕ ਕਰਦੇ ਹਨ। ਅਜਿਹੀ ਸਥਿਤੀ ਵਿੱਚ ਇਸ ਤਿੰਨ ਰੋਜ਼ਾ ਮੇਲੇ ਦੇ ਆਯੋਜਨ ਲਈ ਸਿਰਫ਼ ਇੱਕ ਦਿਨ ਦਾ ਸਮਾਂ ਬਚਿਆ ਹੈ। ਜੀ ਹਾਂ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ 2 ਮਾਰਚ ਨੂੰ ਇਸ ਮੇਲੇ ਦਾ ਉਦਘਾਟਨ ਕਰਨ ਜਾ ਰਹੇ ਹਨ।
ਪੂਸਾ ਕ੍ਰਿਸ਼ੀ ਵਿਗਿਆਨ ਮੇਲਾ 2023 ਸ਼੍ਰੀ ਅੰਨ ਥੀਮ 'ਤੇ ਆਧਾਰਿਤ
ਪੂਸਾ ਕ੍ਰਿਸ਼ੀ ਵਿਗਿਆਨ ਮੇਲਾ 2023, 2 ਤੋਂ 4 ਮਾਰਚ 2023 ਤੱਕ ਮੇਲਾ ਮੈਦਾਨ ਪੂਸਾ, ਦਿੱਲੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਵਾਰ ਪੂਸਾ ਕ੍ਰਿਸ਼ੀ ਵਿਗਿਆਨ ਮੇਲਾ ਮੁੱਖ ਤੌਰ 'ਤੇ "ਸ਼੍ਰੀ ਅੰਨ (ਮੋਟੇ ਅਨਾਜ) ਦੁਆਰਾ ਪੋਸ਼ਣ, ਭੋਜਨ ਅਤੇ ਵਾਤਾਵਰਣ ਸੁਰੱਖਿਆ" ਵਿਸ਼ੇ 'ਤੇ ਅਧਾਰਤ ਹੋਵੇਗਾ।
ਕਿਸਾਨਾਂ ਦੀ ਹਰ ਸਮੱਸਿਆ ਦਾ ਮਿਲੇਗਾ ਹੱਲ
ਪੂਸਾ ਮੇਲੇ ਵਿੱਚ ਨਾ ਸਿਰਫ਼ ਸੰਸਥਾ ਵੱਲੋਂ ਵਿਕਸਤ ਵੱਖ-ਵੱਖ ਫ਼ਸਲਾਂ ਦੇ ਉੱਨਤ ਪ੍ਰਮਾਣਿਤ ਬੀਜ ਘੱਟ ਕੀਮਤ 'ਤੇ ਉਪਲਬਧ ਕਰਵਾਏ ਜਾਂਦੇ ਹਨ, ਸਗੋਂ ਕਿਸਾਨਾਂ ਨੂੰ ਖੇਤੀ ਅਤੇ ਸਬੰਧਤ ਖੇਤਰਾਂ ਵਿੱਚ ਨਵੀਆਂ ਤਕਨੀਕਾਂ ਤੋਂ ਜਾਣੂ ਵੀ ਕਰਵਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤੀ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਖੇਤੀ ਵਿਗਿਆਨੀਆਂ ਵੱਲੋਂ ਕੀਤਾ ਜਾਂਦਾ ਹੈ।
ਪੀਏਯੂ ਕਿਸਾਨ ਮੇਲਿਆਂ ਦਾ ਆਗਾਜ਼
ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਲੜੀ ਨੂੰ ਅੱਗੇ ਤੋਰਦਿਆਂ ਪੀਏਯੂ (PAU) ਨੇ ਮਾਰਚ 'ਚ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕੀਤਾ ਹੈ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮੇਲੇ 2 ਮਾਰਚ ਤੋਂ ਸ਼ੁਰੂ ਹੋ ਕੇ 25 ਮਾਰਚ ਤੱਕ ਚੱਲਣਗੇ। ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਨਾਗ ਕਲਾਂ ਜਹਾਂਗੀਰ ਤੋਂ ਹੋ ਰਹੀ ਹੈ। ਇਨ੍ਹਾਂ ਮੇਲਿਆਂ ਬਾਰੇ ਹੋਰ ਜਾਣਨ ਲਈ ਹੇਠਾਂ ਦਿੱਤੇ ਸਫ਼ਰਨਾਮੇ ਨੂੰ ਪੜ੍ਹੋ।
ਇਹ ਵੀ ਪੜ੍ਹੋ : PUNJAB KISAN MELA 2023: ਮਾਰਚ 'ਚ ਇਨ੍ਹਾਂ ਥਾਵਾਂ 'ਤੇ ਹੋਣਗੇ "ਕਿਸਾਨ ਮੇਲੇ", ਦੇਖੋ ਪ੍ਰੋਗਰਾਮਾਂ ਦੀ ਸੂਚੀ
ਸਾਂਝੇ ਕੀਤੇ ਗਏ ਸਫ਼ਰਨਾਮੇ ਦੇ ਅਨੁਸਾਰ:
● ਲੜੀ ਦੀ ਸ਼ੁਰੂਆਤ 2 ਮਾਰਚ ਨੂੰ ਨਾਗ ਕਲਾਂ ਜਹਾਂਗੀਰ, ਅੰਮ੍ਰਿਤਸਰ ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ।
● ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ 'ਚ ਕਿਸਾਨ ਮੇਲੇ ਦਾ ਪ੍ਰਬੰਧ ਕੀਤਾ ਗਿਆ ਹੈ।
● 10 ਮਾਰਚ ਨੂੰ ਗੁਰਦਾਸਪੁਰ ਵਿਖੇ ਕਿਸਾਨ ਮੇਲੇ ਦਾ ਆਯੋਜਨ।
● 14 ਮਾਰਚ ਨੂੰ ਫਰੀਦਕੋਟ ਵਿਖੇ ਕਿਸਾਨ ਮੇਲੇ ਦਾ ਪ੍ਰਬੰਧ।
● ਰੌਣੀ, ਪਟਿਆਲਾ ਅਤੇ ਬਠਿੰਡਾ ਵਿਖੇ ਕਿਸਾਨ ਮੇਲੇ ਕ੍ਰਮਵਾਰ 16 ਅਤੇ 21 ਮਾਰਚ ਨੂੰ ਕਰਵਾਏ ਜਾਣਗੇ।
● ਪੀਏਯੂ, ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 24 ਅਤੇ 25 ਮਾਰਚ ਨੂੰ ਹੋਣ ਵਾਲਾ ਹੈ।
Summary in English: Kisan Mela 2023: Full details of Kisan Melas to be held in March Month, click here