1. Home
  2. ਖਬਰਾਂ

KISAN MELA: ਬੱਲੋਵਾਲ ਸੌਂਖੜੀ ਵਿਖੇ ਕਿਸਾਨਾਂ ਦਾ ਭਰਵਾਂ ਹੁੰਗਾਰਾ, ਖੇਤੀ ਮਸ਼ੀਨਰੀ ਨੂੰ ਸਹਿਕਾਰੀ ਪੱਧਰ 'ਤੇ ਅਪਣਾਉਣ ਦੀ ਅਪੀਲ

Punjab Agricultural University ਦੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿੱਚ ਹੁੰਮ ਹੁੰਮਾ ਕੇ ਪੁੱਜੇ ਕਿਸਾਨ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ: Dr. Gosal

Gurpreet Kaur Virk
Gurpreet Kaur Virk
ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

PAU Kisan Mela: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਵੱਲੋਂ ਮਾਰਚ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਿੱਚ ਦੂਜਾ ਕਿਸਾਨ ਮੇਲਾ ਯੂਨੀਵਰਸਿਟੀ ਦੇ ਡਾ. ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤਾ ਗਿਆ।

‘ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈੱਡ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏੇ। ਇਸ ਕਿਸਾਨ ਮੇਲੇ ਵਿੱਚ ਖੇਤਰ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲੇ ਖੇਤੀ ਗਿਆਨ ਵਿਗਿਆਨ ਦੇ ਸਰੋਤ ਹੁੰਦੇ ਹਨ ਅਤੇ ਕੰਢੀ ਖੇਤਰ ਦੇ ਇਸ ਮੇਲੇ ਵਿੱਚ ਕਿਸਾਨਾਂ ਦੀ ਦਿਨੋ ਦਿਨ ਵੱਧ ਰਹੀ ਸ਼ਮੂਲੀਅਤ ਇਸ ਇਲਾਕੇ ਦੀ ਵਿਗਿਆਨਕ ਖੇਤੀ ਲਈ ਸ਼ੁਭ ਸ਼ਗਨ ਹੈ।

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਇਹ ਖੇਤਰੀ ਖੋਜ ਕੇਂਦਰ ਪਿਛਲੇ 40 ਸਾਲਾਂ ਤੋਂ ਕਿਸਾਨਾਂ ਦੀ ਸੇਵਾ ਕਰ ਰਿਹਾ ਹੈ। ਕੇਂਦਰ ਵਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਦੀ ਖੂਬ ਸ਼ਲਾਘਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਪਣੀਆਂ ਮੁੱਢਲੀਆਂ ਖੇਤੀ ਲਾਗਤਾਂ ਤੇ ਕਟੌਤੀ ਕਰਨ ਦੀ ਸ਼ਿਫਾਰਿਸ਼ ਕੀਤੀ । ਸਮਾਜਕ ਰੀਤੀ ਰਿਵਾਜ਼ਾਂ ਅਤੇ ਸਮਾਗਮਾਂ ਤੇ ਸੰਕੋਚਵਾਂ ਖਰਚ ਕਰਨ ਦੀ ਪ੍ਰੇਰਨਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਹਿਕਾਰੀ ਪੱਧਰ ਤੇ ਅਪਨਾਉਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਆ। ਇਸ ਦੇ ਨਾਲ ਹੀ ਖੋਜ ਖੇਤਰ ਵਿੱਚ ਨਾੜ ਦੀ ਸਾਂਭ ਸੰਭਾਲ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਮੁੱਖ ਰੱਖ ਕੇ ਕੰਮ ਕਰਨ ਲਈ ਕਿਹਾ। ਉਹਨਾਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਖੇਤੀ ਕਰਨ, ਤੁਪਕਾ ਸਿੰਜਾਈ, ਸੂਰਜੀ ਊਰਜਾ ਵਰਤਣ, ਰੂੜੀ, ਹਰੀ ਖਾਦ, ਮਧੂ ਮੱਖੀ ਪਾਲਣ, ਜੈਵਿਕ ਖਾਦਾਂ ਵਰਤਣ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਤੇ ਜ਼ੋਰ ਦਿੱਤਾ। ਇਸ ਨਾਲ ਜਿੱਥੇ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਉੱਥੇ ਪਾਣੀ ਦੀ ਬਚਤ ਅਤੇ ਭੂਮੀ ਦੀ ਸਿਹਤ ਸੰਭਾਲ ਹੋਣ ਨਾਲ ਕੁਦਰਤੀ ਸੋਮਿਆਂ ਦਾ ਵੀ ਰੱਖ-ਰਖਾਅ ਹੋ ਸਕੇਗਾ।

