1. Home
  2. ਖਬਰਾਂ

ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ, CM ਮਾਨ ਨੇ ਕੀਤਾ ਸੁਆਗਤ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਐਲਾਨ ਦਿੱਤਾ ਗਿਆ।

KJ Staff
KJ Staff
Kultar Singh Sandhwan

Kultar Singh Sandhwan

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਐਲਾਨ ਦਿੱਤਾ ਗਿਆ। ਸੀ.ਐਮ. ਭਗਵੰਤ ਮਾਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸੁਆਗਤ ਕੀਤਾ ਅਤੇ ਸਪੀਕਰ ਨੂੰ ਬਿਨਾਂ ਮੁਕਾਬਲਾ ਚੁਣਨ ਲਈ ਵਿਰੋਧੀ ਧਿਰ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਪੰਜਾਬ ਦੇ ਨਵੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਛੋਟੇ ਭਰਾ ਦੇ ਪੋਤਰੇ ਹਨ। ਕੁਲਤਾਰ ਸਿੰਘ ਨੇ ਕਰਨਾਟਕ ਯੂਨੀਵਰਸਿਟੀ ਤੋਂ ਆਟੋਮੋਬਾਈਲ ਇੰਜੀਨੀਅਰਿੰਗ ਕੀਤੀ ਹੈ। 2003 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਪੰਚਾਇਤੀ ਚੋਣ ਲੜੀ ਸੀ। 2003 ਤੋਂ 2008 ਤੱਕ ਉਹ ਪਿੰਡ ਦੇ ਸਰਪੰਚ ਰਹੇ। ਇਸ ਦੇ ਨਾਲ ਹੀ, 2011-12 ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਬਣੇ।

'ਆਪ' ਦੀ ਟਿਕਟ 'ਤੇ ਦੂਜੀ ਵਾਰ ਵਿਧਾਇਕ ਬਣੇ ਕੁਲਤਾਰ ਸਿੰਘ

ਪੰਜਾਬ ਦੇ ਕੋਟਕਪੂਰਾ ਖੇਤਰ ਦੇ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੂਜੀ ਵਾਰ ਵਿਧਾਇਕ ਬਣੇ ਹਨ। ਦੱਸ ਦਈਏ ਕਿ ਕੋਟਕਪੂਰਾ ਖੇਤਰ ਕਾਂਗਰਸ ਅਤੇ ਅਕਾਲੀ ਦਲ ਦਾ ਗਡ਼੍ਹ ਕਿਹਾ ਜਾਂਦਾ ਹੈ ਅਤੇ ਕੁਲਤਾਰ ਸਿੰਘ ਸੰਧਵਾਂ ਨੇ 2017 ਵਿੱਚ ਕੋਟਕਪੂਰਾ ਤੋਂ ਪਹਿਲੀ ਵਾਰ ਜਿੱਤ ਹਾਸਿਲ ਕੀਤੀ ਸੀ ਅਤੇ ਵਿਧਾਇਕ ਬਣੇ ਸਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਡਾਕਟਰ ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਸਾਰੀਆਂ ਪਾਰਟੀਆਂ ਨੂੰ ਪਿੱਛੇ ਛੱਡਦਿਆਂ ਹੋਇਆਂ 92 ਸੀਟਾਂ ਉੱਤੇ ਜਿੱਤ ਹਾਸਿਲ ਕੀਤੀ ਹੈ। ਅਜਿਹਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ‍ ਇੱਕ ਵੀ ਪਾਰਟੀ 92 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੋਏ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਪੰਜਾਬ ਦੇ AAP ਵਿਧਾਇਕਾਂ ਨੂੰ ਨਸੀਹਤ! ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ

Summary in English: Kultar Singh Sandhwan becomes Speaker of Punjab Vidhan Sabha, CM Mann welcomed

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters