1. Home
  2. ਖਬਰਾਂ

Krishi Vigyan Kendra, Patiala ਵੱਲੋਂ ITBP ਅਧਿਕਾਰੀਆਂ ਅਤੇ ਜਵਾਨਾਂ ਲਈ Beekeeping ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ

ਮਧੂਮੱਖੀ ਪਾਲਣ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਟਰੇਨਿੰਗ ਵਿਚ ਇੰਡੋ ਤਿੱਬਤੀ ਬਾਰਡਰ ਪੁਲਿਸ ਦੇ 30 ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਦਿੱਤੀ ਕਿ ਮਧੂਮੱਖੀ ਪਾਲਣ ਇਕ ਅਜਿਹਾ ਲਾਹੇਵੰਦ ਧੰਦਾ ਹੈ, ਜਿਸ ਨੂੰ ਘੱਟ ਖਰਚੇ ਨਾਲ ਸ਼ੁਰੂ ਕਰਕੇ ਜਲਦੀ ਆਮਦਨ ਕਮਾਈ ਜਾ ਸਕਦੀ ਹੈ।

Gurpreet Kaur Virk
Gurpreet Kaur Virk
ਮਧੂਮੱਖੀ ਪਾਲਣ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ

ਮਧੂਮੱਖੀ ਪਾਲਣ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ

KVK Patiala: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।

ਇਸੀ ਲੜੀ 'ਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਮਧੂਮੱਖੀ ਪਾਲਣ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਬਾਰੇ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 24.04.2024 ਤੋਂ 30.04.2024 ਤੱਕ ਮਧੂਮੱਖੀ ਪਾਲਣ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਬਾਰੇ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੋਰਸ ਵਿਸ਼ੇਸ਼ ਤੌਰ ਤੇ ਇੰਡੋ ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਅਧਿਕਾਰੀਆਂ ਅਤੇ ਜਵਾਨਾਂ ਲਈ ਕਰਵਾਇਆ ਗਿਆ, ਤਾਂ ਕਿ ਭਾਰਤ ਸਰਕਾਰ ਦੇ ਆਦੇਸ਼ ਅਨੁਸਾਰ ਆਈ.ਟੀ.ਬੀ.ਪੀ. ਕੈਂਪ ਵਿਚ ਮਧੂਮੱਖੀ ਪਾਲਣ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ ਅਤੇ ਫੋਰਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀ ਸਿਹਤ ਬਰਕਰਾਰ ਰੱਖਣ ਲਈ ਉਨ੍ਹਾਂ ਨੂੰ ਸ਼ੁੱਧ ਸ਼ਹਿਦ ਉਪਲੱਬਧ ਕਰਵਾਇਆ ਜਾ ਸਕੇ। ਇਸ ਟਰੇਨਿੰਗ ਵਿਚ ਇੰਡੋ ਤਿੱਬਤੀ ਬਾਰਡਰ ਪੁਲਿਸ ਦੇ 30 ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਦਿੱਤੀ ਕਿ ਮਧੂਮੱਖੀ ਪਾਲਣ ਇਕ ਅਜਿਹਾ ਲਾਹੇਵੰਦ ਧੰਦਾ ਹੈ ਜਿਸ ਨੂੰ ਘੱਟ ਖਰਚੇ ਨਾਲ ਸ਼ੁਰੂ ਕਰਕੇ ਜਲਦੀ ਆਮਦਨ ਕਮਾਈ ਜਾ ਸਕਦੀ ਹੈ।

ਇਸ ਧੰਦੇ ਲਈ ਜ਼ਿਆਦਾ ਸਮਾਂ ਜਾ ਮਿਹਨਤ ਦੀ ਜ਼ਰੂਰਤ ਨਾ ਹੋਣ ਕਰਕੇ ਇਸ ਨੂੰ ਪੁਲਿਸ ਫੋਰਸ ਦੇ ਜਵਾਨ ਆਪਣੀ ਡਿਉਟੀ ਦੇ ਨਾਲ-ਨਾਲ ਵੀ ਅਸਾਨੀ ਨਾਲ ਕਰ ਸਕਦੇ ਹਨ। ਇਸ ਸਿਖਲਾਈ ਕੋਰਸ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਆਏ ਹੋਏ ਜਵਾਨਾਂ ਨੂੰ ਚੰਗੀ ਸਿਹਤ ਬਰਕਰਾਰ ਰੱਖਣ ਲਈ ਸ਼ਹਿਦ ਦੀ ਭੂਮਿਕਾ ਬਾਰੇ ਦੱਸਦਿਆਂ ਹੋਇਆ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਜੰਮੇ ਹੋਏ ਸ਼ਹਿਦ ਦੀ ਗੁਣਵੱਤਾ ਬਾਰੇ ਚਾਨਣਾ ਪਾਇਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਮਧੂਮੱਖੀਆਂ ਲਈ ਲੋੜੀਂਦੇ ਫੁੱਲ-ਫਲਾਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਵਾਨਾਂ ਨਾਲ ਆਰਗੈਨਿਕ ਸ਼ਹਿਦ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ।

ਇਹ ਵੀ ਪੜੋ: Beekeeping Entrepreneurship: ਮਧੂ ਮੱਖੀ ਪਾਲਣ ਉੱਦਮ ਰਾਹੀਂ ਪੇਂਡੂ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰਦਾ ਹੈ PAU

ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਸ਼ਹਿਦ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਦੀ ਤਕਨੀਕ ਬਾਰੇ ਸਿਖਲਾਈ ਦਿੱਤੀ। ਇਸ ਟਰੇਨਿੰਗ ਵਿਚ ਡਾ. ਜੀ.ਪੀ.ਐਸ. ਸੋਢੀ, ਵਧੀਕ ਨਿਰਦੇਸ਼ਕ (ਪਸਾਰ ਸਿਖਿਆ), ਪੀ.ਏ.ਯੂ., ਲੁਧਿਆਣਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਆਈ.ਟੀ.ਬੀ.ਪੀ. ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਦੇਸ਼ ਦੀ ਸੁਰੱਖਿਆ ਕਰਨ ਵਿਚ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮਧੂਮੱਖੀ ਪਾਲਣ ਦੁਆਰਾ ਭਾਰਤ ਦੀ ਪੌਸ਼ਣ ਸੁਰੱਖਿਆ ਵਿਚ ਵੀ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਸਿਖਲਾਈ ਵਿਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੇ ਕੇ.ਵੀ.ਕੇ. ਸੈਂਟਰ ਦੇ ਮਧੂਮੱਖੀ ਪਾਲਣ ਦੇ ਪ੍ਰਦਰਸ਼ਨੀ ਯੂਨਿਟ ਵਿਖੇ ਆਪਣੇ ਹੱਥੀ ਮੱਧੂਮੱਖੀ ਪਾਲਣ ਦੀਆਂ ਬਰੀਕੀਆਂ ਨੂੰ ਸਿਖਿਆ। ਇਸ ਦੇ ਨਾਲ-ਨਾਲ ਆਈ.ਟੀ.ਬੀ.ਪੀ. ਦੇ ਅਧਿਕਾਰੀ ਸ੍ਰੀ ਰਾਕੇਸ਼ ਕੁਮਾਰ ਨੇ ਕੇ.ਵੀ.ਕੇ. ਸਟਾਫ ਵੱਲੋਂ ਮਧੂਮੱਖੀ ਪਾਲਣ ਦੀ ਸਿਖਲਾਈ ਲਈ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।

Summary in English: Krishi Vigyan Kendra, Patiala organized a vocational training course on beekeeping for ITBP officers and jawans.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News