ਉਨ੍ਹਾਂ ਨੇ ਇਸ ਖੇਤਰ ਵਿੱਚ ਡਰੈਗਨ ਫਰੂਟ ਦੀ ਖੇਤੀ ਸੰਬੰਧੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਖੇਤੀ ਨੀਤੀਆਂ ਬਾਰੇ ਕਿਸਾਨਾਂ ਨੂੰ ਆਪਣੇ ਮਸ਼ਵਰੇ ਦੇਣ ਲਈ ਕਿਹਾ। ਉਨਾਂ ਨੇ ਇਸ ਇਲਾਕੇ ਵਿੱਚ ਸਥਾਪਿਤ ਹੋਏ ਖੇਤੀਬਾੜੀ ਕਾਲਜ ਸੰਬੰਧੀ ਕਿਹਾ ਕਿ ਇਸ ਕਾਲਜ ਦੇ ਸ਼ੁਰੂ ਹੋਣ ਨਾਲ ਯੁਨੀਵਰਸਿਟੀ ਵੱੱਲੋਂ ਖੇਤੀ ਖੇਤਰ ਵਿੱਚ ਕੀਤੀ ਜਾ ਰਹੀ ਕਿੱਤਾ ਅਧਾਰਿਤ ਖੇਤੀ ਖੋਜ ਨੂੰ ਹੋਰ ਬਲ ਮਿਲੇਗਾ।

ਉਨ੍ਹਾਂ ਕਿਹਾ ਕਿ ਕਾਲਜ ਸਥਾਪਿਤ ਹੋਣ ਨਾਲ ਨਾ ਕੇਵਲ ਪੰਜਾਬ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਸੰਬੰਧਿਤ ਸਿੱਖਿਆ ਮਿਲੇਗੀ ਬਲਕਿ ਇਸ ਇਲਾਕੇ ਦਾ ਆਰਥਿਕ ਵਿਕਾਸ ਵੀ ਹੋਵੇਗਾ।

ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ ਅਤੇ ਪਤਵੰਤਿਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਸਾਨੂੰ ਸਹਾਇਕ ਕਿੱਤਿਆਂ ਵੱਲ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਆਰਥਿਕ ਪੱਖੋਂ ਅਸੀਂ ਆਪਣੀ ਖੇਤੀ ਨੂੰ ਹੋਰ ਮਜ਼ਬੂਤ ਬਣਾ ਸਕੀਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਖਲਾਈਆਂ ਪ੍ਰਾਪਤ ਕਰਨ ਦੇ ਲਈ ਸਾਨੂੰ ਵੱਖ-ਵੱਖ ਜਿਲ੍ਹਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਜੁੜਨਾ ਚਾਹੀਦਾ ਹੈ।

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਵਿਕਸਿਤ ਕੀਤੀਆਂ ਕਿਸਮਾਂ ਹੀ ਵਰਤਣ ਅਤੇ ਵਧੇਰੇ ਆਮਦਨ ਲਈ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਆ।ਉਹਨਾਂ ਨੇ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਰੋਕਣ ਤੇ ਜ਼ੋਰ ਦਿੰਦਿਆਂ ਤੁਪਕਾ ਸਿੰਚਾਈ ਦੀ ਵਰਤੋਂ, ਝੋਨੇ ਦੀ ਥਾਂ ਮੱਕੀ, ਦਾਲਾਂ ਆਦਿ ਫਸਲਾਂ ਬੀਜਣ ਅਤੇ ਇਸ ਦੇ ਨਾਲ ਹੀ ਜੈਵਿਕ ਖੇਤੀ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਲੁਧਿਆਣਾ ਕੈਂਪਸ ਵਿਖੇ 24-25 ਮਾਰਚ ਨੂੰ ਲੱਗਣ ਵਾਲੇ ਕਿਸਾਨ ਮੇਲੇ ਵਿੱਚ ਪਹੁੰਚਣ ਲਈ ਵੀ ਗੁਜ਼ਾਰਿਸ਼ ਕੀਤੀ।

ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ., ਨੇ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਮੌਕੇ ਯੂਨੀਵਰਸਿਟੀ ਵਲੋਂ ਸਿਫਾਰਿਸ਼ ਕੀਤੀਆ ਫਸਲਾਂ, ਫਲਾਂ ਅਤੇ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ, ਸੁਰੱਖਿਆ ਅਤੇ ਉਤਪਾਦਨ ਤਕਨੀਕਾਂ ਅਤੇ ਵਿਕਸਿਤ ਕੀਤੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : PAU KISAN MELA 2023 START: 'ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ' ਮੇਲੇ ਦਾ ਮੰਤਵ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਉਨ੍ਹਾਂ ਕਣਕ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ। ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੰਜਾਬ ਪੋਟੈਟੋ 101 ਅਤੇ ਪੰਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਉਨ੍ਹਾਂ ਸਲਾਦ ਦੀ ਵਰਤੋਂ ਲਈ ਪੰਜਾਬ ਤਰਵੰਗਾ ਦਾ ਜ਼ਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੰਗਾ ਦਾ ਸੁਮੇਲ ਹੈ।

ਬੈਂਗਣਾਂ ਵਿਚ ਪੰਜਾਬ ਹਿੰਮਤ, ਧਨੀਏ ਦੀ ਕਿਸਮ ਪੰਜਾਬ ਖੁਸ਼ਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੰਡੀ ਦੀ ਕਿਸਮ ਪੰਜਾਬ ਲਾਲਿਮਾ, ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ਼ ਵੀ ਕੀਤੀ ਗਈ। ਉਹਨਾਂ ਨੇ ਖੁੰਬਾਂ ਦੀ ਖੇਤੀ ਲਈ ਕਿਸਾਨਾਂ ਨੂੰ ਪ੍ਰੇਰਿਆ ਅਤੇ ਖੁੰਬਾਂ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸ਼ਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ।

ਇਹ ਵੀ ਪੜ੍ਹੋ : PUNJAB KISAN MELA 2023: ਮਾਰਚ 'ਚ ਇਨ੍ਹਾਂ ਥਾਵਾਂ 'ਤੇ ਹੋਣਗੇ "ਕਿਸਾਨ ਮੇਲੇ", ਦੇਖੋ ਪ੍ਰੋਗਰਾਮਾਂ ਦੀ ਸੂਚੀ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਇਸ ਮੌਕੇ ਮੁੱਖ ਮਹਿਮਾਨ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈੱਡ, ਪੰਜਾਬ ਨੇ ਆਪਣੇ ਸੰਬੋਧਨ ਵਿੱਚ ਖੋਜ ਕੇਂਦਰ ਵਿਖੇ ਖੇਤੀਬਾੜੀ ਦੀ ਡਿਗਰੀ ਸ਼ੁਰੂ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮਿੰਗ, ਮੁਰਗੀ ਪਾਲਣ, ਵਣ ਖੇਤੀ ਲਈ ਪ੍ਰੇਰਿਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਨਵੀਆਂ ਖੇਤੀ ਨੀਤੀਆਂ ਵਿਕਸਿਤ ਕਰੇਗੀ ਜੋ ਕਿ ਕਿਸਾਨਾਂ ਲਈ ਬਹੁਤ ਫਾਇਦੇਮੰਦ ਹੋਣਗੀਆਂ।

ਇਸ ਮੌਕੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਨਿਵਾਜ਼ਿਆ ਗਿਆ। ਮੇਲੇ ਦੌਰਾਨ ਕਿਸਾਨਾਂ ਵਲੋਂ ਯੂਨੀਵਰਸਿਟੀ ਦੁਆਰਾ ਵਿਕਸਿਤ ਬੀਜ ਅਤੇ ਪ੍ਰਕਾਸ਼ਨਾਵਾਂ ਲਈ ਵਿਸ਼ੇਸ਼ ਉਤਸ਼ਾਹ ਵੇਖਿਆ ਗਿਆ। ਮੇਲੇ ਦੌਰਾਨ 85 ਦੇ ਕਰੀਬ ਸਟਾਲ ਲਗਾਏ ਗਏ। ਮੇਲੇ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਵੱਖ-ਵੱਖ ਵਿਸ਼ਾ ਵਸਤੂ ਮਾਹਰਾਂ ਵਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਗਈ। ਕਿਸਾਨਾਂ ਦੇ ਖੇਤੀ ਸਬੰਧਿਤ ਸਵਾਲਾਂ ਦੇ ਹੱਲ ਮੌਕੇ ਤੇ ਹੀ ਮਾਹਰਾਂ ਵਲੋਂ ਦੱਸੇ ਗਏ।

