1. Home
  2. ਖਬਰਾਂ

ਪੰਜਾਬ ਦੇ Krishi Vigyan Kendra ਵੱਲੋਂ Awareness Camp ਅਤੇ Kisan Mela

ਪਰਾਲੀ ਦੀ ਵਿਆਪਕ ਰੋਕਥਾਮ ਲਈ ਪੰਜਾਬ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ।

Gurpreet Kaur Virk
Gurpreet Kaur Virk
ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

Management of Crop Residues: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਡੇਲੂਆਣਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਿਪਟੀ ਡਾਇਰੈਕਟਰ, ਗੁਰਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਜਿਸ ‘ਚ ਲਗਭਗ 55 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਕੈਂਪ ਦੀ ਸ਼ੁਰੂਆਤ ਵਿੱਚ ਇੰਜ ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿਚ ਦੱਸਿਆ। ਇਸ ਕੈਂਪ ਦੇ ਅੰਤ ਵਿੱਚ ਸ਼ਾਮਿਲ ਹੋਏ ਕਿਸਾਨਾਂ ਵਲੋਂ ਪਰਾਲੀ ਦੀ ਸਾਂਭ-ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸਬੰਧੀ ਕਾਫ਼ੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ 'ਤੇ ਜਵਾਬ ਦਿੱਤੇ ਗਏ।

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਿਤੀ 16 ਅਕਤੂਬਰ, 2023 ਨੂੰ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਪਿੰਡ ਟੋਡਰਪੁਰ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨਾਲ ਰੂਬਰੂ ਹੁੰਦਿਆਂ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਸਮੂਹ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਜਿਹਨਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਨੂੰ ਬਖੂਬੀ ਅਪਣਾਇਆ ਸੀ ਅਤੇ ਉਹਨਾਂ ਨੇ ਹਾਜਿਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੇ ਇਸ ਪਵਿੱਤਰ ਕਾਰਜ ਨੂੰ ਹੋਰ ਮਜਬੂਤੀ ਨਾਲ ਮੁਹਿੰਮ ਰੂਪ ਵਿੱਚ ਅੱਗੇ ਤੋਰਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਐਗਰੀਕਲਚਰਲ ਇੰਜੀਨਿਅਰਿੰਗ) ਨੇ ਦੱਸਿਆ ਕਿ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸਭ ਤੋਂ ਜਰੂਰੀ ਲੋੜ ਹੈ। ਉਹਨਾਂ ਨੇ ਵਿਸਥਾਰ ਨਾਲ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਰੀ ਅਤੇ ਤਕਨੀਕਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਊਰਜਾ ਵਜੋਂ, ਪਸ਼ੂਆਂ ਲਈ ਚਾਰੇ ਬਾਬਤ, ਬਾਇਉ ਗੈਸ ਪਲਾਂਟ ਵਿੱਚ, ਖੁੰਬ ਉਤਪਾਦਨ ਲਈ ਅਤੇ ਗੱਤਾ ਉਦਯੋਗ ਵਿੱਚ ਵਰਤੋਂ ਬਾਰੇ ਵੀ ਚਾਨਣਾ ਪਾਇਆ। ਡਾ. ਅਜੈਬ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸਬਸਿਡੀ ਤੇ ਉਪਲਬਧ ਵੀ ਕਰਵਾਈ ਜਾ ਰਹੀ ਹੈ ਅਤੇ ਕਿਹਾ ਕਿ ਇਸ ਮਸ਼ੀਨਰੀ ਦੀ ਸੁਚੱਜੀ ਅਤੇ ਮੁਕੰਮਲ ਵਰਤੋਂ ਯਕੀਨੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Bathinda ਦੇ Krishi Vigyan Kendra ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅੱਲੋਵਾਲ ਵਿਖੇ ਚੱਲ ਰਹੀ “ਪਰਾਲੀ ਪਰਬੰਧਨ ਚੇਤਨਾ ਯਾਤਰਾ” ਦੌਰਾਨ “ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ” ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਵਿੱਚ 80 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਡਾ. ਰਜਨੀ ਗੋਇਲ, ਐਸੋਸੀਏਟ ਪ੍ਰੋਫੈਸਰ (ਫੂਡ ਸਾਇੰਸ ਐਂਡ ਟੈਕਨਾਲੋਜੀ) ਨੇ ਕੇਵੀਕੇ ਪਟਿਆਲਾ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਵੇਰਵੇ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਨੇ "ਪ੍ਰੋਸੈਸਿੰਗ ਦੁਆਰਾ ਭੋਜਨ ਉਤਪਾਦਾਂ ਵਿੱਚ ਮੁੱਲ ਵਾਧਾ" ਉੱਤੇ ਆਪਣਾ ਤਕਨੀਕੀ ਲੈਕਚਰ ਵੀ ਦਿੱਤਾ।

ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ ਨੇ "ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਅਤੇ ਇਸਦਾ ਅਰਥ ਸ਼ਾਸਤਰ" ਵਿਸ਼ੇ 'ਤੇ ਤਕਨੀਕੀ ਲੈਕਚਰ ਦਿੱਤਾ। ਉਨ੍ਹਾਂ ਨੇ ਰਹਿੰਦ-ਖੂੰਹਦ ਨੂੰ ਸਾੜਨ ਦੇ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ 'ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਫਸਲਾਂ ਦੀ ਰਹਿੰਦ-ਖੂੰਹਦ ਵਾਲੀ ਮਸ਼ੀਨਰੀ ਨਾਲ ਕਣਕ ਦੀ ਬਿਜਾਈ ਕਰਨ ਸਮੇਂ ਵਿਚਾਰੇ ਜਾਣ ਵਾਲੇ ਮੁੱਖ ਤਕਨੀਕੀ ਨੁਕਤਿਆਂ ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ : KVK Patiala ਵੱਲੋਂ ਕਿਸਾਨਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਪਰਾਲੀ ਦੀ ਸਰਵਪੱਖੀ ਰੋਕਥਾਮ ਲਈ ਮੁਹਿੰਮ

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਸਰਵਪੱਖੀ ਰੋਕਥਾਮ ਲਈ ਕਿਸਾਨ ਮੇਲਾ ਆਯੋਜਤ ਕੀਤਾ ਗਿਆ। ਇਸ ਮੇਲੇ ਦੌਰਾਨ 1000 ਤੋਂ ਵੱਧ ਕਿਸਾਨ ਵੀਰ ਅਤੇ ਬੀਬੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੇਲੇ ਵਿੱਚ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਹਨਾਂ ਨੇ ਪਰਾਲੀ ਪ੍ਰਬੰਧਨ ਨੂੰ ਜ਼ਿਲ੍ਹੇ ਪੱਧਰ ਤੇ ਪਿਛਲੇ ਅੰਕੜਿਆਂ ਤੋਂ ਵਧਾ ਕੇ ਸੋ ਪ੍ਰਤੀਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ ਅਤੇ ਖੇਤਰੀ ਖੋਜ ਕੇਂਦਰ ਦੇ ਮਾਹਰਾਂ ਵੱਲੋਂ ਤਕਨੀਕੀ ਸੈਸ਼ਨ ਉਹਨਾਂ ਪਰਾਲੀ ਲਈ ਵਰਤੀ ਜਾਂਦੀ ਵੱਖ-ਵੱਖ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਗੁਰਦੀਪ ਸਿੰਘ ਸਿੱਧੂ (ਡਿਪਟੀ ਡਾਇਰੈਕਟਰ ਸਿਖਲਾਈ, ਕੇ.ਵੀ.ਕੇ. ਬਠਿੰਡਾ) ਨੇ ਕਿਸਾਨਾਂ ਨੂੰ ਮੇਲੇ ਵਿੱਚ ਪਹੁੰਚਣ ਤੇ ਸਵਾਗਤ ਕੀਤਾ। ਉਹਨਾਂ ਨੇ ਪਰਾਲੀ ਨੂੰ ਸਾੜਨ ਕਰਕੇ ਹੋਣ ਕਰਕੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਇਸ ਦੀ ਰੋਕਥਾਮ ਸੁਝਾਅ ਦਿੱਤੇ। ਇਸ ਮੌਕੇ ਤੇ ਡਾ. ਅਮਰਜੀਤ ਸਿੰਘ ਸੰਧੂ, ਡਾ. ਪ੍ਰਿਤਪਾਲ ਸਿੰਘ, ਡਾ. ਨਵਨੀਤ ਕੌਰ, ਫਾਰਮ ਸਲਾਹਕਾਰ ਸੇਵਾ ਬਠਿੰਡਾ ਨੇ ਕਿਸਾਨ ਵੀਰਾਂ ਨੂੰ ਪਰਾਲੀ ਦੇ ਯੋਗ ਪ੍ਰਬੰਧ ਦੇ ਨੁਕਤੇ ਸਾਂਝੇ ਕੀਤੇ। ਡਾ. ਸਰਵਪ੍ਰਿਯਾ ਸਿੰਘ, ਡਾ. ਵਿਨੈ ਸਿੰਘ, ਡਾ. ਗੁਰਮੀਤ ਸਿੰਘ ਢਿੱਲੋਂ, ਡਾ. ਜਸਵਿੰਦਰ ਕੌਰ ਬਰਾੜ ਅਤੇ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਸਫ਼ਲ ਪਰਾਲੀ ਪ੍ਰਬੰਧ ਲਈ ਤਰਨੀਕੀ ਜਾਣਕਾਰੀ ਮਹੁੱਈਆ ਕੀਤੀ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Kisan Mela and Awareness camp by Krishi Vigyan Kendra of Punjab

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters