1. Home
  2. ਖਬਰਾਂ

KISAN MELA: ਪੀ.ਏ.ਯੂ. ਨੇ ਕੀਤਾ ਸਤੰਬਰ ਦੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ, ਇੱਥੇ ਜਾਣੋ ਪੂਰਾ ਵੇਰਵਾ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਪਣੀ ਸਥਾਪਨਾ ਤੋਂ ਹੀ ਕਿਸਾਨ ਮੇਲਿਆਂ ਰਾਹੀਂ ਨਵੀਆਂ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਈਆਂ ਹਨ। ਇਸੇ ਸਿਲਸਿਲੇ ਨਾਲ ਪੰਜਾਬ ਵਿਚ ਵਿਗਿਆਨਕ ਖੇਤੀ ਦਾ ਪਸਾਰ ਹੋਇਆ। ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦਾ ਵਸੀਲਾ ਬਣਾਇਆ ਜਾਂਦਾ ਹੈ।

Gurpreet Kaur Virk
Gurpreet Kaur Virk
ਇੱਥੇ ਜਾਣੋ ਕਿਸਾਨ ਮੇਲਿਆਂ ਦਾ ਪੂਰਾ ਵੇਰਵਾ

ਇੱਥੇ ਜਾਣੋ ਕਿਸਾਨ ਮੇਲਿਆਂ ਦਾ ਪੂਰਾ ਵੇਰਵਾ

September Kisan Mela 2024: ਪੀ.ਏ.ਯੂ. ਵੱਲੋਂ ਹਾੜੀ-ਸਾਉਣੀ ਲਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਆਉਂਦੇ ਹਾੜੀ ਸੀਜ਼ਨ ਲਈ ਸਤੰਬਰ ਮਹੀਨੇ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ 'ਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਤੋਂ ਬਿਨਾਂ ਛੇ ਖੇਤਰੀ ਕੇਂਦਰਾਂ ਵਿਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ।

ਇਸ ਸੰਬੰਧ ਵਿਚ ਗੱਲਬਾਤ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਪਣੀ ਸਥਾਪਨਾ ਤੋਂ ਹੀ ਕਿਸਾਨ ਮੇਲਿਆਂ ਰਾਹੀਂ ਨਵੀਆਂ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਈਆਂ ਹਨ। ਇਸੇ ਸਿਲਸਿਲੇ ਨਾਲ ਪੰਜਾਬ ਵਿਚ ਵਿਗਿਆਨਕ ਖੇਤੀ ਦਾ ਪਸਾਰ ਹੋਇਆ।

