
ਨਰਮੇ ਦੀ ਬਿਜਾਈ 15 ਮਈ ਤੱਕ ਪੂਰੀ ਕਰ ਲੈਣ ਦਾ ਸੁਝਾਅ
Krishi Vigyan Kendra: ਕ੍ਰਿਸ਼ੀ ਵਿਗਿਆਨ ਕੇਂਦਰ (Krishi Vigyan Kendra) ਨੂੰ ਗਿਆਨ ਦਾ ਕੇਂਦਰ ਮੰਨਿਆ ਜਾਂਦਾ ਹੈ। ਇੱਥੇ ਵਿਗਿਆਨੀ ਕਿਸਾਨਾਂ ਨੂੰ ਸਿਰਫ਼ ਖੇਤੀਬਾੜੀ ਹੀ ਨਹੀਂ ਸਗੋਂ ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਗ੍ਰਹਿ ਵਿਗਿਆਨ, ਔਰਤਾਂ ਦੀਆਂ ਸਮੱਸਿਆਵਾਂ ਅਤੇ ਪੋਸ਼ਣ ਸੰਬੰਧੀ ਸਮੱਸਿਆਵਾਂ ਬਾਰੇ ਵੀ ਸਲਾਹ ਦਿੰਦੇ ਹਨ। ਇਸੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਕਿਸਾਨਾਂ ਲਈ ਚਾਨਣ ਮੁਨਾਰਾ ਮੰਨੇ ਜਾਂਦੇ ਹਨ।

ਨਰਮੇ ਦੀ ਬਿਜਾਈ 15 ਮਈ ਤੱਕ ਪੂਰੀ ਕਰ ਲੈਣ ਦਾ ਸੁਝਾਅ
ਜਾਣਕਾਰੀ ਲਈ ਦੱਸ ਦੇਈਏ ਕਿ ਕ੍ਰਿਸ਼ੀ ਵਿਗਆਨ ਕੇਂਦਰ (Krishi Vigyan Kendra) ਵੱਲੋਂ ਵੱਖ-ਵੱਖ ਵਿਸਿਆਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ। ਇਸੀ ਲੜੀ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਝਾੜੋਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਹ ਵੀ ਪੜ੍ਹੋ : KVK Patiala ਵੱਲੋਂ ਕਿਸਾਨਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਨਰਮੇ ਦੀ ਬਿਜਾਈ 15 ਮਈ ਤੱਕ ਪੂਰੀ ਕਰ ਲੈਣ ਦਾ ਸੁਝਾਅ
ਜਿਸ ਵਿੱਚ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਕੀੜੇ-ਮਕੌੜਿਆਂ ‘ਤੇ ਬਿਮਾਰੀਆਂ ਦੀ ਪਹਿਚਾਣ ਤੇ ਰੋਕਥਾਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ (ਸੰਗਰੂਰ) ਨੇ ਕਿਸਾਨਾਂ ਨੂੰ ਨਰਮੇ ਦੀ ਬਿਜਾਈ 15 ਮਈ ਤੱਕ ਪੂਰੀ ਕਰ ਲੈਣ ਦਾ ਸੁਝਾਅ ਦਿੱਤਾ।
ਉਨ੍ਹਾਂ ਨਰਮੇ ਦੀਆਂ ਪ੍ਰਵਾਣਿਤ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਜਾਅਲੀ ਬੀਜ ਦੀ ਖਰੀਦ ਤੋਂ ਸਾਵਧਾਨ ਰਹਿਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨਾਲ ਪਿਛਲੇ ਸਾਲ ਨਰਮੇ ਵਿੱਚ ਆਈਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਲਗਾਤਾਰ ਕੇਵੀਕੇ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਮਾਹਿਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਤਾਂ ਜੋ ਨਰਮੇ ਦੀ ਫਸਲ ਨੂੰ ਸਫਲਤਾਪੂਰਬਕ ਪਾਲਿਆ ਜਾ ਸਕੇ।
ਇਹ ਵੀ ਪੜ੍ਹੋ : Bathinda ਦੇ Krishi Vigyan Kendra ਵੱਲੋਂ ਬੀਬੀਆਂ ਲਈ ਸਿਖਲਾਈ ਕੋਰਸ

ਨਰਮੇ ਦੀ ਬਿਜਾਈ 15 ਮਈ ਤੱਕ ਪੂਰੀ ਕਰ ਲੈਣ ਦਾ ਸੁਝਾਅ
ਡਾ. ਅਸ਼ੋਕ ਕੁਮਾਰ, ਸਹਾਇਕ ਪ੍ਰੌਫੈਸਰ (Soil Science) ਨੇ ਨਰਮੇ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੀ ਸਹੀ ਵਿਧੀ ਵੀ ਦੱਸੀ ਅਤੇ ਆਪੋ-ਆਪਣੇ ਖੇਤਾਂ ਦੀ ਮਿੱਟੀ ਚੈੱਕ ਕਰਵਾਉਣ ਲਈ ਪ੍ਰੇਰਿਆ।
ਡਾ. ਗੁਰਬੀਰ ਕੌਰ, ਸਹਾਇਕ ਪ੍ਰੌਫੈਸਰ (Plant Protection) ਨੇ ਨਰਮੇ ਦੀ ਫਸਲ ਦਾ ਨੁਕਸਾਨ ਕਰਨ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਪਹਿਚਾਣ ‘ਤੇ ਰੋਕਥਾਮ ਬਾਰੇ ਦੱਸਿਆ। ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ ਦੇ ਮਿੱਤਰ ਕੀੜਿਆਂ ਦੀ ਪਹਿਚਾਣ ਵੀ ਕਰਵਾਈ ‘ਤੇ ਮਿੱਤਰ ਕੀੜਿਆਂ ਦੀ ਸੁਰੱਖਿਆ ਸਬੰਧੀ ਨੁਕਤੇ ਵੀ ਦੱਸੇ। ਅੰਤ ਵਿੱਚ ਨਰਮੇ ਦੀ ਬਿਜਾਈ ਕਰ ਚੁੱਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: Kisan Training Camp regarding Cotton cultivation, good information on proper use of fertilizers