1. Home
  2. ਖਬਰਾਂ

KVK ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ, ਸਪ੍ਰੇਹਾਂ ਤੋਂ ਬਚਣ ਦੀ ਅਪੀਲ

Krishi Vigyan Kendra ਮਾਨਸਾ ਵੱਲੋਂ ਪਰਾਲੀ ਪ੍ਰਬੰਧਨ 'ਤੇ Kisan Mela, ਖੇਤੀਬਾੜੀ ਵਿਭਾਗ ਅਤੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

KVK Mansa: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਦੇ ਵੱਲੋਂ ਅਨਾਜ ਮੰਡੀ, ਭੀਖੀ ਵਿਖੇ ਪਰਾਲੀ ਪ੍ਰਬੰਧਨ ਤੇ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਦੇ ਡਾਇਰੈਕਟਰ, ਡਾ ਜਗਦੀਸ਼ ਗਰੋਵਰ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਮੇਲੇ ਵਿੱਚ 800 ਤੋਂ ਵੱਧ ਇਲਾਕੇ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ, ਜਿਸ ਵਿੱਚ 22 ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਵੱਖ-ਵੱਖ ਮਹਿਕਮਿਆਂ ਜਿਵੇਂ ਕਿ ਖੇਤੀਬਾੜੀ ਵਿਭਾਗ, ਬਾਗਬਾਨੀ ਆਦਿ ਅਤੇ ਕਿਸਾਨਾਂ ਦੇ ਸਮੂਹ ਗਰੁੱਪਾਂ ਨੇ ਪ੍ਰਦਰਸ਼ਨੀਆਂ ਲਗਾਈਆਂ।

ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਪੀਏਯੂ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਦੇ ਡਾਇਰੈਕਟਰ, ਡਾ. ਜਗਦੀਸ਼ ਗਰੋਵਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਸਾਨ ਵੀਰਾਂ ਨੂੰ ਸਿਰ ਜੋੜ ਕੇ ਕੰਮ ਕਰਨ ਲਈ ਪ੍ਰੇਰਿਆ।

ਇਹ ਵੀ ਪੜ੍ਹੋ : ਕ੍ਰਿਸ਼ੀ ਜਾਗਰਣ ਦੀ ਟੀਮ ਨੇ KVK ਰੋਪੜ ਦੁਆਰਾ ਆਯੋਜਿਤ ਕਿਸਾਨ ਮੇਲੇ ਵਿੱਚ ਲਿਆ ਭਾਗ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦਿਆਂ ਡਾ. ਜਗਦੀਸ਼ ਗਰੋਵਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਆ।

ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜ ਕੇ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਆ ਅਤੇ ਕਿਸਾਨਾਂ ਨੂੰ ਸਮੂਹ ਬਣਾ ਕੇ ਪ੍ਰੋਸੈਸਿੰਗ ਦੇ ਕਿੱਤੇ ਵੱਲ ਆਉਣ ਲਈ ਪ੍ਰੇਰਿਤ ਕੀਤਾ।

ਇੰਜ ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੀਏਯੂ ਸਮਾਰਟ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਲਾਭ ਸਾਂਝੇ ਕੀਤੇ। ਇਸ ਦੇ ਨਾਲ ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ਉੱਪਰ ਮਸ਼ੀਨਰੀ ਮੁਹੱਈਆ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ : KVK ਲੰਗੜੋਆ ਵਿਖੇ “ਸੂਰ ਫਾਰਮਿੰਗ” ਕੋਰਸ ਸ਼ੁਰੂ, ਵਧੇਰੇ ਜਾਣਕਾਰੀ ਲਈ ਇਸ ਨੰਬਰ 'ਤੇ ਕਰੋ ਸੰਪਰਕ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ

ਡਾ. ਬਲਕਰਨ ਸਿੰਘ ਸੰਧੂ (ਫ਼ਸਲ ਵਿਗਿਆਨ) ਨੇ ਝੋਨੇ ਦੀਆਂ ਕਿਸਮਾਂ ਅਤੇ ਸਿੱਧੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਣਵੀਰ ਸਿੰਘ ਨੇ ਕਿਸਾਨਾਂ ਨੂੰ ਬੀਜ ਸੋਧ ਕਰਨ ਦੇ ਫਾਇਦੇ ਦੱਸਦਿਆਂ ਸਪ੍ਰੇਹਾਂ ਤੋਂ ਬਚਣ ਦੀ ਅਪੀਲ ਕੀਤੀ। ਡਾ. ਅਜੈ ਸਿੰਘ ਨੇ ਗਰਮੀ ਰੁੱਤ ਵਿਚ ਪਸ਼ੂਆਂ ਦੀ ਸਾਂਭਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ।

ਖੇਤੀਬਾੜੀ ਵਿਭਾਗ ਤੋਂ ਆਏ ਡਾ. ਹਰਵਿੰਦਰ ਸਿੰਘ (ਬਲਾਕ ਖੇਤੀਬਾੜੀ ਅਫ਼ਸਰ), ਭੀਖੀ, ਮਾਨਸਾ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਬਾਗਬਾਨੀ ਵਿਭਾਗ ਤੋਂ ਡਾ ਬਲਬੀਰ ਸਿੰਘ ਸਹਾਇਕ ਡਾਇਰੈਕਟਰ (ਬਾਗਬਾ਼ਨੀ) ਨੇ ਬਾਗਬਾਨੀ ਵਿਭਾਗ ਦੁਆਰਾ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਭੱਲਣ ਸਿੰਘ ਸੇਂਖੋਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਅਤੇ ਨਰਸਰੀ ਉਤਪਾਦਨ ਅਪਨਾਉਣ ਲਈ ਉਤਸ਼ਾਹਿਤ ਕੀਤਾ।

ਮੇਲੇ ਦੌਰਾਨ ਸਬਜ਼ੀਆਂ ਦੇ ਬੀਜਾਂ ਦੀ ਕਿੱਟ, ਸਬਜ਼ੀਆਂ ਦੇ ਖੁੱਲੇ ਬੀਜ, ਸਬਜ਼ੀਆਂ ਵਾਲੇ ਗੁਆਰੇ ਦੀ ਨਵੀ ਕਿਸਮ ਪੀ ਵੀ ਜੀ1 ਦਾ ਬੀਜ ਅਤੇ ਤਰਵੰਗਾ ਅਤੇ ਹੋਰ ਕੱਦੂ ਜਾਤੀ ਦੀਆਂ ਸਬਜ਼ੀਆਂ ਦੀਆਂ ਪਨੀਰੀਆਂ, ਪਸ਼ੂਆਂ ਲਈ ਧਾਂਤਾ ਦਾ ਚੂਰਾ, ਚੱਟਣ ਵਾਲੀ ਇੱਟ ਅਤੇ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ।

Summary in English: KVK provides machinery to farmers at very low rent, appeal to avoid spraying

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters