Ludhiana Kisan Mela 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University), ਲੁਧਿਆਣਾ ਵਿਖੇ 24-25 ਮਾਰਚ ਨੂੰ ਹੋਣ ਵਾਲੇ ਦੋ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਰਾਹੀਂ ਟਿਕਾਊਤਾ ਪ੍ਰਤੀ ਜਾਗਰੂਕ ਹੋ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਬੁੱਧੀਮਾਨ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਇਹ ਮੇਲਾ ਆਪਣੇ ਥੀਮ 'ਆਓ ਖੇਤੀ ਕਰ ਖਟਾਈਏ, ਵਾਡੁ, ਪਾਣੀ ਖਾਦ ਨਾ ਪਾਈਏ' ਰਾਹੀਂ ਇਹ ਮਜ਼ਬੂਤ ਸੰਦੇਸ਼ ਦੇਵੇਗਾ।
ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨ ਮੇਲਿਆਂ ਲਈ ਸੱਦਾ ਦਿੰਦਿਆਂ ਪੰਜਾਬ ਦੇ ਕਿਸਾਨਾਂ, ਕਿਸਾਨ ਔਰਤਾਂ ਅਤੇ ਨੌਜਵਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਮੇਲਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ ਵਿਸ਼ੇ 'ਤੇ ਆਧਾਰਿਤ ਇਹ ਮੇਲਾ ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਕੇ ਖੇਤੀ ਖਰਚਿਆਂ ਨੂੰ ਘਟਾਉਣ ਦੀ ਲੋੜ 'ਤੇ ਜ਼ੋਰ ਦੇਵੇਗਾ।
ਨਾਲ ਹੀ ਕੁਦਰਤੀ ਸਰੋਤਾਂ ਦੀ ਸੰਭਾਲ, ਪਰਾਲੀ ਪ੍ਰਬੰਧਨ, ਸਹਾਇਕ ਕਿੱਤਿਆਂ ਉੱਤੇ ਜ਼ੋਰ ਅਤੇ ਸੰਯੁਕਤ ਖੇਤੀ ਪ੍ਰਣਾਲੀ ਰਾਹੀਂ ਖੇਤੀਬਾੜੀ ਸਥਿਰਤਾ ਵੱਲ ਕਿਸਾਨੀ ਸਮਾਜ ਨੂੰ ਤੋਰਨਾ ਇਨ੍ਹਾਂ ਮੇਲਿਆਂ ਦਾ ਮੁੱਖ ਮੰਤਵ ਰਹੇਗਾ। ਡਾ. ਗੋਸਲ ਨੇ ਖੇਤੀਬਾੜੀ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ 'ਤੇ ਲਾਭਦਾਇਕ ਬਣਾਉਣ ਲਈ ਮਾਹਿਰਾਂ ਨਾਲ ਮਸ਼ਰਵਿਆਂ ਲਈ ਵੀ ਕਿਸਾਨਾਂ ਨੂੰ ਸੱਦਾ ਦਿੱਤਾ।
ਇਹ ਵੀ ਪੜ੍ਹੋ : Tips From Experts: ਕਣਕ ਦਾ ਢੁਕਵਾਂ ਬਦਲ ਸਰ੍ਹੋਂ ਅਤੇ ਝੋਨੇ ਦਾ ਬਦਲ ਸੋਇਆਬੀਨ: PAU
ਖੋਜ ਦੇ ਨਿਰਦੇਸ਼ਕ ਡਾ. ਏ.ਐਸ. ਢੱਟ ਨੇ ਇਸ ਮੇਲੇ ਨੂੰ ਬਹੁਤ ਹੀ ਗਿਆਨ ਭਰਪੂਰ ਦੱਸਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀਏਯੂ ਵੱਲੋਂ ਸੇਬ, ਡਰੈਗਨ ਫਲ, ਤਰਵਾਂਘਾ ਅਤੇ ਹੋਰ ਪਰੰਪਰਾਗਤ ਦੇ ਨਾਲ-ਨਾਲ ਵਿਦੇਸ਼ੀ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੀਆਂ ਵਿਕਸਤ/ਸਿਫ਼ਾਰਸ਼ ਕੀਤੀਆਂ ਨਵੀਆਂ ਬਾਗਬਾਨੀ ਕਿਸਮਾਂ ਬਾਰੇ ਜਾਣਨ। ਉਹ ਫ਼ਸਲਾਂ ਜਿਨ੍ਹਾਂ ਦੀ ਕਾਸ਼ਤ ਫ਼ਸਲੀ ਵਿਭਿੰਨਤਾ ਦੇ ਪ੍ਰਭਾਵ ਨੂੰ ਵਧਾ ਸਕਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਬੱਚਤ, ਲੋੜ ਅਨੁਸਾਰ ਖਾਦ ਦੀ ਵਰਤੋਂ, ਮਿੱਟੀ ਦੀ ਸਿਹਤ ਸੰਭਾਲ, ਖੇਤੀ ਮਸ਼ੀਨੀਕਰਨ ਅਤੇ ਖੇਤੀਬਾੜੀ ਦੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਤਕਨੀਕਾਂ ਨਾਲ ਵੀ ਲੈਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ : PAU ਵੱਲੋਂ 24 ਅਤੇ 25 ਮਾਰਚ ਨੂੰ Ludhiana Kisan Mela
ਨਿਰਦੇਸ਼ਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕਿਸਾਨ ਮੇਲਿਆਂ ਦੇ ਸਫਲ ਆਯੋਜਨ ਲਈ ਪੀਏਯੂ ਵਿਖੇ ਤਿਆਰੀਆਂ ਜ਼ੋਰਾਂ 'ਤੇ ਹਨ, ਜਿੱਥੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦਿਆਂ ਤੋਂ ਬਿਨਾਂ ਜੀਵਾਣੂੰ ਖਾਦ ਅਤੇ ਖੇਤੀ ਸਾਹਿਤ ਵਿਕਰੀ ਲਈ ਉਪਲਬਧ ਕਰਾਏ ਜਾਣਗੇ। ਇਸ ਮੌਕੇ ਪ੍ਰਦਰਸ਼ਨੀਆਂ, ਕਿਸਾਨਾਂ-ਵਿਗਿਆਨੀਆਂ ਦੇ ਸਲਾਹ ਮਸ਼ਵਰੇ, ਫਸਲਾਂ ਦੀਆਂ ਪੈਦਾਵਾਰਾਂ ਅਤੇ ਗ੍ਰਹਿ ਵਿਗਿਆਨ ਮੁਕਾਬਲਿਆਂ ਦਾ ਆਯੋਜਨ ਵੀ ਕੀਤਾ ਜਾਵੇਗਾ।
ਇਸ ਮੌਕੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਵੀ ਕਿਸਾਨਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਪਹੁੰਚਣ ਦੀ ਅਪੀਲ ਕੀਤੀ।
Summary in English: KISAN MELA on March 24-25 at PAU, Farmers will get quality seeds and fertilizers