Sesame Cultivation: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਇਸ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਤਿਲਾਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਬਾਬਤ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਆਓ ਜਾਣਦੇ ਹਾਂ ਕੀ ਕੁਝ ਖਾਸ ਰਿਹਾ...
ਕਿਸਾਨਾਂ ਨੂੰ ਤਿਲਾਂ ਦੀ ਸਫਲ ਕਾਸ਼ਤ ਬਾਬਤ ਅਤੇ ਖੇਤੀ ਪ੍ਰਦਰਸ਼ਨੀਆਂ ਰਾਂਹੀ ਇਸਦੇ ਪਸਾਰ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਿਤੀ 27 ਜੂਨ, 2024 ਨੂੰ ਪਿੰਡ ਬਛੋਹੀ ਵਿਖੇ ਤਿਲਾਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਬਾਬਤ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਸਿਖਲਾਈ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦਿਆਂ ਡਾ. ਮਨਿੰਦਰ ਸਿੰਘ ਬੌੰਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪਰੁ ਨੇ ਤਿੱਲਾਂ ਦੀਆਂ ਫਸਲ ਪ੍ਰਦਰਸ਼ਨੀਆਂ ਦੇ ਮਨੋਰਥ ਬਾਰੇ ਚਾਨਣਾ ਪਾਇਆ। ਡਾ. ਬੌਂਸ ਨੇ ਤਿੱਲਾਂ ਦੀ ਫਸਲ ਪ੍ਰਦਰਸ਼ਨੀ ਤਹਿਤ ਉੱਨਤ ਕਿਸਮ- ਪੰਜਾਬ ਤਿਲ ਨੰ. 2 ਦੀ ਸਫਲ ਕਾਸ਼ਤ ਦੇ ਢੰਗ, ਖਾਦਾਂ ਦੀ ਵਰਤੋਂ, ਕੀੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਉਹਨਾਂ ਦੱਸਿਆ ਕਿ ਇਸ ਕਿਸਮ ਨੂੰ ਭਰਪੂਰ ਸ਼ਾਖਾਵਾਂ ਫੁੱਟਦੀਆਂ ਹਨ ਅਤੇ ਵਧੇਰੇ ਫ਼ਲੀਆਂ ਲੱਗਦੀਆਂ ਹਨ।ਇਹ ਕਿਸਮ ਤਕਰੀਬਨ 90 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 2.8 ਕੁਇੰਟਲ ਪ੍ਰਤੀ ਏਕੜ ਹੈ।
ਇਹ ਵੀ ਪੜ੍ਹੋ : Krishi Vigyan Kendra ਫਤਿਹਗੜ੍ਹ ਸਾਹਿਬ ਵੱਲੋਂ PM KISAN SAMMAN NIDHI ਸਮਾਰੋਹ ਦਾ ਆਯੋਜਨ, ਕਿਸਾਨਾਂ ਨਾਲ ਸਾਂਝੀ ਕੀਤੀ ਇਨ੍ਹਾਂ Fertilizers ਬਾਰੇ ਵਧੀਆ ਜਾਣਕਾਰੀ
ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ- ਡਾ. ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਪ੍ਰਭਜੋਤ ਕੌਰ, ਸਹਾਇਕ ਪੋ੍ਰਫੈਸਰ (ਪੌਦ ਸੁਰੱਖਿਆ) ਅਤੇ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪੋ੍ਰਫੈਸਰ (ਸਬਜੀ ਵਿਗਿਆਨ) ਨੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਅਤੇ ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਬਾਈ ਪਾਸ ਫੈਟ ਦੀ ਵਰਤੋਂ, ਫਲਾਂ ਤੇ ਸਬਜੀਆਂ ਦੇ ਸਰਵਪੱਖੀ ਕੀਟ ਪ੍ਰਬੰਧਨ ਅਤੇ ਗਰਮੀ ਦੀਆਂ ਸਬਜੀਆਂ ਦੀਆਂ ਉਤਪਾਦਨ ਤਕਨੀਕਾਂ ਤੇ ਪੌਸ਼ਟਿਕ ਘਰ ਬਗੀਚੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਕਿਸਾਨਾਂ ਨੂੰ ਤਿਲਾਂ ਦੀਆਂ ਪ੍ਰਦਰਸ਼ਨੀਆਂ ਬਾਬਤ ਬੀਜ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਗਿਆ ਅਤੇ ਪ੍ਰਦਰਸ਼ਨੀਆ ਲਈ ਮਿੱਟੀ ਪਰਖ ਲਈੇ ਨਮੂਣੇ ਵੀ ਲਏ ਗਏ।
Summary in English: KVK Hoshiarpur experts shared tips for successful cultivation of Punjab Sesame No. 2, Said- the average yield of this type prepared in 90 days is 2.8 quintals per acre