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹਨਾਂ ਕਿਸਾਨ ਮੇਲਿਆਂ ਰਾਹੀਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦਾ ਵਸੀਲਾ ਬਣਾਇਆ ਜਾਂਦਾ ਹੈ। ਇਸਦੇ ਨਾਲ ਹੀ ਇਹ ਮੇਲੇ ਕਿਸਾਨੀ ਸਮਾਜ ਨੂੰ ਚਲੰਤ ਮਸਲਿਆਂ ਬਾਰੇ ਜਾਗਰੂਕ ਵੀ ਕਰਦੇ ਹਨ। ਡਾ. ਗੋਸਲ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਪਾਣੀਆਂ ਦੀ ਸੰਭਾਲ ਬਹੁਤ ਗੰਭੀਰ ਮੁੱਦਾ ਹੈ। ਇਹ ਮੁੱਦਾ ਮੌਜੂਦਾ ਖੇਤੀ ਦਿ੍ਰਸ਼ ਦੇ ਨਾਲ-ਨਾਲ ਭਵਿੱਖ ਦੀ ਚਿੰਤਾ ਨੂੰ ਵੀ ਪ੍ਰਗਟ ਕਰਦਾ ਹੈ। ਇਸੇ ਲਈ ਸਤੰਬਰ ਦੇ ਕਿਸਾਨ ਮੇਲਿਆਂ ਦਾ ਥੀਮ ‘ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ’ ਰੱਖਿਆ ਗਿਆ ਹੈ। ਡਾ. ਗੋਸਲ ਨੇ ਕਿਹਾ ਕਿ ਇਹਨਾਂ ਮੇਲਿਆਂ ਵਿਚ ਸੂਬੇ ਦੇ ਵੱਖ-ਵੱਖ ਇਲਾਕਿਆਂ ਦੇ ਕਿਸਾਨਾਂ ਦੇ ਭਾਰੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਆਸ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਹਨਾਂ ਮੇਲਿਆਂ ਦਾ ਆਰੰਭ 3 ਸਤੰਬਰ ਨੂੰ ਨਾਗਕਲਾਂ (ਅੰਮ੍ਰਿਤਸਰ) ਦੇ ਮੇਲੇ ਨਾਲ ਹੋਵੇਗਾ। 6 ਸਤੰਬਰ ਨੂੰ ਬੱਲੋਵਾਲ ਸੌਂਖੜੀ ਅਤੇ 10 ਸਤੰਬਰ ਨੂੰ ਫਰੀਦਕੋਟ ਵਿਖੇ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ। ਪੀ.ਏ.ਯੂ. ਵਿਚ ਦੋ ਰੋਜ਼ਾ ਕਿਸਾਨ ਮੇਲਾ 13-14 ਸਤੰਬਰ ਨੂੰ ਲਾਇਆ ਜਾਵੇਗਾ। ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਅਤੇ ਰੌਣੀ (ਪਟਿਆਲਾ) ਵਿਚ 24 ਸਤੰਬਰ ਨੂੰ ਕਿਸਾਨ ਮੇਲਾ ਆਯੋਜਿਤ ਕੀਤਾ ਜਾਵੇਗਾ। ਆਖਰੀ ਕਿਸਾਨ ਮੇਲਾ 27 ਸਤੰਬਰ ਨੂੰ ਬਠਿੰਡਾ ਵਿਚ ਲਾਇਆ ਜਾਵੇਗਾ।

ਇਹ ਵੀ ਪੜ੍ਹੋ : Climate Change: ਗਰੀਨ ਹਾਊਸ ਗੈਸਾਂ ਅਤੇ ਬੇਰਹਿਮੀ ਨਾਲ ਰੁੱਖਾਂ ਦਾ ਕਤਲ ਵੱਡੀ ਚਿੰਤਾ ਦਾ ਵਿਸ਼ਾ, ਮੌਸਮੀ ਤਬਦੀਲੀ ਕਾਰਨ ਅੰਨਦਾਤਾ ਨੂੰ ਝੱਲਣਾ ਪੈ ਰਿਹੈ ਨੁਕਸਾਨ, ਪੜੋ Dr. Ranjit Singh ਦੀ ਇਹ ਖ਼ਾਸ ਰਿਪੋਰਟ

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਇਹਨਾਂ ਮੇਲਿਆਂ ਵਿਚ ਪੰਜਾਬ ਅਤੇ ਆਸਪਾਸ ਦੇ ਸੂਬਿਆਂ ਤੋਂ ਭਾਰੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੁੰਦੇ ਰਹੇ ਹਨ। ਉਹਨਾਂ ਦੱਸਿਆ ਕਿ ਕਿਸਾਨ ਮੇਲੇ ਵਿਚ ਦੇਸ਼ ਦੇ ਪ੍ਰਸਿੱਧ ਮਸ਼ੀਨਰੀ ਨਿਰਮਾਤਾ ਅਤੇ ਵਿਗਿਆਨਕ ਖੇਤੀ ਦੇ ਉੱਘੇ ਨਾਂ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ.ਏ.ਯੂ. ਦੇ ਮਾਹਿਰਾਂ ਨਾਲ ਗੱਲਬਾਤ ਕਰਨ ਅਤੇ ਸਵਾਲਾਂ ਦੇ ਜਵਾਬ ਹਾਸਲ ਕਰਨ ਦਾ ਮੌਕਾ ਵੀ ਮਿਲੇਗਾ।

Summary in English: KISAN MELA: PAU Announced the dates of September Kisan Melas, Know full details here

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters