Farmer Protest: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੀ ਮੀਟਿੰਗ ਪਿੰਡ ਨਾਨੋਵਾਲ ਖੁਰਦ ਵਿਚ ਬਾਬਾ ਜੀ ਦੀ ਕੁੱਲੀ ਤੇ ਜੌਨ ਪ੍ਰਧਾਨ ਨਿਸ਼ਾਨ ਸਿੰਘ ਮੇਹੜੇ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੋਜੀ, ਜਿਲਾ ਪ੍ਰੈਸ ਸਕੱਤਰ ਗੁਰਪ੍ਰੀਤ ਨਾਨੋਵਾਲ ਨੇ ਕਿਹਾ ਕਿ ਸ਼ੰਭੂ ਬਾਰਡਰ 'ਤੇ ਲੱਗੇ ਧਰਨੇ ਦੇ 31 ਅਗਸਤ ਨੂੰ 200 ਦਿਨ ਪੂਰੇ ਹੋਣ 'ਤੇ ਵੱਡੇ ਜੱਥੇ ਸੰਭੂ ਬਾਰਡਰ ਲਈ ਰਵਾਨਾ ਹੋਣਗੇ।
ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਆਪਣੀ ਵਾਰੀ ਅਨੁਸਾਰ ਸਮੁੱਚਾ ਜ਼ਿਲ੍ਹਾ ਕਿਸਾਨਾਂ ਮਜਦੂਰਾ ਬੀਬੀਆਂ ਸੰਭੂ ਮੋਰਚੇ 'ਤੇ ਆਪਣੀ 20 ਦਿਨ ਹਾਜਰੀ ਭਰਨਗੇ। ਕਿਸਾਨ ਆਗੂਆਂ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪਿੰਡਾ ਵਿੱਚ ਚਿੱਪ ਵਾਲੇ ਮੀਟਰ ਨਹੀ ਲੱਗਣ ਦਿੱਤੇ ਜਾਣਗੇ ਅਤੇ ਇਸਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਪਿੰਡਾ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਬੇਟ ਖੇਤਰ ਵਿੱਚ ਸਿਆਸੀ ਸਹਿ ਤੇ ਝੂਠੇ ਪਰਚਿਆ ਦਾ ਕੰਮ ਬਹੁਤ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਵਿਚ ਆਗੂਆ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਇਸ ਮਸਲੇ ਨੂੰ ਵਿਚਾਰਕੇ ਜੇਹੜੇ ਵੀ ਹਸਪਤਾਲ ਦੇ ਡਾਕਟਰ ਅਤੇ ਪੁਲੀਸ ਅਧਿਕਾਰੀ ਨਕਲੀ ਪਰਚੇ ਬਣਾ ਰਹੇ ਹਨ, ਓਹਨਾਂ ਖਿਲਾਫ ਮੋਰਚਾ ਖੋਲਿਆ ਜਾਵੇਗਾ ਅਤੇ ਭਰਾ ਮਾਰੂ ਜੰਗ ਨੂੰ ਠੱਲ ਪਾਈ ਜਾਵੇਗੀ।
ਇਹ ਵੀ ਪੜੋ: ਕੇਂਦਰ ਸਰਕਾਰ ਦੇ ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਨੂੰ ਕੀਤਾ ਜਾਵੇਗਾ ਮੁੜ ਸੁਰਜੀਤ
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੌਨ ਸਕੱਤਰ ਕੈਪਟਨ ਸ਼ਮਿੰਦਰ ਸਿੰਘ, ਜ਼ਿਲ੍ਹਾ ਆਗੂ ਹਰਜੀਤ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਬਲਵਿੰਦਰ ਸਿੰਘ, ਜਸਬੀਰ ਸਿੰਘ ਗੁਰਾਇਆ, ਉੱਤਮ ਸਿੰਘ, ਜਸਵੰਤ ਸਿੰਘ, ਗੁਰਮੇਜ ਸਿੰਘ ਸੀਹ ਭੱਟੀ, ਰਘਵੀਰ ਸਿੰਘ, ਮਨੋਹਰ ਸਿੰਘ ਜੀਂਦੜ, ਕਾਬਲ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ ਜੱਸ, ਦਲਵਿੰਦਰ ਸਿੰਘ, ਗੁਰਦੇਵ ਸਿੰਘ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਬੀਬੀਆਂ ਨੇ ਹਾਜਰੀ ਭਰੀ।
ਸਰੋਤ: ਗੁਰਪ੍ਰੀਤ ਸਿੰਘ ਨਾਨੋਵਾਲ
Summary in English: Kisan Protest: Large gathering of lakhs of farmers will be held at Sambhu Morche on August 31: Hardeep Singh Foji