ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਕਰਨ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ।
Kisan Mela: ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਕਰਨ ਲਈ ਮਿਤੀ 10 ਜਨਵਰੀ 2023 ਨੂੰ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਆਓ ਜਾਣਦੇ ਹਾਂ ਕਿਸਾਨ ਮੇਲੇ ਵਿੱਚ ਕਿ ਕੁਝ ਰਿਹਾ ਖ਼ਾਸ...
ਇਸ ਮੇਲੇ ਵਿੱਚ ਵੱਖ-ਵੱਖ ਪਿੰਡਾਂ ਤੋਂ ਲਗਭਗ 600 ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ। ਇਸ ਮੇਲੇ ਵਿੱਚ ਮਾਨਯੋਗ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ, ਪਸਾਰ, ਪੀ.ਏ. ਯੂ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਇਸ ਸਮਾਗਮ ਵਿਚ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕੀਤਾ।
ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ ਨੇ ਸੰਬੋਧਿਤ ਕਰਦਿਆਂ ਕਿਸਾਨ ਵੀਰਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਦੇ ਮਾਹਿਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ : ਕਿਸਾਨ ਮੇਲੇ ਦੀਆਂ ਰੌਣਕਾਂ, ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ
ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਪਰਾਲੀ ਦੀ ਸਬਜ਼ੀਆਂ ਦੀ ਕਾਸ਼ਤ ਅਤੇ ਬਟਨ ਖੁੰਬ ਦੀ ਕਾਸ਼ਤ ਵਿੱਚ ਸੁੱਚਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਵਿੱਚ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਦੇ ਸਹੀ ਸਮੇਂ ਅਤੇ ਤਰੀਕੇ ਬਾਰੇ ਦੱਸਿਆ।
ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਾ. ਅਜੈ ਕੁਮਾਰ, ਸਹਾਇਕ ਪੋ੍ਰਫੈਸਰ (ਭੂਮੀ ਵਿਗਿਆਨ) ਨੇ ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਖਾਦਾਂ ਦੇ ਸੁੱਚਜੇ ਪ੍ਰਬੰਧ ਬਾਰੇ ਚਾਨਣਾ ਪਾਇਆ।
ਡਾ. ਸ਼ਿਵਾ ਭਮਬੋਟਾ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨੀਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੀ ਸਾਂਭਖ਼ਸੰਭਾਲ ਦੀ ਵਰਤੋਂ ਲਈ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀ ਗਈ ਨਵੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਮਨੀਸ਼ਾ ਭਾਟਿਆ, ਸਹਾਇਕ ਪੋ੍ਰਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : Kisan Fair 2022: ਪੁਣੇ ਵਿੱਚ ਅੱਜ ਤੋਂ ਸ਼ੁਰੂ ਭਾਰਤ ਦਾ ਸਭ ਤੋਂ ਵੱਡਾ ਖੇਤੀਬਾੜੀ ਮੇਲਾ "ਕਿਸਾਨ", ਜਾਣੋ ਖਾਸੀਅਤ
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਨਾਲ ਅੱਲਗ-ਅੱਲਗ ਵਿਭਾਗਾਂ ਨੇ ਇਸ ਸਮਾਗਮ ਵਿਚ ਪ੍ਰਦਰਸ਼ਨੀਆਂ ਲਗਾਈਆਂ। ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉੱਤਪਾਦਾਂ ਦੀ ਪ੍ਰਦਰਰਸ਼ਨੀ ਲਗਾਈ। ਇਸ ਸਮਾਗਮ ਵਿਚ ਆਏ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਫਸਲੀ ਵਿਭਿੰਨਤਾ ਨੂੰ ਵੇਖ ਕੇ ਬਹੁਤ ਉਤਸ਼ਾਹਿਤ ਹੋਏ।
ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਫ਼ਤਿਹਗ੍ਹੜ ਸਾਹਿਬ ਜ਼ਿਲੇ੍ਹ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਾ. ਅਸ਼ੋਕ ਕੁਮਾਰ ਨੇ ਕਿਸਾਨ ਵੀਰਾਂ ਨੂੰ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ ਅਤੇ ਨਾਲ ਹੀ ਆਪਣੇ ਉਤਪਾਦਾਂ ਦੀ ਬਰੈਡਿੰਗ ਅਤੇ ਪੈਕਿੰਗ ਤੇ ਜ਼ੋਰ ਦਿੱਤਾ ਤਾਂ ਜ਼ੋ ਉਤਪਾਦ ਦਾ ਸਹੀ ਮੁੱਲ ਮਿਲ ਸਕੇ। ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫ਼ਤਿਹਗੜ੍ਹ ਸਾਹਿਬ ਨੇ ਸਾਰੇ ਮਹਿਮਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।
Summary in English: Kisan Mela is organized, farmers who take care of crop residues are honored