ਇਹ ਵੀ ਪੜ੍ਹੋ : ਕਿਸਾਨ ਮੇਲੇ ਦਾ ਆਯੋਜਨ, ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਿਸਾਨ ਮੇਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

ਇਸ ਮੌਕੇ ਅਗਾਂਹਵਧੂ ਕਿਸਾਨ ਸ਼੍ਰੀ ਅਮਨਦੀਪ, ਸ਼੍ਰੀ ਗੁਰਚਰਨ ਸਿੰਘ ਭੁੱਲਰ, ਸ਼੍ਰੀ ਨਰੇਸ਼ ਕੁਮਾਰ, ਸ਼੍ਰੀ ਅਨੰਤ ਰਾਮ ਅਤੇ ਸ਼੍ਰੀ ਗੁਰਦੀਪ ਰਾਮ ਨੂੰ ਸਨਮਾਨਿਤ ਕੀਤਾ ਗਿਆ। ਖੇਤਰੀ ਖੋਜ ਕੇਂਦਰ ਵਿਖੇ ਖੇਤੀਬਾੜੀ ਦੀ ਡਿਗਰੀ ਕਰਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗੀਤ, ਸ਼ਬਦ ਗਾਇਨ ਅਤੇ ਭੰਗੜਾ ਪੇਸ਼ ਕੀਤਾ ਗਿਆ।

ਅੰਤ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਕਿਸਾਨਾਂ ਵਲੋਂ ਯੂਨੀਵਰਸਿਟੀ ਦੁਆਰਾ ਵਿਕਸਿਤ ਬੀਜ ਅਤੇ ਪ੍ਰਕਾਸ਼ਨਾਵਾਂ ਲਈ ਵਿਸ਼ੇਸ਼ ਉਤਸ਼ਾਹ ਵੇਖਿਆ ਗਿਆ। ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਕਿਰਨਜੋਤ ਕੌਰ, ਡੀਨ, ਕਾਲਜ ਆਫ਼ ਕਮਿਊਨਿਟੀ ਸਾਇੰਸ, ਸ਼੍ਰੀ ਅਸ਼ੋਕ ਕਟਾਰੀਆ, ਮੈਂਬਰ ਆਪ, ਸ਼੍ਰੀ ਸਤਨਾਮ ਸਿੰਘ ਜਲਾਲਪੁਰ, ਚੈਅਰਮੈਨ, ਜ਼ਿਲਾ ਯੋਜਨਾ ਬੋਰਡ, ਨਵਾਂਸ਼ਹਿਰ ਵੀ ਹਾਜ਼ਰ ਸਨ। ਸਟੇਜ ਦਾ ਸੰਚਾਲਨ ਡਾ. ਤੇਜਿੰਦਰ ਸਿੰਘ ਰਿਆੜ ਅਤੇ ਡਾ. ਗੁਰਵਿੰਦਰ ਸਿੰਘ ਨੇ ਕੀਤਾ।

ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਰਹੇ ਪਤਵੰਤਿਆਂ, ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਖੜੀ ਦੁਆਰਾ ਕੰਢੀ ਖੇਤਰ ਅਤੇ ਇਸ ਇਲਾਕੇ ਦੇ ਕਿਸਾਨਾਂ ਦੇ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਚਾਨਣਾ ਪਾਇਆ।ਇਸ ਮੌਕੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਖੜੀ ਵਿਖੇ ਕਿਸਾਨ ਸੇਵਾ ਕੇਂਦਰ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਨੇ ਕੀਤਾ।

Summary in English: KISAN MELA: Full response of farmers at Ballowal Sonkhari, appeal to adopt farm machinery at cooperative level

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters